ਮਾਨ ਸਰਕਾਰ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਦਿੱਤੀ ਪਹਿਲ, ਸਾਰੇ ਵਾਅਦੇ ਕੀਤੇ ਪੂਰੇ : ਲੁਬਾਣਾ ਭਗਵੰਤ ਮਾਨ ਸਰਕਾਰ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦਿੱਤੀ ਹੈ,ਸਾਰੇ ਵਾਅਦੇ ਪੂਰੇ ਕੀਤੇ : ਚੇਅਰਮੈਨ ਲੁਬਾਣਾ
Publish Date: Thu, 16 Jul 2026 07:16 PM (IST)
Updated Date: Thu, 16 Jul 2026 07:19 PM (IST)
ਚੇਅਰਮੈਨ ਲੁਬਾਣਾ ਨੇ ਸੁਣੀਆਂ ਲੋਕਾਂ ਦੀਆਂ ਮੁ੍ਸ਼ਕਲਾਂ ਤੇ ਸਮੱਸਿਆਵਾਂ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਜਦੋਂ ਤੋਂ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲੀ ਹੈ ਉਦੋਂ ਤੋਂ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹਿੱਤਾਂ ਨੂੰ ਮੋਹਰੀ ਰੱਖ ਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ ਤਾਂ ਜੋ ਆਮ ਆਦਮੀ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਾ ਆਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਆਪਣੇ ਸਥਾਨਕ ਮੁੱਖ ਦਫ਼ਤਰ ਵਿਖੇ ਲੋਕ ਮਿਲਣੀ ਦੌਰਾਨ ਕਪੂਰਥਲਾ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੌਰਾਨ ਕੀਤਾ। ਲੋਕ ਮਿਲਣੀ ਦੌਰਾਨ ਚੇਅਰਮੈਨ ਲੁਬਾਣਾ ਨੇ ਪਿੰਡ ਅਤੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ। ਸੜਕਾਂ, ਪਾਣੀ ਦੀ ਸਪਲਾਈ, ਬਿਜਲੀ, ਸਿਹਤ ਸੇਵਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੁੱਦਿਆਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਲੋਕਾਂ ਦੀਆਂ ਹਰੇਕ ਸਮੱਸਿਆ ਨੂੰ ਨੋਟ ਕੀਤਾ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਵਿੱਚ ਪਾਰਦਰਸ਼ੀ ਸ਼ਾਸਨ ਦੀ ਨੀਂਹ ਰੱਖੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਤਮ ਹੋ ਗਿਆ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਫ਼ੋਕਸ ਆਮ ਲੋਕਾਂ ਦੀ ਭਲਾਈ, ਵਿਕਾਸ ਅਤੇ ਖੁਸ਼ਹਾਲੀ ਹੈ। ਉਨ੍ਹਾਂ ਨੇ ਵਿਕਾਸ ਕਾਰਜਾਂ ਦੀ ਯੋਜਨਾਬੰਦੀ, ਸਮਾਂ-ਹੱਦ ਬਾਰੇ ਵਿਸਥਾਰ ਵਿੱਚ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਗੰਭੀਰਤਾ ਨਾਲ ਲੋਕਾਂ ਦੇ ਮਸਲੇ ਹੱਲ ਕਰਨ ਲਈ ਕੰਮ ਕਰ ਰਹੇ ਹਨ ਕਿਉਂਕਿ ਸਾਡੀ ਸਰਕਾਰ ਨੇ ਹਮੇਸ਼ਾਂ ਤੋਂ ਲੋਕ ਮਸਲਿਆਂ ਦੇ ਹੱਲ ਨੂੰ ਤਰਜ਼ੀਹ ਦਿੱਤੀ ਹੈ। ਚੇਅਰਮੈਨ ਲੁਬਾਣਾ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਕਿ 90 ਫ਼ੀਸਦੀ ਘਰਾਂ ਦਾ ਬਿਜਲੀ ਬਿਲ ਜ਼ੀਰੋ ਆਇਆ ਹੈ ਜਿਸ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ 65 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਮੁੱਖ ਮੰਤਰੀ ਮਾਨ ਇੱਕ ਇਮਾਨਦਾਰ ਅਤੇ ਪੰਜਾਬ ਹਿਤੈਸ਼ੀ ਸਖਸ਼ੀਅਤ ਦੇ ਮਾਲਕ ਹਨ। ਇਸ ਮੌਕੇ ਚੇਅਰਮੈਨ ਲੁਬਾਣਾ ਨੇ ਦਰਜਨਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਬਹੁਤ ਸਾਰੀਆਂ ਸ਼ਿਕਾਇਤਾਂ ਮੌਕੇ ’ਤੇ ਹੀ ਹੱਲ ਵੀ ਕਰਵਾਈਆਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਪਹਿਲੀ ਵਾਰ ਅਜਿਹੀ ਸਰਕਾਰ ਹੈ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਵਾਅਦਿਆਂ ਵਿੱਚੋਂ ਜ਼ਿਆਦਾਤਰ ਨੂੰ ਪੂਰਾ ਕਰ ਦਿੱਤਾ ਹੈ ਤੇ ਬਾਕੀ ਵਾਅਦੇ ਵੀ ਜਲਦੀ ਹੀ ਪੂਰੇ ਕੀਤੇ ਜਾਣਗੇ।