- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

- ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਭਰੀ ਹਾਜ਼ਰੀ
- ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ
ਕੈਪਸ਼ਨ: 25ਕੇਪੀਟੀ8
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਏ ਸਮਾਗਮ ਦੌਰਾਨ ਪਾਏ ਗਏ ਭੋਗ ਮੌਕੇ ਗੁਰਬਾਣੀ ਪੜ੍ਹਦੇ ਹੋਏ ਹੈਡ ਗ੍ਰੰਥੀ ਭਾਈ ਸਤਨਾਮ ਸਿੰਘ ,ਚੌਰ ਸਾਹਿਬ ਦੀ ਸੇਵਾ ਕਰਦੇ ਹੋਏ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ।
ਕੈਪਸ਼ਨ: 25ਕੇਪੀਟੀ9
ਸਮਾਗਮ ਦੌਰਾਨ ਹਾਜ਼ਰ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਨਾਲ ਹੋਰ ਸ਼ਖ਼ਸੀਅਤਾਂ।
ਕੈਪਸ਼ਨ: 25ਕੇਪੀਟੀ10
ਸਮਾਗਮ ਦੌਰਾਨ ਅਰਦਾਸ ਕਰਦੇ ਹੋਏ ਹੈਡ ਗ੍ਰੰਥੀ ਭਾਈ ਸਤਨਾਮ ਸਿੰਘ।
ਕੈਪਸ਼ਨ:25ਕੇਪੀਟੀ11
ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ।
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਚੱਲੀ ਆ ਰਹੀ ਪੁਰਾਤਨ ਪਰੰਪਰਾ ਅਨੁਸਾਰ ਬੀਤੀ ਰਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁੱਖੀ ਬਾਬਾ ਜੋਗਾ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਜਗਜੀਤ ਸਿੰਘ ਹਰਖੋਵਾਲ, ਸ. ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ, ਜਰਨੈਲ ਸਿੰਘ ਡੋਗਰਾਂਵਾਲਾ, ਬਲਦੇਵ ਸਿੰਘ ਕਲਿਆਣ, ਬੀਬੀ ਗੁਰਪ੍ਰੀਤ ਕੌਰ ਰੂਹੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁੱਖਾ ਸਿੰਘ ਸਰਹਾਲੀ ਵਾਲੇ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਦੇਰ ਰਾਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਜਿਸ ਦੌਰਾਨ ਸੰਗਤਾਂ ਨੇ ਫੁਲਾਂ ਦੀ ਵਰਖਾ ਕਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਅਰਦਾਸ ਉਪਰੰਤ ਪਾਵਨ ਹੁਕਮਨਾਮਾ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਸਰਵਣ ਕਰਵਾਇਆ ਜਦਕਿ ਹੁਕਮਨਾਮੇ ਦੀ ਕਥਾ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਕੀਤੀ। ਉਨ੍ਹਾਂ ਸੰਗਤ ਨੂੰ ਗੁਰੂ ਉਪਦੇਸ਼ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ, ਸਿੱਖ ਪੰਥ ਤੇ ਸਮੂਹ ਭਾਈਚਾਰੇ ਨੂੰ ਵਧਾਈ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਸੰਸਾਰ ਵਿੱਚੋਂ ਅਗਿਆਨਤਾ ਅਤੇ ਅੰਧਕਾਰ ਦੀ ਧੁੰਦ ਨੂੰ ਦੂਰ ਕਰਕੇ ਗਿਆਨ, ਸੱਚ ਅਤੇ ਧਰਮ ਦਾ ਚਾਨਣ ਫੈਲਾਉਣ ਵਾਲਾ ਸੀ। ਗੁਰੂ ਸਾਹਿਬ ਨੇ ਗੁਰਸ਼ਬਦ ਨੂੰ ਸਰਬਉੱਚ ਅਹਿਮੀਅਤ ਦਿੰਦਿਆਂ ‘ਇਕ ਓਅੰਕਾਰ’ ਦਾ ਨਿਰਮਲ ਅਤੇ ਸਰਬਵਿਆਪਕ ਸਿਧਾਂਤ ਸਮੁੱਚੀ ਮਨੁੱਖਤਾ ਦੇ ਸਾਹਮਣੇ ਰੱਖਿਆ ਅਤੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵੰਡੀਆਂ ਤੋਂ ਉੱਪਰ ਉੱਠ ਕੇ ਸਮੁੱਚੀ ਲੋਕਾਈ ਨੂੰ ਅਕਾਲ ਪੁਰਖ ਦੀ ਇਕੋ ਜੋਤ ਦਾ ਅੰਸ਼ ਮੰਨਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖ ਨੂੰ ਨਾਮ ਸਿਮਰਨ, ਕਿਰਤ ਕਰਨ ਅਤੇ ਵੰਡ ਛਕਣ ਦੇ ਮਾਰਗ ਉੱਤੇ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਗ੍ਰਹਿਸਥੀ ਜੀਵਨ ਵਿੱਚ ਰਹਿੰਦਿਆਂ ਗੁਰਸ਼ਬਦ ਨਾਲ ਜੁੜ ਕੇ ਅਕਾਲ ਪੁਰਖ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਗੁਰਪੁਰਬ ਮਨਾਉਣ ਦੇ ਨਾਲ-ਨਾਲ ਗੁਰੂ ਸਾਹਿਬ ਦੇ ਫ਼ਲਸਫ਼ੇ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਗੁਰਮਤਿ ਦੇ ਰਾਹ ਉੱਤੇ ਚੱਲਦਿਆਂ ਸਮਾਜ ਅੰਦਰ ਪ੍ਰੇਮ, ਸਾਂਝ ਅਤੇ ਸਦਭਾਵਨਾ ਦਾ ਸੰਦੇਸ਼ ਦਈਏ।
ਐਡਵੋਕੇਟ ਧਾਮੀ ਨੇ ਵਿਸ਼ੇਸ਼ ਤੌਰ ’ਤੇ ਪਹੁੰਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ, ਸਮੁੱਚੀਆਂ ਪੰਥਕ ਸੰਸਥਾਵਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਇੰਜੀ. ਸਵਰਨ ਸਿੰਘ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਸਤਨਾਮ ਸਿੰਘ ਰਿਆੜ, ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ, ਇੰਚਾਰਜ ਸ. ਗੁਰਪ੍ਰੀਤ ਸਿੰਘ ਰੋਡੇ, ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਸ. ਸੁਰਜੀਤ ਸਿੰਘ ਰਾਣਾ, ਵਧੀਕ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ, ਸ. ਵਧੀਕ ਮੈਨੇਜਰ ਸ. ਚੰਚਲ ਸਿੰਘ, ਜਥੇਦਾਰ ਦਿਲਬਾਗ ਸਿੰਘ ਗਿੱਲ, ਜਥੇਦਾਰ ਪਰਮਿੰਦਰ ਸਿੰਘ ਖਾਲਸਾ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਕੁਲਦੀਪ ਸਿੰਘ ਬੂਲੇ, ਮੀਤ ਮੈਨੇਜਰ ਗੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।