ਆਪ ਦੀ ਸਭ ਤੋਂ ਵੱਡੀ ਤਾਕਤ ਜਨਤਾ ਦਾ ਵਿਸ਼ਵਾਸ : ਲੁਬਾਣਾ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਆਮ ਜਨਤਾ ਦਾ ਵਿਸ਼ਵਾਸ-ਚੇਅਰਮੈਨ ਲੁਬਾਣਾ
Publish Date: Sun, 23 Aug 2026 08:07 PM (IST)
Updated Date: Sun, 23 Aug 2026 08:09 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਅਗਾਮੀ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸੂਬੇ ਦੀ ਆਪ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੂਰੇ ਸੂਬੇ ਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਪੰਜਾਬ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਸਰਕਾਰ ਦੀਆਂ ਨੀਤੀਆਂ ਦਾ ਲਾਭ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਰਿਹਾ ਹੈ ਤੇ ਇਸੇ ਕਾਰਨ ਆਮ ਆਦਮੀ ਪਾਰਟੀ ਨਾਲ ਜੁੜਨ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਆਮ ਜਨਤਾ ਦਾ ਵਿਸ਼ਵਾਸ ਹੈ। ਜਦੋਂ ਲੋਕਾਂ ਨੂੰ ਇਹ ਮਹਿਸੂਸ ਹੁੰਦਾ ਹੈ ਕਿ ਸਰਕਾਰ ਤੇ ਪਾਰਟੀ ਜ਼ਮੀਨੀ ਪੱਧਰ ’ਤੇ ਉਨ੍ਹਾਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਤਾਂ ਉਹ ਖੁਦ ਅੱਗੇ ਆ ਕੇ ਇਸ ਮੁਹਿੰਮ ਦਾ ਹਿੱਸਾ ਬਣਦੇ ਹਨ। ਸੂਬੇ ਭਰ ਵਿੱਚ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਦਾ ਆਪ ਵਿੱਚ ਸ਼ਾਮਲ ਹੋਣਾ ਇਸੇ ਵਿਸ਼ਵਾਸ ਦਾ ਸਬੂਤ ਹੈ। ਚੇਅਰਮੈਨ ਲੁਬਾਣਾ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਮੰਨਣਾ ਹੈ ਕਿ ਵਿਕਾਸ ਕਿਸੇ ਇੱਕ ਵਿਅਕਤੀ ਜਾਂ ਵਰਗ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਸੂਬੇ ਦੇ ਹਰ ਪਿੰਡ, ਸ਼ਹਿਰ, ਵਾਰਡ ਅਤੇ ਹਰ ਨਾਗਰਿਕ ਤੱਕ ਇਸ ਦਾ ਲਾਭ ਪਹੁੰਚਣਾ ਚਾਹੀਦਾ ਹੈ।