ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ
Publish Date: Thu, 22 Oct 2026 08:39 PM (IST)
Updated Date: Thu, 22 Oct 2026 08:42 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ, ਜਿਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਰਘਬੀਰ ਸਿੰਘ ਨੇ ਦੱਸਿਆ। ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਗੁਰੂ ਕੇ ਬਾਗ ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ 23 ਤਰੀਕ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਮੇਂ 21 ਤਰੀਕ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ 23 ਤਰੀਕ ਨੂੰ ਸਵੇਰੇ 9.30 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਕੌਮ ਦੇ ਮਹਾਨ ਵਿਦਵਾਨ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲੇ ਕਥਾ ਦਵਾਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਾ ਪ੍ਰਵਾਹ ਚਲਾਉਣਗੀਆਂ। ਇਸ ਸਮੇਂ ਚਾਹ-ਪਕੌੜੇ, ਮਠਿਆਈਆਂ ਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ। ਸੋਸਾਇਟੀ ਵੱਲੋਂ ਸਰਬੱਤ ਸੰਗਤਾਂ ਨੂੰ ਬੇਨਤੀ ਹੈ ਕਿ ਆਪ ਸਭ ਇਸ ਸਮੇਂ ’ਤੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਇਸ ਸਮੇਂ ਪ੍ਰਧਾਨ ਰਘਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ, ਖਜ਼ਾਨਚੀ ਡਾ. ਗੁਰਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਾਹਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ, ਗੁਰਦਿਆਲ ਸਿੰਘ, ਬਲਦੇਵ ਸਿੰਘ, ਸੁਰਿੰਦਰ ਸਿੰਘ, ਲਾਡੀ ਗੁਰਵਿੰਦਰ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ ਰਾਜੂ, ਸਰਬਜੀਤ ਸਿੰਘ, ਸਤਨਾਮ ਸਿੰਘ, ਏਕਮਜੀਤਸਿੰਘ, ਦਿਲਜੀਤ ਸਿੰਘ, ਜਸਪ੍ਰੀਤ ਸਿੰਘ, ਹਰਜਾਪ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ, ਜੀਤ ਸਿੰਘ ਆਦਿ ਹਾਜ਼ਰ ਸਨ।