ਬਾਬਾ ਸ੍ਰੀ ਚੰਦ ਤੇ ਬਾਬਾ ਲਖਮੀ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਬਾਬਾ ਸ੍ਰੀ ਚੰਦ ਤੇ ਬਾਬਾ ਲਖਮੀ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Publish Date: Tue, 15 Sep 2026 09:40 PM (IST)
Updated Date: Tue, 15 Sep 2026 09:41 PM (IST)
ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜਰੀ ਭਰੀ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੱਜ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰਾਂ ਬਾਬਾ ਸ੍ਰੀ ਚੰਦ ਜੀ ਤੇ ਬਾਬਾ ਲਖਮੀ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਪਿਛਲੇ ਦਿਨਾਂ ਤੋਂ ਚੱਲ ਰਹੇ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦਾ ਭੋਗ ਪਾਇਆ ਗਿਆ। ਇਸ ਸਮੇਂ ਬੀਬੀਆਂ ਵੱਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਤੇ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ। ਉਪਰੰਤ ਗਿਆਨੀ ਗੁਰਪ੍ਰੀਤ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸਮੇਂ ਤੇ ਸਵੇਰ ਤੋਂ ਸ਼ਾਮ ਤੱਕ ਚਾਹ ਪਕੌੜੇ ਮਠਿਆਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਸਮੇਂ ਪ੍ਰਧਾਨ ਰਘਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ, ਖਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ, ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ,ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ ਅੰਮ੍ਰਿਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖਾਲਸਾ, ਮਾਸਟਰ ਬਲਵੰਤ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਸਰਬਜੀਤ ਸਿੰਘ, ਦਵਿੰਦਰ ਸਿੰਘ ਰਾਜੂ, ਕੁਲਦੀਪ ਸਿੰਘ, ਜਰਨੈਲ ਸਿੰਘ, ਵਰਿੰਦਰਪਾਲ ਸਿੰਘ ਭਵਾਨੀਪੁਰੀਏ, ਹਰਭਜਨ ਸਿੰਘ ਰਾਜੂ ਤੇ ਹੋਰ ਹਾਜ਼ਰ ਸਨ।