- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਲਗੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਪ੍ਰਸਿੱਧ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ
ਹਰਵੰਤ ਸਚਦੇਵਾ ਪੰਜਾਬੀ ਜਾਗਰਣ
ਕਪੂਰਥਲਾ : ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਦੀ ਪ੍ਰਬੰਧਕੀ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਗੁਰਪ੍ਰੀਤ ਸਿੰਘ (ਹਜ਼ੂਰੀ ਰਾਗੀ) ਤੇ ਭਾਈ ਗੁਰਸੇਵਕ ਸਿੰਘ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਾਲਿਆਂ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਥਾ ਵਿਚਾਰਾਂ ਰਾਹੀਂ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਸਟੇਟ ਗੁਰਦੁਆਰਾ ਸਾਹਿਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਸਾਰੀ ਮਨੁੱਖਤਾ ਲਈ ਪ੍ਰੇਰਨਾ-ਸਰੋਤ ਦੱਸਿਆ। ਉਨ੍ਹਾਂ ਕਿਹਾ ਕਿ ਗੁਰੂ ਪਾਤਸ਼ਾਹ ਦੇ ਸੰਘਰਸ਼ਮਈ ਜੀਵਨ ਦਾ ਸੁਨਹਿਰੀ ਇਤਿਹਾਸ ਹਮੇਸ਼ਾ ਲਈ ਮਨੁੱਖਤਾ ਦਾ ਮਾਰਗ ਦਰਸ਼ਨ ਕਰਦਾ ਰਹੇਗਾ। ਸਟੇਜ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸੰਘਰਸ਼ ਕਿਸੇ ਧਰਮ, ਕੌਮ ਜਾਂ ਫਿਰਕੇ ਦੇ ਵਿਰੁੱਧ ਨਹੀਂ ਸੀ ਅਤੇ ਨਾ ਹੀ ਉਨ੍ਹਾਂ ਦੀ ਜੁਝਾਰੂ ਬਿਰਤੀ ਕਿਸੇ ਬਦਲਾ ਲਊ ਭਾਵਨਾ ਦੀ ਉਪਜ ਸੀ। ਰੱਬੀ ਪ੍ਰੇਮ ਅਤੇ ਪਰਉਪਕਾਰ ਨਾਲ ਭਿੱਜੇ ਹੋਏ ਗੁਰੂ ਪਾਤਸ਼ਾਹ ਉੱਚੇ ਸੁੱਚੇ ਕਿਰਦਾਰ ਦੇ ਮਾਲਕ ਸਨ, ਜੋ ਸਮੁੱਚੀ ਮਨੁੱਖਤਾ ਨੂੰ ਇਕ ਰੂਪ ਵਿਚ ਦੇਖਦੇ ਸਨ। ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਮਾਸਟਰ ਸੁਖਜਿੰਦਰ ਸਿੰਘ ਸਕੱਤਰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਦਸਮ ਪਿਤਾ ਸੰਸਾਰ ਦੇ ਇਤਿਹਾਸ ਵਿਚ ਇਕ ਇਨਕਲਾਬੀ ਰਹਿਬਰ ਹੋਏ ਹਨ, ਜਿਨ੍ਹਾਂ ਨੇ ਲੋਕਾਂ ਦੀ ਜ਼ਿੰਦਗੀ ਵਿਚ ਇਤਿਹਾਸਕ ਤਬਦੀਲੀ ਲਿਆਂਦੀ। ਸਮੂਹ ਪ੍ਰਬੰਧਕ ਕਮੇਟੀ ਨੇ ਰਾਗੀ ਸਿੰਘਾਂ, ਕਥਾਵਾਚਕਾਂ ਅਤੇ ਸਹਿਯੋਗੀ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਈ ਜਗਜੀਤ ਸਿੰਘ, ਤਰਵਿੰਦਰ ਮੋਹਨ ਸਿੰਘ ਭਾਟੀਆ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਜੋਗਿੰਦਰ ਸਿੰਘ, ਡਾ. ਗੁਰਬਚਨ ਸਿੰਘ, ਹਰਭਜਨ ਸਿੰਘ, ਗੁਰਮੇਲ ਸਿੰਘ ਚੰਦੀ, ਸੁਖਦੇਵ ਸਿੰਘ, ਹਰਦੇਵ ਸਿੰਘ ਔਜਲਾ, ਮੰਗਲ ਸਿੰਘ ਸੇਖੋਂ, ਭੁਪਿੰਦਰ ਸਿੰਘ, ਬਾਬਾ ਗੁਰਮੇਲ ਸਿੰਘ, ਸਾਹਿਬ ਪ੍ਰੀਤ ਸਿੰਘ, ਦਰਸ਼ਨ ਸਿੰਘ ਭੰਡਾਲ, ਡਾ. ਗੁਰਬਚਨ ਸਿੰਘ, ਸੁਖਜੀਤ ਸਿੰਘ, ਹਰਜੀਤ ਸਿੰਘ ਬਾਂਸਲ, ਮਹਿੰਦਰਪਾਲ ਸਿੰਘ, ਐਡਵੋਕੇਟ ਤੇਜਪਾਲ ਸਿੰਘ ਵਾਲੀਆ, ਸੁਰਜੀਤ ਸਿੰਘ ਸਡਾਨਾ, ਅਰਜਿੰਦਰ ਸਿੰਘ ਗਿੱਕੀ ਭਾਟੀਆ, ਸੁਰਜੀਤ ਪਾਲ ਸਿੰਘ, ਅਰਜਨ ਵਾਲੀਆ, ਸੁਰਿੰਦਰ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਅਮਰਪਾਲ ਸਿੰਘ ਵਾਲੀਆ, ਸੁਰਜੀਤ ਸਿੰਘ ਸੋਹਲ, ਜਗਜੀਤ ਸਿੰਘ, ਕੁਲਵਿੰਦਰ ਸਿੰਘ, ਕਮਲਜੀਤ ਸਿੰਘ, ਸਾਧੂ ਸਿੰਘ, ਭਗਵੰਤ ਸਿੰਘ ਚੀਮਾ, ਸੁਰਿੰਦਰ ਸਿੰਘ, ਗੁਰਕਮਲ ਸਿੰਘ, ਅਰਜਨ ਪ੍ਰੀਤ ਸਿੰਘ ਵਾਲੀਆ, ਸੁਖਜਿੰਦਰ ਸਿੰਘ, ਸੁਖਦਰਸ਼ਨ ਪਾਲ ਸਿੰਘ ਸਮੇਤ ਮਾਤਾ ਗੁੱਜਰ ਕੌਰ ਸੇਵਾ ਸੋਸਾਇਟੀ ਦੀਆਂ ਬੀਬੀਆਂ ਅਤੇ ਬਾਬਾ ਫਤਿਹ ਸਿੰਘ ਸੇਵਾ ਸੁਸਾਇਟੀ ਦੇ ਨੌਜਵਾਨਾਂ ਸਮੇਤ ਸਮੂਹ ਸੰਗਤ ਹਾਜ਼ਰ ਸੀ।