ਗੁਰੂ ਕਾ ਬਾਗ ਵਿਖੇ ਪ੍ਰਕਾਸ਼ ਪੁਰਬ 12 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰੂ ਕਾ ਬਾਗ ਵਿਖੇ 12 ਨੂੰ
Publish Date: Sun, 06 Sep 2026 08:42 PM (IST)
Updated Date: Sun, 06 Sep 2026 08:43 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨ ਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ। ਜਾਣਕਾਰੀ ਦਿੰਦੇ ਹੋਏ ਰਘਬੀਰ ਸਿੰਘ ਨੇ ਦੱਸਿਆ ਕਿ ਕੌਮ ਦੇ ਮਹਾਨ ਵਿਦਵਾਨ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ,ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 12 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਮੇਂ 10 ਸਤੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਤੇ 12 ਸਤੰਬਰ ਨੂੰ ਸਵੇਰੇ 9.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਾ ਪ੍ਰਵਾਹ ਚਲਾਉਣਗੀਆ। ਇਸ ਸਮੇਂ ਸਵੇਰ ਤੋਂ ਸ਼ਾਮ ਤੱਕ ਚਾਹ, ਪਕੌੜੇ, ਮਠਿਆਈਆਂ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਖਜ਼ਾਨਚੀ ਡਾ. ਗੁਰਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਾਹਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਸਰਵਣ ਸਿੰਘ ਹਲਵਾਈ, ਹਰਭਜਨ ਸਿੰਘ, ਗੁਰਦਿਆਲ ਸਿੰਘ, ਬਲਦੇਵ ਸਿੰਘ, ਸੁਰਿੰਦਰ ਸਿੰਘ, ਲਾਡੀ ਗੁਰਵਿੰਦਰ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ ਰਾਜੂ, ਸਰਬਜੀਤ ਸਿੰਘ, ਸਤਨਾਮ ਸਿੰਘ, ਏਕਮਜੀਤਸਿੰਘ, ਦਿਲਜੀਤ ਸਿੰਘ, ਜਸਪ੍ਰੀਤ ਸਿੰਘ, ਹਰਜਾਪ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ, ਜੀਤ ਸਿੰਘ ਆਦਿ ਹਾਜ਼ਰ ਸਨ।