ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Fri, 27 Nov 2026 09:50 PM (IST)
Updated Date: Fri, 27 Nov 2026 09:52 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਗੁਰਦੁਆਰਾ ਕਲਗੀਧਰ ਸੇਵਕ ਸਭਾ ਦੇਵੀ ਤਲਾਬ ਕਪੂਰਥਲਾ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ 557ਵਾਂ ਪ੍ਰਕਾਸ਼ ਪਰਵ ਕਲਗੀਧਰ ਸੇਵਕ ਸਭਾ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ 10 ਵਜੇ ਦੋ ਦਿਨ੍ਹਾਂ ਪਹਿਲਾਂ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਦੁਪਹਿਰ 12 ਵਜੇ ਗੁਰਦੁਆਰਾ ਸਾਹਿਬ ਦੀਆਂ ਸੰਗਤਾਂ ਵੱਲੋ ਆਨੰਦਮਈ ਕੀਰਤਨ ਕੀਤਾ ਗਿਆ। ਉਪਰੰਤ ਭਾਈ ਨਰੈਣ ਸਿੰਘ ਜੀ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਦੇਵੀ ਤਾਲਾਬ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਭੋਗ ਉਪਰੰਤ ਇੰਜ. ਛੱਜਾ ਸਿੰਘ ਸੀਨੀਅਰ ਅਕਾਲੀ ਲੀਡਰ ਤੇ ਸਾਬਕਾ ਕੌਂਸਲਰ ਨੇ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ ਤੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਬਾਰੇ ਬੜੇ ਹੀ ਸੁਚੱਜੇ ਢੰਗ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ। ਸਟੇਜ ਸੰਚਾਲਨ ਦੀ ਸੇਵਾ ਗੁਰਵਿੰਦਰ ਸਿੰਘ ਖੁਰਾਣਾ ਵੱਲੋਂ ਨਿਭਾਈ ਗਈ। ਇਸ ਦੌਰਾਨ ਹਾਜ਼ਰ ਸੰਗਤਾਂ ਲਈ ਗੁਰੂ ਦੇ ਅੱਤੁਟ ਲੰਗਰ ਵੀ ਲਾਏ ਗਏ। ਇਸ ਮੌਕੇ ਨਿਰਮਲ ਸਿੰਘ ਪੱਤੜ ਮੁੱਖ ਸੇਵਾਦਾਰ, ਜਸਬੀਰ ਸਿੰਘ ਨਾਰਵੇ, ਉਂਕਾਰ ਸਿੰਘ, ਸ਼ਿਵਦੇਵ ਸਿੰਘ ਕਾਹਲੋਂ, ਪ੍ਰਿੰਸੀਪਲ ਕੇਵਲ ਸਿੰਘ, ਮਾਸਟਰ ਗੁਰਬਿੰਦਰ ਸਿੰਘ, ਰਤਨ ਸਿੰਘ ਭੰਡਾਲ, ਇੰਜ. ਅਵਤਾਰ ਸਿੰਘ, ਜਸਪਾਲ ਸਿੰਘ ਚੱਢਾ, ਪ੍ਰਿੰਸੀਪਲ ਹਰਚਰਨ ਸਿੰਘ, ਚਰਨ ਸਿੰਘ ਵੜੈਚ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਰੰਧਾਵਾ, ਹਰਭਜਨ ਸਿੰਘ ਭਸੀਨ, ਕੁਲਵਿੰਦਰ ਸਿੰਘ, ਕਰਨੈਲ ਸਿੰਘ, ਗੁਰਦੀਪ ਸਿੰਘ, ਸੰਤੋਖ ਸਿੰਘ ਪੱਤੜ, ਬਲਜਿੰਦਰ ਸਿੰਘ, ਗੁਰਦਿਆਲ ਸਿੰਘ ਕਰੀਰ, ਕਰਤਾਰ ਸਿੰਘ ਬੀਰ, ਸੁਰਜੀਤ ਸਿੰਘ, ਗੁਰਦੇਵ ਸਿੰਘ, ਰੇਸ਼ਮ ਸਿੰਘ, ਬਲਦੇਵ ਸਿੰਘ, ਪ੍ਰੀਤਮ ਸਿੰਘ, ਦਲਵੀਰ ਸਿੰਘ, ਤਰਲੋਚਨ ਸਿੰਘ, ਬੀਬੀ ਬਲਜੀਤ ਕੌਰ ਕਾਲੜਾ, ਰਾਜਵਿੰਦਰ ਕੌਰ, ਦਲਜੀਤ ਕੌਰ, ਜਸਪ੍ਰੀਤ ਕੌਰ, ਮਨਜੀਤ ਸਿੰਘ, ਭਜਨ ਸਿੰਘ, ਇੰਜ. ਜਸਕਰਨਵੀਰ ਸਿੰਘ, ਉਧਮ ਸਿੰਘ ਇੰਸਪੈਕਟਰ ਤੇ ਹੋਰ ਸੰਗਤਾਂ ਹਾਜ਼ਰ ਸਨ।