ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Publish Date: Thu, 26 Nov 2026 09:44 PM (IST)
Updated Date: Thu, 26 Nov 2026 09:46 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵੱਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਤੇਜਵੰਤ ਸਿੰਘ ਦੇ ਪਰਿਵਾਰ ਵੱਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਜਥੇ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਐੱਮਐੱਲਏ ਰਾਣਾ ਇੰਦਰਪ੍ਰਤਾਪ ਸਿੰਘ ਪਰਿਵਾਰ ਸਮੇਤ, ਨਗਰ ਕੌਂਸਲ ਦੇ ਪਧਾਨ ਤੇ ਕੌਂਸਲਰ ਸਾਹਿਬਾਨ ਹਾਜ਼ਰ ਸਨ। ਇਸ ਸਮੇਂ ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਨੇ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਵਿੱਚ ਲਗਾਤਾਰ 7 ਦਿਨ ਚਾਹ-ਪਕੌੜੇ ਤੇ ਦੇਸੀ ਘਿਓ ਦੀਆਂ ਮਠਿਆਈਆਂ ਤੇ ਗੁਰੂ ਕੇ ਲੰਗਰ ਲਗਾਏ ਗਏ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸਤਿਕਾਰਤ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਖਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ, ਡਾ. ਹਰਜੀਤ ਸਿੰਘ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮ੍ਰਿਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖਾਲਸਾ, ਮਾਸਟਰ ਬਲਵੰਤ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਸਰਬਜੀਤ ਸਿੰਘ, ਦਵਿੰਦਰ ਸਿੰਘ ਰਾਜੂ, ਕੁਲਦੀਪ ਸਿੰਘ, ਜਰਨੈਲ ਸਿੰਘ, ਵਰਿੰਦਰਪਾਲ ਸਿੰਘ ਭਵਾਨੀਪੁਰੀਆ, ਹਰਭਜਨ ਸਿੰਘ ਰਾਜੂ, ਰਣਜੀਤ ਸਿੰਘ ਤੇ ਹੋਰ ਸਤਿਕਾਰਯੋਗ ਸ਼ਖ਼ਸ਼ੀਅਤਾਂ ਹਾਜ਼ਰ ਸਨ।