ਗੁਰੂ ਕਾ ਬਾਗ ’ਚ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ ਗੁਰੂ ਕਾ ਬਾਗ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ
Publish Date: Sun, 22 Nov 2026 08:07 PM (IST)
Updated Date: Sun, 22 Nov 2026 08:10 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇਵ ਮਹਾਰਾਜ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ, ਜਿਸ ਬਾਰੇ ਜਾਣਕਾਰੀ ਦਿੰਦਿਆਂ ਰਘਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰੂ ਕਾ ਬਾਗ ਵਿਖੇ 24 ਨਵੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਮੇਂ ਸੁਸਾਇਟੀ ਵੱਲੋਂ 21 ਅਕਤੂਬਰ ਤੋਂ ਪ੍ਰਭਾਤ ਫੇਰੀਆਂ ਹਰ ਰੋਜ਼ ਸਵੇਰੇ ਅਮ੍ਰਿਤ ਵੇਲੇ 4 ਵਜੇ ਸਜਾਈਆਂ ਜਾ ਰਹੀਆਂ ਹਨ। ਪ੍ਰਭਾਤ ਫੇਰੀ ਹਰ ਰੋਜ ਅਮ੍ਰਿਤ ਵੇਲੇ ਗੁਰੂ ਕਾ ਬਾਗ ਤੋਂ ਰਵਾਨਾ ਹੋ ਕੇ ਗੁਰੂ ਘਰ ਦੇ ਪ੍ਰੇਮੀਆਂ ਦੇ ਘਰ ਕੀਰਤਨ ਕਰਨ ਤੋਂ ਬਾਅਦ ਗਲੀਆਂ ਬਾਜ਼ਾਰਾਂ ਵਿੱਚ ਹੁੰਦੇ ਹੋਏ ਗੁਰਧਾਮਾਂ ਦੀ ਯਾਤਰਾ ਕਰਨ ਤੋਂ ਬਾਅਦ ਗੁਰੂ ਕਾ ਬਾਗ ਵਿਖੇ ਸਮਾਪਤੀ ਹੁੰਦੀ ਹੈ। ਪ੍ਰਭਾਤ ਫੇਰੀ ਪਵਿੱਤਰ ਗੁਰਧਾਮ ਸ੍ਰੀ ਸੰਤਘਾਟ ਸਾਹਿਬ ਪਹੁੰਚੀ ਤੇ ਸੰਗਤਾਂ ਨੇ ਇਥੇ ਬੈਠ ਕੇ ਕੀਰਤਨ ਦਾ ਪ੍ਰਵਾਹ ਚਲਾਇਆ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। 24 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਪਰੰਤ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਾ ਪ੍ਰਵਾਹ ਚਲਾਉਣਗੀਆ। ਇਸ ਸਮੇਂ 20 ਨਵੰਬਰ ਤੋਂ ਦੇਸੀ ਘਿਓ ਦੀਆਂ ਮਠਿਆਈਆਂ ਤੇ ਗੁਰੂ ਲੰਗਰ 25 ਨਵੰਬਰ ਤੱਕ ਵਰਤਾਇਆ ਜਾਵੇਗਾ। ਸਰਬੱਤ ਸੰਗਤਾਂ ਨੂੰ ਬੇਨਤੀ ਹੈ ਜੀ ਆਪ ਸਭ ਇਸ ਸਮੇਂ ਤੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਇਸ ਸਮੇਂ ਪ੍ਰਧਾਨ ਰਘਬੀਰ ਸਿੰਘ, ਖਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ, ਡਾ. ਹਰਜੀਤ ਸਿੰਘ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮ੍ਰਿਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖਾਲਸਾ, ਮਾਸਟਰ ਬਲਵੰਤ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਸਰਬਜੀਤ ਸਿੰਘ, ਦਵਿੰਦਰ ਸਿੰਘ ਰਾਜੂ, ਕੁਲਦੀਪ ਸਿੰਘ, ਜਰਨੈਲ ਸਿੰਘ, ਵਰਿੰਦਰਪਾਲ ਸਿੰਘ ਭਵਾਨੀਪੁਰੀਆ, ਹਰਭਜਨ ਸਿੰਘ ਰਾਜੂ, ਰਣਜੀਤ ਸਿੰਘ ਤੇ ਹੋਰ ਸ਼ਖ਼ਸ਼ੀਅਤਾਂ ਹਾਜ਼ਰ ਸਨ।