ਭਾਜਪਾ ਨੇ ਹਮੇਸ਼ਾ ਦੇਸ਼ ਨੂੰ ਤਰਜੀਹ ਦਿੱਤੀ : ਸੰਜੀਵ ਖੰਨਾ
ਭਾਜਪਾ ਨੇ ਹਮੇਸ਼ਾ ਦੇਸ਼ ਅਤੇ ਇਸਦੇ ਨਾਗਰਿਕਾਂ ਦੀ ਭਲਾਈ ਨੂੰ ਤਰਜੀਹ ਦਿੱਤੀ ਹੈ : ਸੰਜੀਵ ਖੰਨਾ
Publish Date: Tue, 27 Oct 2026 09:46 PM (IST)
Updated Date: Tue, 27 Oct 2026 09:49 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਜਨਤਾ ਪਾਰਟੀ ਇੱਕ ਇਕਲੌਤੀ ਅਜਿਹੀ ਰਾਜਨੀਤਿਕ ਪਾਰਟੀ ਹੈ ਜਿਸ ਨੇ ਹਮੇਸ਼ਾ ਦੇਸ਼ ਤੇ ਇਸਦੇ ਨਾਗਰਿਕਾਂ ਦੀ ਭਲਾਈ ਨੂੰ ਤਰਜੀਹ ਦਿੱਤੀ ਹੈ। ਭਾਜਪਾ ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ ਤੇ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਲਈ ਭਾਰੀ ਜਿੱਤ ਯਕੀਨੀ ਬਣਾਉਣਗੇ। ਇਹ ਗੱਲ ਭਾਜਪਾ ਮੰਡਲ 2 ਦੇ ਜਨਰਲ ਸਕੱਤਰ ਸੰਜੀਵ ਖੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਸੰਜੀਵ ਖੰਨਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਨਿਰਾਸ਼ ਤੇ ਦੁਖੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਲੋਕਾਂ ਵਿੱਚ ਨਿਰਾਸ਼ਾ ਦਾ ਮਾਹੌਲ ਹੈ। ਸੰਜੀਵ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਸੰਗਠਨ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸ ਦੇ ਨਾਲ ਹੀ ਪੇਂਡੂ ਖੇਤਰਾਂ ਵਿੱਚ ਵੀ ਪਾਰਟੀ ਦਾ ਅਧਾਰ ਵਧ ਰਿਹਾ ਹੈ ਤੇ ਵੱਖ-ਵੱਖ ਵਰਗਾਂ ਦੇ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਬਹੁਤ ਉਤਸ਼ਾਹ ਹੈ ਤੇ ਪਾਰਟੀ ਪੂਰੀ ਤਾਕਤ ਨਾਲ ਚੋਣ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਕਿਹਾ ਕਿ ਜਨਤਾ ਭਾਜਪਾ ਦੀਆਂ ਨੀਤੀਆਂ ਤੇ ਵਿਕਾਸ ਏਜੰਡੇ ਵਿੱਚ ਆਪਣਾ ਵਿਸ਼ਵਾਸ ਰੱਖੇਗੀ ਤੇ ਪਾਰਟੀ ਨੂੰ ਭਾਰੀ ਬਹੁਮਤ ਨਾਲ ਜੇਤੂ ਬਣਾਏਗੀ।