- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ-ਅਕਾਲੀ ਦਲ ਗੱਠਜੋੜ ਪੰਜਾਬ ਦੇ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਮੁੜ ਬਹਾਲ ਕਰੇਗਾ : ਸ਼ਾਰਦਾ

ਗੁਰਵਿੰਦਰ ਕੌਰ, ਪੰਜਾਬੀ ਜਾਗਰਣ
ਕਪੂਰਥਲਾ : ਭਾਜਪਾ-ਅਕਾਲੀ ਦਲ ਗੱਠਜੋੜ ਤੇ ਭਾਜਪਾ ਦੇ ਸਾਬਕਾ ਸੂਬਾ ਸਕੱਤਰ ਤੇ ਸੀਨੀਅਰ ਆਗੂ ਉਮੇਸ਼ ਸ਼ਾਰਦਾ ਨੇ ਕਿਹਾ ਕਿ ਅੱਜ ਇਕ ਬਹੁਤ ਮਹੱਤਵਪੂਰਨ ਦਿਨ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਨੇ ਐੱਨਡੀਏ ਦੇ ਅੰਦਰ ਇਕ ਗੱਠਜੋੜ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਜਿਸ ਭਿਆਨਕ ਸਥਿਤੀ ਵਿਚ ਧੱਕ ਦਿੱਤਾ ਹੈ, ਉਸ ਨੂੰ ਦੇਖਦੇ ਹੋਏ ਇਹ ਗੱਠਜੋੜ ਇਕ ਬਿਹਤਰ ਸਰਕਾਰ ਲਈ ਰਾਹ ਪੱਧਰਾ ਕਰੇਗਾ, ਇਕ ਅਜਿਹੀ ਸਰਕਾਰ ਜੋ ਸੂਬੇ ਦੀ ਭਲਾਈ ਲਈ ਕੰਮ ਕਰੇਗੀ ਤੇ ਇਸ ਦੀ ਖੁਸ਼ਹਾਲੀ ਨੂੰ ਬਹਾਲ ਕਰੇਗੀ। ਅਸੀਂ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਾਂਗੇ, ਇਹ ਇਸ ਸਮੇਂ ਇਕ ਗੰਭੀਰ ਮੁਸੀਬਤ ਹੈ। ਪੰਜਾਬ ਵਿਚ ਸਮੁੱਚੀ ਸਥਿਤੀ ਭਿਆਨਕ ਹੈ, ਨੌਜਵਾਨਾਂ ਲਈ ਰੁਜ਼ਗਾਰ ਦੇ ਕੋਈ ਮੌਕੇ ਨਹੀਂ ਹਨ, ਜਿਸ ਕਾਰਨ ਉਹ ਰਾਜ ਛੱਡ ਰਹੇ ਹਨ। ਉਨ੍ਹਾਂ ਪੰਜਾਬ ’ਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਤੇ ਭਾਜਪਾ ਵਿਚਾਲੇ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਇਸ ਨੂੰ ਸਮੇਂ ਦੀ ਲੋੜ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਹੋਇਆ ਇਹ ਸਮਝੌਤਾ ਪੰਜਾਬ ਦੀ ਸਿਆਸਤ ’ਚ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਸੂਬੇ ਦੀ ਬਿਹਤਰੀ ਲਈ ਵੀ ਸਹਾਈ ਸਾਬਿਤ ਹੋਵੇਗਾ।