- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲੱਡ ਬੈਂਕ ਨੇ ਵਿਿਦਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾ ਕੇ ਦਿੱਤਾ ਸਵੈ ਇੱਛਾ ਨਾਲ ਖੂਨਦਾਨ ਕਰਨ ਦੇ ਸੰਦੇਸ਼

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵੱਲੋਂ ਬਲੱਡ ਟਰਾਂਸਫਿਊਜ਼ਨ ਕੌਂਸਲ ਚੰਡੀਗੜ੍ਹ ਦੀਆਂ ਹਦਾਇਤਾਂ ਤੇ ਬਲੱਡ ਬੈਂਕ ਦੇ ਚੇਅਰਮੈਨ ਕੇ. ਕੇ. ਸਰਦਾਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਰਾਮਿਡ ਕਾਲਜ ਵਿਖੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਵਧੇਰੇ ਜਾਣਕਾਰੀ ਦਿੰਦਿਆਂ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਕਾਲਜ ਦੇ ਵੱਖ-ਵੱਖ ਵਿਭਾਗਾਂ ਵਿੱਚ ਪੜ੍ਹ ਰਹੇ 51 ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ-ਆਪਣੀ ਸਮਝ ਅਤੇ ਸੋਚ ਅਨੁਸਾਰ ਖੂਨਦਾਨ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਲੇ ਪੋਸਟਰ ਤਿਆਰ ਕੀਤੇ। ਮੁਕਾਬਲਿਆਂ ਵਿੱਚ ਜੱਜ ਦੀ ਭੂਮਿਕਾ ਪਵਨ ਕੁਮਾਰ ਬੱਧਣ ਅਤੇ ਚਾਹਤ ਪੂਰੀ ਵੱਲੋਂ ਨਿਭਾਈ ਗਈ। ਮੁਕਾਬਲੇ ਵਿੱਚ ਯਸ਼ਦੀਪ ਨੇ ਪਹਿਲਾ, ਰਾਹੁਲ ਬੰਗੜ ਨੇ ਦੂਜਾ ਅਤੇ ਕਾਲਜ ਦੇ ਵਿਦਿਆਰਥੀ ਅਮਰਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਪਿਰਾਮਿਡ ਕਾਲਜ ਦੇ ਡਾਇਰੈਕਟਰ ਡਾ. ਇੰਦਰਪਾਲ ਸਿੰਘ ਵੱਲੋਂ ਸਨਮਾਨਿਤ ਕਰਦਿਆਂ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਡਾ. ਇੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਅਤੇ ਹੋਰਨਾਂ ਲੋਕਾਂ ਨੂੰ ਵੀ ਖੂਨਦਾਨ ਲਈ ਪ੍ਰੇਰਿਤ ਕਰਨ ਦਾ ਸੁਨੇਹਾ ਦਿੱਤਾ। ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਵੀ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਖੁਦ ਖੂਨਦਾਨ ਕਰਨ ਅਤੇ ਹੋਰਨਾਂ ਨੂੰ ਵੀ ਇਸ ਮਹਾਨ ਕਾਰਜ ਲਈ ਪ੍ਰੇਰਿਤ ਕਰਨ ਦਾ ਵਾਅਦਾ ਕੀਤਾ। ਇਨ੍ਹਾਂ ਮੁਕਾਬਲਿਆਂ ਨੂੰ ਸਫਲ ਬਣਾਉਣ ਵਿੱਚ ਕਾਲਜ ਦੇ ਸਟਾਫ ਅਤਿੰਦਰਪਾਲ ਸਿੰਘ ਅਤੇ ਅਧਿਆਪਕਾਂ ਵੱਲੋਂ ਡਾ. ਇੰਦਰਪਾਲ ਸਿੰਘ ਦੀ ਅਗਵਾਈ ਹੇਠ ਵਡਮੁੱਲਾ ਸਹਿਯੋਗ ਦਿੱਤਾ ਗਿਆ। ਇਸ ਮੌਕੇ ਤਾਰਾ ਚੰਦ ਚੁੰਬਰ, ਕਿਸ਼ਨ ਕੁਮਾਰ, ਮੋਹਨ ਲਾਲ ਧਨੇਜਾ, ਸੁਧਾ ਬੇਦੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।