ਨੌਜਵਾਨ ਦੀ ਲਾਸ਼ ਬਰਾਮਦ
ਨੌਜਵਾਨ ਦੀ ਲਾਸ਼ ਬਰਾਮਦ
Publish Date: Tue, 24 Feb 2026 07:29 PM (IST)
Updated Date: Tue, 24 Feb 2026 07:31 PM (IST)
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਅੰਮ੍ਰਿਤਸਰ ਚੁੰਗੀ ਨੇੜੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏਐੱਸਆਈ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਸੈਕਰਡ ਹਾਰਟ ਸਕੂਲ ਦੇ ਸਾਹਮਣੇ ਸੜਕ ਕਿਨਾਰੇ ਡਿੱਗਾ ਪਿਆ ਹੈ, ਜਦੋਂ ਉਨ੍ਹਾਂ ਮੌਕੇ ਤੇ ਜਾ ਕੇ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰੱਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਮ੍ਰਿਤਕ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ ਸਿਵਲ ਹਸਪਤਾਲ ਕਪੂਰਥਲਾ ਦੀ ਇਕ ਪਰਚੀ ਮਿਲੀ, ਜਿਸ ਤੇ ਉਸ ਦੀ ਪਹਿਚਾਣ ਰਾਜ ਕੁਮਾਰ ਵਾਸੀ ਚੂਹੜਵਾਲ ਵਜੋਂ ਹੋਈ ਹੈ।