ਨੀਟ ਪ੍ਰੀਖਿਆ ਦਾ ਬੋਝ ਘਟਾਇਆ ਜਾਵੇ : ਸ਼ਰਨਜੀਤ ਸਿੰਘ
ਨੀਟ ਪ੍ਰੀਖਿਆ ਦਾ ਬੋਝ ਘਟਾਇਆ ਜਾਵੇ — ਸ਼ਰਨਜੀਤ ਸਿੰਘ
Publish Date: Mon, 18 May 2026 08:00 PM (IST)
Updated Date: Mon, 18 May 2026 08:00 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸਿੱਖਿਆ ਪ੍ਰੇਮੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੈਡੀਕਲ ਦਾਖਲਿਆਂ ਲਈ ਹੋਣ ਵਾਲੀ ਨੀਟ ਪ੍ਰੀਖਿਆ ਦੀ ਪ੍ਰਣਾਲੀ ਵਿਚ ਬਦਲਾਅ ਕੀਤਾ ਜਾਵੇ। ਬੱਚਿਆਂ ਦੇ ਸਿਰ ਨੀਟ ਦੀ ਤਲਵਾਰ ਲਟਕਦੀ ਰਹਿੰਦੀ ਹੈ, ਜਿਸ ਕਾਰਨ ਉਹ ਮਾਨਸਿਕ ਦਬਾਅ ਤੇ ਤਣਾਅ ਦਾ ਸ਼ਿਕਾਰ ਹੋ ਰਹੇ ਹਨ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵਕ ਸ਼ਰਨਜੀਤ ਸਿੰਘ, ਤਰਨਜੀਤ ਸਿੰਘ ਬੰਟੀ ਵਾਲੀਆ, ਸੌਰਵ ਸ਼ਰਮਾ ਨੇ ਕਿਹਾ ਕਿ ਵਿਦਿਆਰਥੀ ਪਹਿਲਾਂ ਹੀ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਸਾਲ ਭਰ ਕੜੀ ਮਿਹਨਤ ਕਰਦੇ ਹਨ। ਸਕੂਲਾਂ ਤੇ ਕੋਚਿੰਗ ਸੈਂਟਰਾਂ ਦਾ ਵਾਧੂ ਬੋਝ ਵੀ ਬੱਚਿਆਂ ਦੀ ਸਿਹਤ ਤੇ ਮਨੋਦਸ਼ਾ ਉੱਤੇ ਅਸਰ ਪਾਂਦਾ ਹੈ। ਬਾਰਵੀਂ ਦੇ ਇਮਤਿਹਾਨਾਂ ਤੋਂ ਤੁਰੰਤ ਬਾਅਦ ਨੀਟ ਦੀ ਤਿਆਰੀ ਤੇ ਪ੍ਰੀਖਿਆ ਦੇਣਾ ਬੱਚਿਆਂ ਲਈ ਇਕ ਵੱਡਾ ਦਬਾਅ ਬਣ ਜਾਂਦਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਮੈਡੀਕਲ ਕਾਲਜਾਂ ਵਿਚ ਦਾਖਲਾ ਬਾਰਵੀਂ ਜਮਾਤ ਦੇ ਮੈਰਿਟ ਨਤੀਜਿਆਂ ਦੇ ਆਧਾਰ ‘ਤੇ ਹੀ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਵੱਖਰੀ ਪ੍ਰੀਖਿਆ ਦੇ ਬੋਝ ਤੋਂ ਰਾਹਤ ਮਿਲ ਸਕੇ। ਇਸ ਨਾਲ ਬੱਚਿਆਂ ਦਾ ਸਮਾਂ ਤੇ ਮਾਪਿਆਂ ਦਾ ਆਰਥਿਕ ਖਰਚਾ ਵੀ ਘਟੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੱਚਿਆਂ ਦੇ ਭਵਿੱਖ ਤੇ ਮਾਨਸਿਕ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਇਸ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਸਮਾਜ ਸੇਵਕ ਸ਼ਰਨਜੀਤ ਸਿੰਘ, ਤਰਨਜੀਤ ਸਿੰਘ ਬੰਟੀ ਵਾਲੀਆ, ਸੌਰਵ ਸ਼ਰਮਾ ਨੇ ਕਿਹਾ ਕਿ ਨੀਟ ਪ੍ਰੀਖਿਆ ਦਾ ਪੇਪਰ ਲੀਕ ਹੋਣਾ ਦੇਸ਼ ਦੀ ਸਿੱਖਿਆ ਪ੍ਰਣਾਲੀ ਤੇ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਵੱਡੀ ਖਾਮੀ ਨੂੰ ਦਰਸਾਉਂਦਾ ਹੈ। ਭਾਜਪਾ ਸਰਕਾਰ ਦੇ ਰਾਜ ਵਿਚ ਨੌਜਵਾਨਾਂ ਦੇ ਭਵਿੱਖ ਨਾਲ ਲਗਾਤਾਰ ਖਿਲਵਾੜ ਕੀਤਾ ਜਾ ਰਿਹਾ ਹੈ ਤੇ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਖਤਰੇ ਵਿਚ ਪੈ ਗਈ ਹੈ। ਲੱਖਾਂ ਵਿਦਿਆਰਥੀ ਦਿਨ-ਰਾਤ ਮਿਹਨਤ ਕਰਕੇ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੀਖਿਆ ਦਿੰਦੇ ਹਨ, ਪਰ ਪੇਪਰ ਲੀਕ ਵਰਗੀਆਂ ਘਟਨਾਵਾਂ ਉਨ੍ਹਾਂ ਦੀ ਮਿਹਨਤ ਤੇ ਵਿਸ਼ਵਾਸ ਉੱਤੇ ਪਾਣੀ ਫੇਰ ਰਹੀਆਂ ਹਨ। ਇਹ ਸਿਰਫ਼ ਇਕ ਆਮ ਗਲਤੀ ਨਹੀਂ, ਸਗੋਂ ਕੇਂਦਰ ਸਰਕਾਰ ਤੇ ਸਬੰਧਤ ਏਜੰਸੀਆਂ ਦੀ ਗੰਭੀਰ ਲਾਪਰਵਾਹੀ ਹੈ। ਨੀਟ ਪੇਪਰ ਲੀਕ ਮਾਮਲੇ ’ਤੇ ਦੇਸ਼ ਦੇ ਨੌਜਵਾਨਾਂ ਅਤੇ ਮਾਪਿਆਂ ਨੂੰ ਸਪਸ਼ਟ ਜਵਾਬ ਦਿੱਤਾ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।ਉਨ੍ਹਾ ਕਿਹਾ ਕਿ ਜੇਕਰ ਸਮੇਂ ਸਿਰ ਪ੍ਰੀਖਿਆ ਪ੍ਰਣਾਲੀ ਨੂੰ ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣ ਲਈ ਕਦਮ ਨਾ ਚੁੱਕੇ ਗਏ ਤਾਂ ਵਿਿਦਆਰਥੀਆਂ ਦਾ ਭਰੋਸਾ ਪੂਰੀ ਤਰ੍ਹਾਂ ਟੁੱਟ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ।