ਕਿਸਾਨਾਂ ਦੀਆਂ ਫਸਲਾਂ ਦੀ ਬਕਾਇਆ ਰਾਸ਼ੀ ਤੁਰੰਤ ਦੇਣ ਸਰਕਾਰਾਂ : ਲਿੱਟਾ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਫਸਲਾਂ ਦੀ ਤੁਰੰਤ ਬਕਾਇਆ ਰਾਸ਼ੀ ਦੇਵੇ : ਜਸਵੀਰ ਸਿੰਘ ਲੱਟਾ
Publish Date: Fri, 20 Nov 2026 08:43 PM (IST)
Updated Date: Fri, 20 Nov 2026 08:46 PM (IST)
ਕਿਸਾਨਾਂ ਨੂੰ ਆਪਣੇ ਹੱਕਾਂ ਪ੍ਰਤੀ ਧਰਨਾ ਲਗਾਉਣ ਲਈ ਮਜਬੂਰ ਨਾ ਕਰੇ ਸਰਕਾਰ ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : ਕਿਸਾਨੀ ਮਸਲਿਆਂ ਨੂੰ ਆਵਾਜ਼ ਬੁਲੰਦ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿੱਟਾ ਤੇ ਪੂਰਨ ਸਿੰਘ ਖੱਸਣ ਬਲਾਕ ਪ੍ਰਧਾਨ ਭਲੱਥ ਦੀ ਪ੍ਰਧਾਨਗੀ ਹੇਠ ਹੋਈ ਇਸ ਮੌਕੇ ਮੀਟਿੰਗ ਦੌਰਾਨ ਕਿਸਾਨੀ ਮਸਲਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਪਹਿਲ ਦੇ ਅਧਾਰ ’ਤੇ ਹੱਲ ਕਰੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਕਾਰਨ ਕਿਸਾਨ ਤੰਗ-ਪਰੇਸ਼ਾਨ ਹੋ ਰਹੇ ਹਨ ਤੇ ਕਿਸਾਨਾਂ ਨੂੰ ਧਰਨੇ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਹ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਵਿਆਜ ਸਮੇਤ ਪਹਿਲ ਦੇ ਅਧਾਰ ’ਤੇ ਦੇਵੇ। ਉਨ੍ਹਾਂ ਕਿਹਾ ਕਿ ਸ਼ੂਗਰ ਮਿੱਲ ਦਾ ਤਕਰੀਬਨ ਕਰੋੜਾਂ ਰੁਪਏ ਕਿਸਾਨਾਂ ਦਾ ਬਕਾਇਆ ਰਹਿੰਦਾ ਹੈ। ਉਹ ਕਿਸਾਨਾਂ ਦੇ ਖਾਤੇ ਵਿੱਚ ਜਲਦ ਪਾਇਆ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਗੰਨੇ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਖੰਡ ਮਿੱਲਾਂ ਨੂੰ ਤੁਰੰਤ ਚਲਾਇਆ ਜਾਵੇ ਤੇ ਗੰਨੇ ਦੇ ਰੇਟ ਨੂੰ ਵਧਾਕੇ 600 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਹਿਸਾਬ ਦੇ ਨਾਲ ਫਸਲਾਂ ਦੇ ਰੇਟ ਬਹੁਤ ਘੱਟ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਐੱਮਐੱਸਪੀ ਦੇ ਹਿਸਾਬ ਦੇ ਨਾਲ ਕਣਕ ਦਾ ਰੇਟ 4,000 ਤੇ ਝੋਨੇ ਦੀ ਕੀਮਤ 3,500, ਮੱਕੀ ਦਾ ਰੇਟ 3,000 ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਟਰੈਕਟਰ ਤੇ ਹੋਰ ਅਜਿਹੀਆਂ ਵਸਤੂਆਂ ’ਤੇ ਸਬਸਿਡੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਆਉਣ ਵਾਲੇ ਸਮੇਂ ਦੌਰਾਨ ਵੱਖ-ਵੱਖ ਥਾਵਾਂ ’ਤੇ ਸਰਕਾਰਾਂ ਦਾ ਵਿਰੋਧ ਕਰਕੇ ਧਰਨੇ ਲਗਾਏ ਜਾਣਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੇ ਇਸ ਮੀਟਿੰਗ ਦੌਰਾਨ ਵੱਡੀ ਤਾਦਾਦ ਵਿੱਚ ਕਿਸਾਨ ਆਏ ਸਨ।