ਵਧਦੀ ਮਹਿੰਗਾਈ ਨੂੰ ਕਾਬੂ ਕਰੇ ਕੇਂਦਰ ਸਰਕਾਰ : ਨਰੇਸ਼ ਬੇਲਗਾਮ ਘੋੜੇ ਵਾਂਗ ਵੱਧ ਰਹੀ ਮਹਿੰਗਾਈ ਨੂੰ ਕਾਬੂ ਕਰੇ ਕੇਂਦ ਸਰਕਾਰ-ਨਰੇਸ਼ ਭਾਰਦਵਾਜ
Publish Date: Tue, 25 Aug 2026 08:44 PM (IST)
Updated Date: Tue, 25 Aug 2026 08:45 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਦਰ ਸਰਕਾਰ ਨੂੰ ਖੰਡ ਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ’ਤੇ ਕਾਬੂ ਪਾਉਣਾ ਚਾਹੀਦਾ ਹੈ, ਜੋ ਪਿਛਲੇ ਕੁਝ ਮਹੀਨਿਆਂ ਵਿੱਚ ਲਗਭਗ 40% ਵਧੀਆਂ ਹਨ। ਇਸ ਸਬੰਧੀ ਬਲਾਕ ਕਾਂਗਰਸ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਖੰਡ ਦੀਆਂ ਕੀਮਤਾਂ 70 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈਆਂ ਹਨ। ਇਸ ਨਾਲ ਆਮ ਆਦਮੀ ਦਾ ਘਰੇਲੂ ਬਜਟ ਵਿਗੜ ਗਿਆ ਹੈ ਤੇ ਗਰੀਬ ਪਰਿਵਾਰਾਂ ਤੇ ਵਿੱਤੀ ਬੋਝ ਵਧ ਰਿਹਾ ਹੈ। ਨਰੇਸ਼ ਭਾਰਦਵਾਜ ਨੇ ਕਿਹਾ ਕਿ ਖੰਡ ਵਰਗੀਆਂ ਰੋਜ਼ਾਨਾ ਜ਼ਰੂਰੀ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਮੱਧ-ਆਮਦਨ ਵਾਲੇ ਤੇ ਗਰੀਬ ਪਰਿਵਾਰਾਂ ਤੇ ਵਾਧੂ ਵਿੱਤੀ ਬੋਝ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੇਲਗਾਮ ਘੋੜੇ ਵਾਂਗ ਵੱਧ ਰਹੀ ਮਹਿੰਗਾਈ ਨੂੰ ਕੰਟਰੋਲ ਕਰਨ ਦੀ ਬਜਾਏ, ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਤੋਂ ਧਿਆਨ ਹਟਾ ਰਹੀ ਹੈ। ਅਸਮਾਨ ਛੂਹ ਰਹੀ ਮਹਿੰਗਾਈ ਤੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਚੰਗੇ ਦਿਨ ਲਿਆਉਣ ਦਾ ਦਾਅਵਾ ਕਰਨ ਵਾਲੀ ਮੋਦੀ ਸਰਕਾਰ ਨੂੰ ਪੁੱਛਿਆ ਕਿ ਉਹ ਦੱਸੇ ਕਿ ਗਰੀਬ ਤੇ ਮੱਧ ਵਰਗ ਦੇ ਲੋਕ ਆਪਣੀ ਰੋਜ਼ੀ-ਰੋਟੀ ਕਿਵੇਂ ਚਲਾਉਣਗੇ। ਨਰੇਸ਼ ਭਾਰਦਵਾਜ ਨੇ ਕਿਹਾ ਕਿ ਖੰਡ ਵਾਂਗ ਪਿਆਜ਼ ਦੀਆਂ ਕੀਮਤਾਂ ਵੀ ਤੇਜ਼ੀ ਨਾਲ ਵੱਧ ਰਹੀਆਂ ਹਨ। ਨਾਸਿਕ ਦੇ ਬਾਜ਼ਾਰ ਵਿੱਚ ਪਿਆਜ਼ ਦੀਆਂ ਕੀਮਤਾਂ ਸਿਰਫ਼ ਇੱਕ ਮਹੀਨੇ ਵਿੱਚ ਲਗਭਗ 76 ਪ੍ਰਤੀਸ਼ਤ ਵਧੀਆਂ ਹਨ ਤੇ ਕੁਝ ਰਾਜਾਂ ਵਿੱਚ ਥੋਕ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ। ਨਰੇਸ਼ ਭਾਰਦਵਾਜ ਨੇ ਮੋਦੀ ਸਰਕਾਰ ’ਤੇ ਜ਼ਰੂਰੀ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਇਆ ਤੇ ਕਿਹਾ ਕਿ ਜਨਤਾ ਇਸਨੂੰ ਯਾਦ ਰੱਖੇਗੀ ਤੇ ਮੁਆਫ਼ ਨਹੀਂ ਕਰੇਗੀ।