ਸਰਕਾਰੀ ਕਲਾਜ ਕਪੂਰਥਲਾ ਨੇ ਜਿੱਤੀ ਰਨਰਅੱਪ ਟਰਾਫੀ
ਵੱਖ-ਵੱਖ ਮੁਕਾਬਲਿਆਂ ਵਿੱਚ ਕਾਲਜ ਨੇ 2nd runner up ਟਰਾਫੀ ਹਾਸਿਲ ਕੀਤੀ
Publish Date: Mon, 23 Feb 2026 07:09 PM (IST)
Updated Date: Mon, 23 Feb 2026 07:13 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਰਵਾਏ ਗਏ ‘ਟੈਕ ਟਾਇਟਨਸ 2026’ ਵਿਚ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਵਿਦਿਆਰਥੀਆਂ ਨੇ ਲੋਕ ਗੀਤ, ਕਵੀਸ਼ਰੀ, ਨੈੱਟ ਸੇਵੀ, ਪੇਂਟਿੰਗ, ਫੋਟੋਗ੍ਰਾਫੀ, ਕੰਟੈਂਟ ਕ੍ਰੀਏਸ਼ਨ ਆਈਟਮਾਂ ਵਿਚ ਭਾਗ ਲਿਆ ਤੇ ਹਰ ਆਈਟਮ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਮੈਡਮ ਸਕਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਕਾਲਜ ਲਈ ਬੜੇ ਮਾਣ ਦੀ ਗੱਲ ਹੈ ਕਿ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਤੇ ਇਨਾਮ ਹਾਸਲ ਕੀਤੇ ਹਨ। ਇਸ ਤੋਂ ਇਲਾਵਾ ਕਾਲਜ ਨੂੰ ਰਨਰਅੱਪ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ।