ਆਉਣ ਵਾਲਾ ਸਮਾਂ ਕਾਂਗਰਸ ਦਾ ਹੋਵੇਗਾ : ਕੁਲਦੀਪ ਸਿੰਘ
ਲੋਕ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵੱਧ ਰਹੇ ਹਨ : ਕੁਲਦੀਪ ਸਿੰਘ
Publish Date: Wed, 03 Dec 2025 08:00 PM (IST)
Updated Date: Wed, 03 Dec 2025 08:02 PM (IST)

ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ’ਚ ਕਾਂਗਰਸ ਇਤਿਹਾਸਕ ਜਿੱਤ ਦਰਜ ਕਰੇਗੀ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਕਾਂਗਰਸ ਪਾਰਟੀ ਸੂਬੇ ਵਿਚ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਇਤਿਹਾਸਕ ਜਿੱਤ ਦਰਜ ਕਰੇਗੀ ਅਤੇ ਵਿਰੋਧੀ ਪਾਰਟੀਆਂ ਨੂੰ ਢੁੱਕਵਾਂ ਜਵਾਬ ਦੇਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਉਪ ਪ੍ਰਧਾਨ ਕੁਲਦੀਪ ਸਿੰਘ ਨੇ ਇਕ ਪ੍ਰੈੱਸ ਬਿਆਨ ਵਿਚ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਸੂਬੇ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਅਤੇ ਪੰਜਾਬ ਨੂੰ ਵਿਰੋਧੀ ਤਾਕਤਾਂ ਤੋਂ ਬਚਾਉਣ ਲਈ ਆਪਣੀ ਲੜਾਈ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਧਰਮ ਨਿਰਪੱਖਤਾ ਨੂੰ ਕਾਇਮ ਰੱਖਣ ਵਾਲੀ ਕਾਂਗਰਸ ਨੇ ਹਮੇਸ਼ਾ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਕੇ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਤੋਰਿਆ ਹੈ। ਕੁਲਦੀਪ ਸਿੰਘ ਨੇ ਕਿਹਾ ਕਿ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਏਕਤਾ ਅਤੇ ਸਹਿਮਤੀ ਨਾਲ ਅੱਗੇ ਵਧੇਗੀ, ਨਾਲ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਕੁਲਦੀਪ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਸੂਬੇ ਵਿਚ ਲੋਕਾਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਤੇ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ, ਜੋ ਸੂਬੇ ਵਿਚ ਪਾਰਟੀ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤਾ ਹੈ,ਜਦੋਂ ਕਿ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਅਪਰਾਧਿਕ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਤੇ ਗੈਂਗਸਟਰ ਸ਼ਰੇਆਮ ਨਾਗਰਿਕਾਂ ਅਤੇ ਕਾਰੋਬਾਰੀਆਂ ਤੋਂ ਫਿਰੌਤੀ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਪੂਰੀ ਤਰ੍ਹਾਂ ਸਮਝ ਗਏ ਹਨ ਕਿ ਪੰਜਾਬ ਅਤੇ ਪੰਜਾਬੀਆਂ ਦਾ ਭਵਿੱਖ ਸਿਰਫ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਹੈ। ਆਪਣੇ ਕਾਰਜਕਾਲ ਦੌਰਾਨ ਕਾਂਗਰਸ ਪਾਰਟੀ ਨੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਅਤੇ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਵਿੱਚ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਭਾਰੀ ਬਹੁਮਤ ਨਾਲ ਜਿੱਤੇਗੀ ਅਤੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਆਉਣ ਵਾਲਾ ਸਮਾਂ ਕਾਂਗਰਸ ਦਾ ਹੋਵੇਗਾ ਕਿਉਂਕਿ ਲੋਕ ਪਾਰਟੀ ਦੇ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵਧ ਰਹੇ ਹਨ ।