ਭਾਈ ਲਾਲੂ ਜੀ ਦਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਬ੍ਰਹਮਗਿਆਨੀ ਭਾਈ ਲਾਲੂ ਜੀ ਦਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ
Publish Date: Sat, 10 Oct 2026 10:45 PM (IST)
Updated Date: Sat, 10 Oct 2026 10:47 PM (IST)
--ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਡੱਲਾ ਸਾਹਿਬ ਵਿਖੇ ਨਤਮਸਤਕ ਹੋਈਆਂ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮਗਿਆਨੀ ਭਾਈ ਲਾਲੂ ਜੀ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਮੇਲੇ ਦੌਰਾਨ ਹਜ਼ਾਰਾਂ ਦੀ ਗਿਣਤੀ ਸੰਗਤਾਂ ਨੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਇਸ਼ਨਾਨ ਕੀਤਾ ਤੇ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਵਿਖੇ ਮੱਥਾ ਟੇਕਿਆ। ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ, ਕੀਰਤਨੀ ਜਥਿਆਂ ਤੇ ਕਥਾ ਵਾਚਕਾਂ ਵੱਲੋਂ ਕੀਰਤਨ ਢਾਡੀ ਵਾਰਾਂ ਤੇ ਕਥਾ ਵਿਚਾਰਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਵੱਲੋਂ ਸਟੇਜ ਸਕੱਤਰ ਦੀ ਡਿਊਟੀ ਨਿਭਾਈ ਗਈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਡੱਲਾ, ਨੌਜਵਾਨ ਸਭਾ ਡੱਲਾ ਸਾਹਿਬ, ਰਾਮਪੁਰ ਜਗੀਰ, ਤਾਸ਼ਪੁਰ, ਮਨਿਆਲਾ ਕੋਠੇ, ਅਮਰਜੀਤਪੁਰ ਪੱਕਾ ਕੋਠਾ ਅਤੇ ਸ਼ਾਹਜਹਾਨਪੁਰ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ, ਕਲੱਬਾਂ, ਗ੍ਰਾਮ ਪੰਚਾਇਤਾਂ ਤੇ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਅਤੁੱਟ ਲੰਗਰ ਤੇ ਹੋਰ ਪ੍ਰਬੰਧਾਂ ਦੀ ਸੇਵਾ ਕੀਤੀ ਗਈ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇ. ਹਰਜਿੰਦਰ ਸਿੰਘ ਵਿਰਕ, ਬਾਬਾ ਜਸਪਾਲ ਸਿੰਘ ਨੀਲਾ, ਮੈਨੇਜਰ ਕੁਲਵਿੰਦਰ ਸਿੰਘ ਤੇ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੈੱਡ ਗ੍ਰੰਥੀ ਹਰਜਿੰਦਰ ਸਿੰਘ ਚੰਡੀਗੜ੍ਹ ਵਾਲੇ, ਦਿਲਬਾਗ ਸਿੰਘ ਗਿੱਲ, ਪਰਮਿੰਦਰ ਸਿੰਘ ਖਾਲਸਾ, ਜਥੇ. ਸੁਖਚੈਨ ਸਿੰਘ ਮਨਿਆਲਾ, ਆਪ ਆਗੂ ਨਰਿੰਦਰ ਸਿੰਘ ਖਿੰਡਾ, ਮੈਨੇਜਰ ਕੁਲਵਿੰਦਰ ਸਿੰਘ ਧਰਮਕੋਟ, ਕਥਾ ਵਾਚਕ ਮਨਪ੍ਰੀਤ ਸਿੰਘ, ਕਥਾਵਾਚਕ ਮੇਜਰ ਸਿੰਘ, ਸਤਿੰਦਰਪਾਲ ਸਿੰਘ ਥਿੰਦ, ਢਾਡੀ ਰਣਜੀਤ ਸਿੰਘ ਰਾਣਾ, ਰਣਜੀਤ ਸਿੰਘ ਠੱਟਾ ਨਵਾਂ, ਹਰਜਿੰਦਰ ਸਿੰਘ ਜਹਾਂਗੀਰ, ਲਖਵਿੰਦਰ ਸਿੰਘ ਬਿਜਲੀ ਮਿਸਤਰੀ, ਅਕਾਊਂਟੈਂਟ ਕੁਲਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।