- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਅਤੇ ਇਸਦੇ ਸਹਿਯੋਗੀ ਭਾਰਤ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਖੇਡਦੇ ਨਜਰ ਆ ਰਹੇ ਹਨ : ਉਮੇਸ਼ ਸ਼ਾਰਦਾ

ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਪਟਨਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਿਤਾ ਬਾਰੇ ਕੀਤੀ ਗਈ ਟਿੱਪਣੀ ਦੀ ਆਲੋਚਨਾ ਕਰਦੇ ਹੋਏ ਭਾਜਪਾ ਦੇ ਸੂਬਾਈ ਆਗੂ ਉਮੇਸ਼ ਸ਼ਾਰਦਾ ਨੇ ਕਾਂਗਰਸ ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਆਗੂਆਂ ਨੇ ਪਹਿਲਾਂ ਵੀ ਪ੍ਰਧਾਨ ਮੰਤਰੀ ਮੋਦੀ ਤੇ ਉਨ੍ਹਾਂ ਦੇ ਪਰਿਵਾਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ। ਸ਼ਾਰਦਾ ਨੇ ਕਿਹਾ ਕਿ ਲਗਾਤਾਰ ਚੋਣ ਹਾਰਾਂ ਕਾਰਨ ਕਾਂਗਰਸ ਵਿੱਚ ਨਿਰਾਸ਼ਾ ਵਧੀ ਹੈ ਤੇ ਨਿੱਜੀ ਟਿੱਪਣੀਆਂ, ਮੁੱਦਿਆਂ ਦੀ ਬਜਾਏ ਪਾਰਟੀ ਦੀ ਰਾਜਨੀਤੀ ’ਤੇ ਹਾਵੀ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਲਈ ਅਪਮਾਨਜਨਕ ਤੇ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਹੈ, ਉਨ੍ਹਾਂ ਦੀ ਪ੍ਰਸਿੱਧੀ ਵਧੀ ਹੈ। ਇੱਥੋਂ ਤੱਕ ਕਿ ਪ੍ਰਮੁੱਖ ਕਾਂਗਰਸੀ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵੀ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਅਪਮਾਨਜਨਕ ਤੇ ਭੱਦੀ ਭਾਸ਼ਾ ਦੀ ਵਰਤੋਂ ਕਰਨ ਵਿੱਚ ਪਿੱਛੇ ਨਹੀਂ ਰਹੇ ਹਨ। ਸ਼ਾਰਦਾ ਨੇ ਕਾਂਗਰਸ ਤੇ ਇਸ ਦੇ ਸਹਿਯੋਗੀਆਂ ’ਤੇ ਜਾਣਬੁੱਝ ਕੇ ਜਾਂ ਅਣਜਾਣੇ ਵਿੱਚ ਭਾਰਤ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਖੇਡਣ ਦਾ ਦੋਸ਼ ਲਗਾਇਆ ਤੇ ਕਿਹਾ ਕਿ ਦੇਸ਼ ਨੂੰ ਹਿੰਸਾ ਤੇ ਅਰਾਜਕਤਾ ਦੀ ਅੱਗ ਵਿੱਚ ਡੁਬੋ ਕੇ ਬੰਗਲਾਦੇਸ਼ ਵਰਗੀ ਸਥਿਤੀ ਪੈਦਾ ਕਰਨ ਦਾ ਸੁਪਨਾ ਦੇਖਣ ਵਾਲੀ ਕਾਂਗਰਸ ਹੁਣ ਅਹਿੰਸਾ ਦੇ ਦੂਤ ਮਹਾਤਮਾ ਗਾਂਧੀ ਦੇ ਨਾਮ ਦੀ ਵਰਤੋਂ ਕਰਨ ਦਾ ਸਾਰਾ ਨੈਤਿਕ ਅਧਿਕਾਰ ਗੁਆ ਚੁੱਕੀ ਹੈ।