- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਪਾਰਟੀ 2027 ਵਿੱਚ ਭਾਰੀ ਜਿੱਤ ਦਰਜ ਕਰੇਗੀ ਅਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ- ਨਰੇਸ਼ ਭਾਰਦਵਾਜ

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਕਾਂਗਰਸ ਹਾਈਕਮਾਂਡ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਭਾਰਦਵਾਜ ਨੇ ਇਸਨੂੰ ਇੱਕ ਸ਼ਲਾਘਾਯੋਗ ਅਤੇ ਦੂਰਦਰਸ਼ੀ ਫੈਸਲਾ ਦੱਸਿਆ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਇੱਕ ਬਹੁਤ ਹੀ ਇਮਾਨਦਾਰ, ਪੜ੍ਹੇ-ਲਿਖੇ, ਸਾਫ਼-ਸੁਥਰੇ ਅਤੇ ਜੁਝਾਰੂ ਆਗੂ ਹਨ। ਉਹ ਇੱਕ ਸਾਬਕਾ ਹਾਕੀ ਕਪਤਾਨ ਅਤੇ ਇੱਕ ਸ਼ਾਨਦਾਰ ਬੁਲਾਰੇ ਹਨ, ਜਿਨ੍ਹਾਂ ਨੂੰ ਪੰਜਾਬ ਦੇ ਮੁੱਦਿਆਂ ਦੀ ਡੂੰਘੀ ਸਮਝ ਹੈ।ਉਨ੍ਹਾਂ ਅੱਗੇ ਕਿਹਾ ਕਿ ਪਰਗਟ ਸਿੰਘ ਦੀ ਪ੍ਰਧਾਨ ਵਜੋਂ ਨਿਯੁਕਤੀ ਪੰਜਾਬ ਕਾਂਗਰਸ ਵਿੱਚ ਨਵੀਂ ਊਰਜਾ ਲਿਆਏਗੀ।ਉਨ੍ਹਾਂ ਕਿਹਾ ਕਿ ਆਪਣੇ ਤਜਰਬੇ ਅਤੇ ਅਗਵਾਈ ਨਾਲ ਨਵ-ਨਿਯੁਕਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਪੰਜਾਬ ਕਾਂਗਰਸ ਦੇ ਅੰਦਰ ਏਕਤਾ,ਸਦਭਾਵਨਾ ਅਤੇ ਲੋਕਾਂ ਦੇ ਹੱਕਾਂ ਲਈ ਇੱਕ ਮਜ਼ਬੂਤ ਆਵਾਜ਼ ਲਿਆਉਣਗੇ। ਉਨ੍ਹਾਂ ਕਿਹਾ ਕਿ ਹਾਈਕਮਾਂਡ ਨੇ ਪਰਗਟ ਸਿੰਘ ਨੂੰ ਪ੍ਰਧਾਨ ਨਿਯੁਕਤ ਕਰਕੇ ਸਹੀ ਫੈਸਲਾ ਲਿਆ ਹੈ ਅਤੇ ਸਾਰੇ ਕਾਂਗਰਸੀ ਆਗੂ ਅਤੇ ਵਰਕਰ ਹਾਈਕਮਾਂਡ ਦਾ ਦਿਲੋਂ ਧੰਨਵਾਦ ਕਰਦੇ ਹਨ। ਪਰਗਟ ਸਿੰਘ ਦੇ ਪੰਜਾਬ ਪ੍ਰਧਾਨ ਬਣਨ ਨਾਲ ਖੇਡ ਦੇ ਮੈਦਾਨ ਵਾਂਗ ਰਾਜਨੀਤੀ ਦੇ ਮੈਦਾਨ ਵਿਚ ਵੀ ਪਾਰਟੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਪ੍ਰਧਾਨ ਨੇ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਰਹੇ ਹਨ ਕਿ ਪੰਜਾਬ ਕਾਂਗਰਸ ਪਾਰਟੀ ਹਮੇਸ਼ਾ ਮਜ਼ਬੂਤ ਰਹੇ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੀ ਪ੍ਰਧਾਨ ਵਜੋਂ ਨਿਯੁਕਤੀ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਈ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਨਰੇਸ਼ ਭਾਰਦਵਾਜ ਨੇ ਕਿਹਾ ਕਿ ਪਰਗਟ ਸਿੰਘ ਦਾ ਪਿਛੋਕੜ ਬੇਦਾਗ਼ ਹੈ।ਉਨ੍ਹਾਂ ਹਮੇਸ਼ਾ ਪਾਰਟੀ ਦੀ ਵਿਚਾਰਧਾਰਾ ਲਈ ਕੰਮ ਕੀਤਾ ਹੈ ਅਤੇ ਕਦੇ ਵੀ ਕਿਸੇ ਧੜੇਬੰਦੀ ਦਾ ਹਿੱਸਾ ਨਹੀਂ ਰਹੇ। ਉਨ੍ਹਾਂ ਵਿੱਚ ਸਾਰੇ ਧੜਿਆਂ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਹੈ।ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੇ ਵੀ ਆਪਣੇ ਕਾਰਜਕਾਲ ਦੌਰਾਨ ਬਹੁਤ ਵਧੀਆ ਕੰਮ ਕੀਤਾ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਕੰਮ ਕੀਤਾ, ਪਰ ਹੁਣ ਪ੍ਰਗਟ ਸਿੰਘ ਦੀ ਅਗਵਾਈ ਵਿੱਚ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਸਾਨੂੰ ਸਾਰਿਆਂ ਨੂੰ ਪ੍ਰਗਟ ਸਿੰਘ ਦੀ ਅਗਵਾਈ ਵਿੱਚ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਕਾਂਗਰਸ ਵੱਲ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਪਰਗਟ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ 2027 ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ।