ਪਾਇਲਟ ਦੀ ਅਗਵਾਈ ਹੇਠ ਕਾਂਗਰਸ ਹੋਰ ਮਜ਼ਬੂਤ ਹੋਵੇਗੀ : ਬਾਜਵਾ ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ 'ਚ ਹੋਰ ਮਜ਼ਬੂਤ ਹੋਵੇਗੀ : ਬਾਜਵਾ
Publish Date: Tue, 15 Sep 2026 08:16 PM (IST)
Updated Date: Tue, 15 Sep 2026 08:17 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਆਲ ਇੰਡੀਆ ਕਾਂਗਰਸ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਅਰਜਨ ਖੜਗੇ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਤੇ ਨੇਤਾ ਰਾਹੁਲ ਗਾਂਧੀ ਦੀ ਪਾਰਖੂ ਅੱਖ ਨੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਪੰਜਾਬ ਦੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਕਾਰਜਕਾਰੀ ਪ੍ਰਧਾਨ ਗਗਨਦੀਪ ਸਿੰਘ ਬਾਜਵਾ ਨੇ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਆਖਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਪੰਜਾਬ ਇੰਚਾਰਜ ਲਗਾਏ ਗਏ ਸਚਿਨ ਪਾਇਲਟ ਜੋ ਕਿ ਬਹੁਤ ਹੀ ਤਜਰਬੇਕਾਰ ਲੀਡਰ ਹਨ ਤੇ ਉਨ੍ਹਾਂ ਦੇ ਆਉਣ ਨਾਲ ਪੰਜਾਬ ਕਾਂਗਰਸ ਵਿੱਚ ਨਵੀਂ ਰੂਹ ਫੂਕੀ ਜਾਵੇਗੀ। ਬਾਜਵਾ ਨੇ ਆਖਿਆ ਕਿ ਵਿਰੋਧੀ ਪਾਰਟੀਆਂ ਨੂੰ ਟੱਕਰ ਦੇਣ ਲਈ ਕਾਂਗਰਸ ਪਾਰਟੀ ਨੇ ਜੋ ਫੈਸਲਾ ਕੀਤਾ ਹੈ ਉਸ ਦਾ ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਅਹੁਦੇਦਾਰ ਤਹਿ ਦਿਲੋਂ ਧੰਨਵਾਦ ਤੇ ਸਵਾਗਤ ਕਰਦੇ ਹਨ। ਕਾਰਜਕਾਰੀ ਪ੍ਰਧਾਨ ਗਗਨਦੀਪ ਸਿੰਘ ਬਾਜਵਾ ਨੇ ਕਿਹਾ ਕਿ ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚੋਂ ਧੜੇਬੰਦੀ ਖਤਮ ਹੋਏਗੀ, ਜਿਸ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਪੂਰੇ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ।