- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਅਮਨ ਸ਼ਾਂਤੀ ਲਈ ਗ੍ਰਹਿਣ ਬਣ ਚੁੱਕੀ ‘ਝਾੜੂ’ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ, : ਨਿਿਤਨ ਚੱਢਾ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਪੰਜਾਬ ਦੀ ਸਿਆਸਤ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦੇ ਐਲਾਨ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਨਿਤਿਨ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਅਕਾਲੀ ਦਲ ਦੇ ਗਠਜੋੜ ਨਾਲ ਸੂਬੇ ਦੀ ਸਿਆਸਤ ਵਿੱਚ ਨਵਾਂ ਮੋੜ ਆਇਆ ਹੈ ਤੇ ਪੰਜਾਬ ਦੇ ਲੋਕਾਂ ਨੂੰ ਇੱਕ ਮਜ਼ਬੂਤ, ਸਥਿਰ ਤੇ ਵਿਕਾਸਮੁਖੀ ਸਰਕਾਰ ਦੇਣ ਦਾ ਰਾਹ ਖੁੱਲ੍ਹ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਬਦਲਾਅ ਦੀ ਉਮੀਦ ਨਾਲ ਸੱਤਾ ਸੌਂਪੀ ਸੀ, ਪਰ ਅੱਜ ਲੋਕ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਜ਼ਮੀਨੀ ਪੱਧਰ ’ਤੇ ਪੂਰੇ ਹੁੰਦੇ ਦਿਖਾਈ ਨਹੀਂ ਦੇ ਰਹੇ, ਜਿਸ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਨਿਰਾਸ਼ਾ ਤੇ ਗੁੱਸਾ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਪੰਜਾਬ ਦੀਆਂ ਸਿਆਸੀ ਅਤੇ ਸਮਾਜਿਕ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਇੱਕ ਮਜ਼ਬੂਤ ਵਿਕਲਪ ਵਜੋਂ ਸਾਹਮਣੇ ਆਵੇਗਾ।