ਹਰਮੇਸ਼ ਸਰੋਆ, ਫਗਵਾੜਾ

ਫਗਵਾੜਾ ਰੇਲਵੇ ਸਟੇਸ਼ਨ ਨੇੜੇ ਟਰੇਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਸੂਚਨਾ ਮਿਲਣ 'ਤੇ ਜੀਆਰਪੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਿ੍ਤਕ ਦੇਹ ਨੂੰ ਕਬਜ਼ੇ 'ਚ ਲੈ ਲਿਆ। ਜਾਣਕਾਰੀ ਦਿੰਦਿਆਂ ਜੀਆਰਪੀ ਫਗਵਾੜਾ ਚੌਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਟੇਸ਼ਨ ਮਾਸਟਰ ਵਲੋਂ ਸੂਚਨਾ ਮਿਲੀ ਸੀ ਕਿ ਬੰਦੇ ਭਾਰਤ ਟੇ੍ਨ ਫਗਵਾੜਾ ਰੇਲਵੇ ਸਟੇਸ਼ਨ ਨਜਦੀਕ ਇਕ ਵਿਅਕਤੀ ਟੇ੍ਨ ਥੱਲੇ ਆ ਗਿਆ ਜਦੋ ਉਨਾਂ੍ਹ ਸਮੇਤ ਪੁਲਿਸ ਪਾਰਟੀ ਮੌਕੇ ਤੇ ਪੁੱਜ ਕੇ ਦੇਖਿਆ ਤਾਂ ਉਕਤ ਵਿਅਕਤੀ ਦੀ ਮੌਤ ਹੋ ਚੁੱਕੀ ਸੀ ਉਨਾਂ੍ਹ ਦਸਿਆ ਕਿ ਮੌਕੇ ਤੇ ਦੇਖਣ 'ਤੇ ਇਹ ਵਿਅਕਤੀ ਲਾਈਨ ਪਾਰ ਕਰਦਾ ਹੋਇਆ ਟੇ੍ਨ ਦੀ ਲਪੇਟ ਚ ਆਇਆ ਲਗਦਾ ਹੈ। ਉਨ੍ਹਾਂ ਦੱਸਿਆ ਕਿ ਮਿ੍ਤਕ ਕੋਲ ਕੋਈ ਵੀ ਪਛਾਣ ਪੱਤਰ ਨਾ ਹੋਣ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਵੱਲੋਂ ਮਿ੍ਤਕ ਦੇਹ ਨੂੰ ਸ਼ਨਾਖਤ ਲਈ 72 ਘੰਟਿਆਂ ਵਾਸਤੇ ਫਗਵਾੜਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰੱਖਵਾ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।