- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪੁਲਿਸ ਭਰਤੀ ਦੇ ਫੈਸਲੇ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹੇ-ਡਾ.ਵਸੀਮ ਖਾਨ

ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਭਰਤੀਆਂ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਵਸੀਮ ਅਹਿਮਦ ਖਾਨ ਨੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਨਵੀਆਂ ਭਰਤੀਆਂ ਨਾ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣਗੀਆਂ ਬਲਕਿ ਪੁਲਿਸ ਫੋਰਸ ਨੂੰ ਹੋਰ ਵੀ ਮਜ਼ਬੂਤ ਕਰਨਗੀਆਂ। ਡਾ.ਵਸੀਮ ਖਾਨ ਨੇ ਕਿਹਾ ਕਿ ਨੌਜਵਾਨਾਂ ਲਈ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਦੇ ਮੌਕੇ ਪੈਦਾ ਕਰਨਾ ਅਤੇ ਪੁਲਿਸ ਵਿਭਾਗ ਦੀ ਕੁਸ਼ਲਤਾ ਵਧਾਉਣਾ ਦੋਵੇਂ ਹੀ ਬਹੁਤ ਮਹੱਤਵਪੂਰਨ ਹਨ।ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ 24 ਸਤੰਬਰ ਨੂੰ ਸਰਕਾਰ ਨੇ ਪੰਜਾਬ ਪੁਲਿਸ ਵਿੱਚ 450 ਸਹਾਇਕ ਸਬ-ਇੰਸਪੈਕਟਰਾਂ (ਏਐਸਆਈ) ਦੀ ਸਿੱਧੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਸੀ। ਸਰਕਾਰ ਅਨੁਸਾਰ ਇਹ ਭਰਤੀ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਚੋਣ ਪ੍ਰਕਿਿਰਆ ਰਾਹੀਂ ਕੀਤੀ ਜਾਵੇਗੀ। ਡਾ.ਵਸੀਮ ਖਾਨ ਨੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਲੋੜੀਂਦੀ ਮਨੁੱਖੀ ਸ਼ਕਤੀ ਜ਼ਮੀਨੀ ਪੱਧਰ ਤੇ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ। ਸਰਕਾਰ ਦੇ ਅਨੁਸਾਰ, ਪੰਜਾਬ ਪੁਲਿਸ ਵਿੱਚ ਏਐਸਆਈ ਦੀ ਗਿਣਤੀ 10,000 ਹੈ।6,810 ਮਨਜ਼ੂਰਸ਼ੁਦਾ ਅਸਾਮੀਆਂ ਹਨ। ਇਨ੍ਹਾਂ ਵਿੱਚ ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਬਿਊਰੋ ਆਫ਼ ਇਨਵੈਸਟੀਗੇਸ਼ਨ, ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਸਰਵਿਸ ਦੇ ਕੇਡਰ ਸ਼ਾਮਲ ਹਨ। 450 ਅਸਾਮੀਆਂ ਤੇ ਸਿੱਧੀ ਭਰਤੀ ਦਾ ਫ਼ੈਸਲਾ ਮੌਜੂਦਾ ਅਤੇ ਸੰਭਾਵੀ ਖਾਲੀ ਅਸਾਮੀਆਂ ਦਾ ਮੁਲਾਂਕਣ ਕਰਨ ਤੋਂ ਬਾਅਦ ਲਿਆ ਗਿਆ ਹੈ। ਡਾ. ਵਸੀਮ ਖਾਨ ਨੇ ਕਿਹਾ ਕਿ ਭਰਤੀ ਦੇ ਨਾਲ-ਨਾਲ, ਪੁਲਿਸ ਕਰਮਚਾਰੀਆਂ ਨੂੰ ਆਧੁਨਿਕ ਸਿਖਲਾਈ, ਲੁੜੀਂਦੇ ਸਰੋਤ ਅਤੇ ਬਿਹਤਰ ਕੰਮ ਕਰਨ ਵਾਲਾ ਵਾਤਾਵਰਣ ਪ੍ਰਦਾਨ ਕਰਨਾ ਵੀ ਉਨ੍ਹਾਂ ਹੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਯੋਗ ਨੌਜਵਾਨਾਂ ਨੂੰ ਮੌਕੇ ਪ੍ਰਦਾਨ ਕਰਨ ਅਤੇ ਪੁਲਿਸ ਵਿਭਾਗ ਦੀ ਸਮਰੱਥਾ ਵਧਾਉਣ ਨਾਲ ਰਾਜ ਦੇ ਪ੍ਰਸ਼ਾਸਨਿਕ ਅਤੇ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ’ਚ ਮਦਦ ਮਿਲੇਗੀ।