ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਪੈਦਲ ਯਾਤਰਾ ਦਾ ਸੰਗਤ ਵੱਲੋਂ ਭਰਵਾਂ ਸਵਾਗਤ
ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਮਹਾਨ ਪੈਦਲ ਯਾਤਰਾ ਦਾ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ
Publish Date: Sun, 01 Mar 2026 07:48 PM (IST)
Updated Date: Sun, 01 Mar 2026 07:49 PM (IST)

- ਸ੍ਰੀ ਗੁਰੂ ਅਮਰਦਾਸ ਜੀ ਵੱਲਂ ਕੀਤੇ ਕਾਰਜ ਮਨੁੱਖਤਾ ਲਈ ਪ੍ਰੇਰਨਾ ਸਰੋਤ : ਸੰਤ ਬਾਬਾ ਲੀਡਰ ਸਿੰਘ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਧ ਸੰਗਤ ਸਾਹਿਬ, ਮੁਹੱਲਾ ਕਿਲੇਵਾਲਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਦੇ ਉਪਰਾਲਿਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਸਾਧ ਸੰਗਤ, ਮੁਹੱਲਾ ਕਿਲ੍ਹੇ ਵਾਲਾ, ਨਜ਼ਦੀਕ ਤੇਲੂ ਬਾਬਾ ਕੁਟੀਆ ਕਪੂਰਥਲਾ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਤਕ 16ਵੀਂ ਮਹਾਨ ਪੈਦਲ ਯਾਤਰਾ ਆਰੰਭ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ਼ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਈ ਪੈਦਲ ਯਾਤਰਾ ਦਾ ਵੱਖ-ਵੱਖ ਪਿੰਡਾਂ ਪ੍ਰਵੇਜ ਨਗਰ, ਠੱਟਾ, ਅਡਣਾਵਾਲੀ, ਖੀਰਾਂਵਾਲੀ ਉੱਚਾ, ਫੱਤੂਢੀਂਗਾ, ਮੁੰਡੀ ਮੋੜ ਆਦਿ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰ ਕੇ, ਸਵਾਗਤੀ ਗੇਟ ਬਣਾ ਕੇ ਅਤੇ ਲੰਗਰ ਲਗਾ ਕੇ ਭਰਵਾਂ ਸਵਾਗਤ ਕੀਤਾ। ਗੁਰਦੁਆਰਾ ਸ੍ਰੀ ਲੰਗਰ ਸਾਹਿਬ ਪਿੰਡ ਉੱਚਾ ਪਹੁੰਚਣ ’ਤੇ ਸੰਤ ਬਾਬਾ ਲੀਡਰ ਸਿੰਘ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ, ਮਹਾਤਮਾ ਮੁਨੀ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦਿੱਤੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੁਆਰਾ ਕੀਤੇ ਕਾਰਜ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ, ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ’ਚ ਢਾਲ ਕੇ ਮਨੁੱਖਾ ਜਨਮ ਸਫਲਾ ਕਰਨਾ ਚਾਹੀਦਾ ਹੈ ਅਤੇ ਗੁਰਬਾਣੀ ਆਧਾਰਿਤ ਜੀਵਨ ਜਿਊਣ ਨਾਲ ਜੀਵਨ ਦੀ ਸਾਰਥਿਕਤਾ ਨੂੰ ਪਾਇਆ ਜਾ ਸਕਦਾ ਹੈ। ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਦੀਆਂ ਬੀਬੀਆਂ ਅਤੇ ਸ਼ਬਦ ਚੌਂਕੀ ਜਥੇ ਨੇ ਸ਼ਬਦ ਚੌਕੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਪ੍ਰਬੰਧਕਾਂ ਨੇ ਸੰਤ ਮਹਾਪੁਰਸ਼ਾਂ, ਲੰਗਰ ਕਮੇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਪਹੁੰਚਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ, ਹੈੱਡ ਗ੍ਰੰਥੀ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਪ੍ਰਧਾਨ, ਅਜੀਤ ਸਿੰਘ, ਜਸਪਾਲ ਸਿੰਘ ਖੁਰਾਨਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਲਖਬੀਰ ਸਿੰਘ ਸ਼ਾਹੀ, ਅਵਤਾਰ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਸੁਖਵਿੰਦਰ ਸਿੰਘ ਬਟਾਲਵੀ ਹੈੱਡਗ੍ਰੰਥੀ, ਸੁਰਿੰਦਰਪਾਲ ਸਿੰਘ, ਸਤਨਾਮ ਸਿੰਘ, ਜਸਬੀਰ ਸਿੰਘ, ਨਰਿੰਦਰ ਸਿੰਘ, ਭਾਈ ਦਵਿੰਦਰ ਸਿੰਘ ਖਾਲਸਾ, ਸਤਨਾਮ ਸਿੰਘ, ਗੁਰਨਾਮ ਸਿੰਘ, ਸੁਰਜੀਤ ਸਿੰਘ ਵਿੱਕੀ, ਗੁਰਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਕਿਰਪਾਲ ਸਿੰਘ, ਜਗਦੀਪ ਸਿੰਘ, ਗੁਰਮੇਜ ਸਿੰਘ, ਦਲਜੀਤ ਸਿੰਘ, ਜੋਧ ਸਿੰਘ, ਜਸਪ੍ਰੀਤ ਸਿੰਘ ਸਚਦੇਵਾ, ਨਵਜੀਤ ਸਿੰਘ ਰਾਜੂ, ਗੁਰਮੇਲ ਸਿੰਘ, ਅਜੀਤ ਸਿੰਘ, ਭਾਈ ਤਰਲੋਕ ਸਿੰਘ, ਭਾਈ ਜਸਬੀਰ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਰਛਪਾਲ ਸਿੰਘ ਸਵਰਨ ਸਿੰਘ, ਜਸਬੀਰ ਸਿੰਘ, ਗੁਰਵਿੰਦਰ ਸਿੰਘ, ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਮਾਤਾ ਗੁੱਜਰ ਕੌਰ ਸੇਵਾ ਸੁਸਾਇਟੀ ਦੀਆਂ ਬੀਬੀਆਂ ਸਮੇਤ ਸਮੂਹ ਸੰਗਤ ਹਾਜ਼ਰ ਸਨ।