ਸੰਗਤਾਂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਦੀ ਯਾਤਰਾ ਕਰਵਾਈ
ਸੰਗਤਾਂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਦੀ ਯਾਤਰਾ ਕਰਵਾਈ ।
Publish Date: Tue, 17 Mar 2026 07:45 PM (IST)
Updated Date: Tue, 17 Mar 2026 07:49 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਬਾਬਾ ਫਤਿਹ ਸਿੰਘ ਵੈੱਲਫੇਅਰ ਸੁਸਾਇਟੀ (ਰਜ਼ਿ) ਬਾਬਾ ਫਤਿਹ ਸਿੰਘ ਨਗਰ ਫਗਵਾੜਾ ਵੱਲੋਂ ਸਾਧ ਸੰਗਤ ਫਗਵਾੜਾ ਦੇ ਭਰਪੂਰ ਸਹਿਯੋਗ ਨਾਲ ਸੰਗਤਾਂ ਨੂੰ ਬਾਬਾ ਫਤਿਹ ਸਿੰਘ ਨਗਰ ਫਗਵਾੜਾ ਤੋਂ ਗੁਰਦੁਆਰਾ ਕੁੰਮਾ ਮਾਸ਼ਕੀ, ਛੰਨ ਢੇਰਾ ਰੋਪੜ, ਗੁਰਦੁਆਰਾ ਭੱਠਾ ਸਾਹਿਬ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ, ਗੁਰਦੁਆਰਾ ਅਟਕ ਸਾਹਿਬ ਪਿੰਡ ਜਹਤੀ ਮਾਜਾ, ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ, ਮੋਰਿੰਡਾ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਯਾਤਰਾ ਕਰਵਾਈ ਗਈ। ਜ਼ਿਕਰਯੋਗ ਹੈ ਕਿ ਹਰ ਸਾਲ ਸੰਗਤਾਂ ਨੂੰ ਗੁਰਧਾਮਾਂ ਦੀ ਯਾਤਰਾ ਕਰਵਾਈ ਜਾਂਦੀ ਹੈ। ਇਸੇ ਲੜੀ ਅਧੀਨ ਇਸ ਵਾਰ ਸੰਗਤਾਂ ਨੂੰ ਸਰਬੰਸਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ। ਸੰਗਤਾਂ ਨੇ ਆਪਣੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਮਾਣ ਮੱਤੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਮੇਜਰ ਸਿੰਘ ਸੈਣੀ, ਰਾਮਪਾਲ ਸਿੰਘ ਪ੍ਰਧਾਨ, ਜਨਰਲ ਸਕੱਤਰ ਜਤਿੰਦਰ ਸਿੰਘ ਖਾਲਸਾ, ਦਲਜੀਤ ਸਿੰਘ ਕਾਲਾ, ਅਮਰੀਕ ਸਿੰਘ, ਜਸਵੀਰ ਸਿੰਘ ਫੌਜੀ, ਕੁਲਦੀਪ ਸਿੰਘ ਬਸਰਾ, ਮਹਿੰਦਰ ਸਿੰਘ ਬਸਰਾ, ਹਰਜਿੰਦਰ ਸਿੰਘ, ਅਰਵਿੰਦਰ ਸਿੰਘ ਨੀਟਾ, ਬਲਵਿੰਦਰ ਸਿੰਘ ਘੇੜਾ, ਰਮਨਪ੍ਰੀਤ ਸਿੰਘ, ਬੀਬੀ ਜਗਜੀਤ ਕੌਰ, ਬੀਬੀ ਪਰਮਿੰਦਰ ਕੌਰ ਖਾਲਸਾ, ਸੁਖਲੀਨ ਕੌਰ, ਹਰਲੀਨ ਕੌਰ, ਜਸਮੀਤ ਕੌਰ, ਬੀਬੀ ਵਿਦਿਆ ਦੇਵੀ, ਬੀਬੀ ਮਹਿੰਦਰ ਕੌਰ, ਬੀਬੀ ਬਲਜੀਤ ਕੌਰ, ਬੀਬੀ ਬੌਬੀ, ਬੀਬੀ ਕਮਲਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਸਿਮਰਨ ਕੌਰ, ਬੀਬੀ ਜਸਪ੍ਰੀਤ ਕੌਰ, ਬੀਬੀ ਸਿਮਰਜੋਤ ਕੌਰ, ਬੀਬੀ ਜਸਪ੍ਰੀਤ ਕੌਰ, ਲਵਜੀਤ, ਨਵਜੋਤ ਸਿੰਘ ਆਦਿ ਹਾਜ਼ਰ ਸਨ।