ਸਰਬ ਨੌਜਵਾਨ ਸਭਾ ਦੀ ਵਧੀਆ ਕਾਰਗੁਜ਼ਾਰੀ ਬਣੀ ਚਰਚਾ ਦਾ ਵਿਸ਼ਾ
ਸੋਸਵਾ ਪੰਜਾਬ ਦੀ ਸਮੀਖਿਆ ਮੀਟਿੰਗ ‘ਚ ਸਰਬ ਨੌਜਵਾਨ ਸਭਾ ਫਗਵਾੜਾ ਦੀ ਵਧੀਆ ਕਾਰਗੁਜ਼ਾਰੀ ਬਣੀ ਚਰਚਾ ਦਾ ਵਿਸ਼ਾ
Publish Date: Sat, 22 Nov 2025 08:01 PM (IST)
Updated Date: Sat, 22 Nov 2025 08:01 PM (IST)

ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਸੋਸਵਾ ਪੰਜਾਬ ਦੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਚੰਡੀਗੜ੍ਹ ਵਿਖੇ ਚੇਅਰਮੈਨ ਏਕੇ ਕੁੰਦਰਾ ਸੇਵਾਮੁਕਤ ਆਈਏਐੱਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੀ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ ਮਾਮਲੇ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਸੋਸਵਾ ਪੰਜਾਬ ਦੇ ਮੈਂਬਰ ਡਾਇਰੈਕਟਰ ਡੀਕੇ ਵਰਮਾ, ਡਾ. ਬੀਸੀ ਗੁਪਤਾ, ਜੀਐੱਲ ਗੋਇਲ, ਡਾ. ਰੀਨਾ ਸਿੰਘ ਨੇ ਵੀ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੀਟਿੰਗ ‘ਚ ਸ਼ਾਮਲ ਰਹੇ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਮੀਖਿਆ ਮੀਟਿੰਗ ‘ਚ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਪੰਜਾਬ ਭਰ ਵਿਚ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਵੁਮੈਨ ਇੰਪਵਾਰਮੈਂਟ ਅਤੇ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਫਗਵਾੜਾ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਸਮੀਖਿਆ ਮੀਟਿੰਗ ਦੌਰਾਨ ਸੋਸਵਾ ਪੰਜਾਬ ਦੇ ਮੈਂਬਰ ਡਾਇਰੈਕਟਰਜ਼ ਨੇ ਸਰਬ ਨੌਜਵਾਨ ਸਭਾ ਵੱਲੋਂ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ਦੀਆਂ ਕਾਰਗੁਜ਼ਾਰੀਆਂ ਅਤੇ ਸਭਾ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਉਪਰਾਲਿਆਂ ਦੀ ਖਾਸ ਤੌਰ ’ਤੇ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵੀ ਸਭਾ ਦੇ ਕਾਰਜਾਂ ਤੋਂ ਪ੍ਰਭਾਵਿਤ ਹੁੰਦਿਆਂ ਸਭਾ ਦੇ ਸਮੂਹ ਟੀਮ ਮੈਂਬਰਾਂ ਦੀ ਹੌਸਲਾ ਅਫਜਾਈ ਕੀਤੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਨੌਜਵਾਨਾਂ ਨੂੰ ਸਮਾਜ ਦੀ ਭਲਾਈ ਲਈ ਅੱਗੇ ਆਉਣ ਦੀ ਜ਼ਰੂਰਤ ਹੈ ਤੇ ਸਰਕਾਰ ਹਮੇਸ਼ਾ ਇਸ ਤਰ੍ਹਾਂ ਦੇ ਸਮਾਜ ਸੇਵਕਾਂ ਨੂੰ ਪੂਰਾ ਸਾਥ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਘੱਟ ਗਿਣਤੀਆਂ ਦੇ ਹੱਕਾਂ ਦੀ ਰੱਖਿਆ, ਮਹਿਲਾ ਸ਼ਸ਼ਕਤੀਕਰਨ ਅਤੇ ਲੋੜਵੰਦਾਂ ਲਈ ਚਲ ਰਹੀਆਂ ਸੇਵਾਵਾਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਦੌਰਾਨ ਸਰਬ ਨੌਜਵਾਨ ਸਭਾ ਦੇ ਮੈਂਬਰਾਂ ਨੇ ਆਪਣੀਆਂ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਮਾਜ ਦੇ ਹਰ ਵਰਗ ਲਈ ਚਲਾਏ ਜਾ ਰਹੇ ਸੇਵਾ ਪ੍ਰੋਗ੍ਰਾਮਾਂ ਦੀ ਵੀ ਵਿਸਥਾਰ ਨਾਲ ਸਾਂਝ ਪਾਈ। ਸਮੀਖਿਆ ਮੀਟਿੰਗ ਦੌਰਾਨ ਸਰੋਜ ਬਾਲਾ ਤੇ ਪ੍ਰਮੋਦ ਸੋਬਤੀ ਤੋਂ ਇਲਾਵਾ ਸਭਾ ਅਤੇ ਵੋਕੇਸ਼ਨਲ ਸੈਂਟਰ ਦੇ ਨੁਮਾਇੰਦਿਆਂ ਵਜੋਂ ਵਿਜੇ ਸ਼ਰਮਾ, ਵਰਸ਼ਾ ਅਰੋੜਾ, ਗੁਰਦੀਪ ਸਿੰਘ ਤੁਲੀ, ਰਾਕੇਸ਼ ਕੋਛੜ, ਮੈਡਮ ਆਸ਼ੂ ਬੱਗਾ, ਮੈਡਮ ਲਕਸ਼ਮੀ, ਮੈਡਮ ਸੁਖਪ੍ਰੀਤ ਕੌਰ ਆਦਿ ਵੀ ਸ਼ਾਮਲ ਸਨ। ਕੈਪਸ਼ਨ-22ਪੀਐਚਜੀ16