- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਬੀ.ਸੀ.ਏ ਚੌਥੇ ਸਮੈਸਟਰ ਦੇ ਸ਼ਾਨਦਾਰ ਨਤੀਜੇ ਨੇ ਕਾਲਜ ਦਾ ਮਾਣ ਵਧਾਇਆ

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ
ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਸੀ.ਏ ਚੌਥੇ ਸਮੈਸਟਰ ਦੇ ਨਤੀਜਿਆਂ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ । ਨਤੀਜੇ ਵਿੱਚ ਆਸ਼ੂਪ੍ਰੀਤ ਕੌਰ ਨੇ 8.50 ਐੱਸਜੀਪੀਏ ਹਾਸਲ ਕਰਕੇ ਪਹਿਲਾ ਸਥਾਨ, ਮਨਪ੍ਰੀਤ ਕੌਰ ਨੇ 8.36 ਐੱਸਜੀਪੀਏ ਨਾਲ ਦੂਜਾ ਸਥਾਨ ਅਤੇ ਹਰਪ੍ਰੀਤ ਕੌਰ ਨੇ 8.09 ਐੱਸਜੀਪੀਏ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣਾਂ ਦੀ ਇਹ ਉਪਲਬਧੀ ਉਨ੍ਹਾਂ ਦੀ ਮਿਹਨਤ, ਲਗਨ ਤੇ ਅਕਾਦਮਿਕ ਸਮਰਪਣ ਦਾ ਪ੍ਰਤੱਖ ਪ੍ਰਮਾਣ ਹੈ।
ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਵਿਦਿਆਰਥਣਾਂ ਦੀਆਂ ਅਜਿਹੀਆਂ ਪ੍ਰਾਪਤੀਆਂ ਨਾ ਸਿਰਫ਼ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਲਈ ਮਾਣ ਵਾਲੀ ਗੱਲ ਹਨ, ਸਗੋਂ ਪੂਰੇ ਕਾਲਜ ਲਈ ਪ੍ਰੇਰਣਾ ਦਾ ਸਰੋਤ ਹਨ। ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਮਨਦੀਪ ਕੌਰ, ਪ੍ਰੋ. ਅਮਨਪ੍ਰੀਤ ਕੌਰ ਤੇ ਪ੍ਰੋ. ਹਰਸ਼ਮੀਤ ਕੌਰ ਨੇ ਵੀ ਹੋਣਹਾਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।