ਜੀਡੀਆਰ ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ ਜੀ.ਡੀ.ਆਰ. ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ
Publish Date: Fri, 06 Nov 2026 08:00 PM (IST)
Updated Date: Sat, 07 Nov 2026 04:03 AM (IST)
ਵਿਜੇ ਸੋਨੀ ਪੰਜਾਬੀ ਜਾਗਰਣ, ਫਗਵਾੜਾ ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਰੌਸ਼ਨੀਆਂ ਅਤੇ ਖੁਸ਼ੀਆਂ ਦਾ ਤਿਉਹਾਰ ਦੀਵਾਲੀ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿੱਚ ਮੈਰੀਗੋਲਡ ਹਾਊਸ ਦੀ ਇੰਚਾਰਜ ਮੈਡਮ ਬਲਜੀਤ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਗਾਇਤਰੀ ਮੰਤਰ ਤੇ ਗੁਰੂ ਮੰਤਰ ਦੇ ਉਚਾਰਨ ਨਾਲ ਕੀਤੀ ਗਈ। ਇਸ ਮੌਕੇ 7ਵੀਂ ਦੀ ਵਿਦਿਆਰਥਣ ਹਰਿਤਿਕਾ ਨੇ ਸਭਾ ਦਾ ਵਿਚਾਰ ਪੇਸ਼ ਕੀਤਾ। ਇਸ ਸਾਲ ਦੀਵਾਲੀ ਸਮਾਗਮ ਦਾ ਵਿਸ਼ਾ ‘ਗ੍ਰੀਨ ਦੀਵਾਲੀ’ ਰੱਖਿਆ ਗਿਆ। ਦਸਵੀਂ ਜਮਾਤ ਦੀ ਵਿਿਦਆਰਥਣ ਦੀਪਿਕਾ ਨੇ ਵਿਿਦਆਰਥੀਆਂ ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿੱਚ ਮਨਾਏ ਜਾਣ ਵਾਲੇ ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਬੰਦੀ ਛੋੜ ਦਿਵਸ ਦੇ ਸਬੰਧ ਵਿੱਚ ਵਿਿਦਆਰਥੀਆਂ ਵੱਲੋਂ ਸ਼ਬਦ ਗਾਇਨ ਵੀ ਕੀਤਾ ਗਿਆ। ਇਸ ਤੋਂ ਬਾਅਦ ਮੈਰੀਗੋਲਡ ਹਾਊਸ ਦੇ ਵਿਦਿਆਰਥੀਆਂ ਵੱਲੋਂ ਇੱਕ ਸੁੰਦਰ ਨਾਟਕ ਪੇਸ਼ ਕੀਤਾ ਗਿਆ, ਜਿਸ ਰਾਹੀਂ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ 14 ਸਾਲਾਂ ਦਾ ਬਨਵਾਸ ਪੂਰਾ ਕਰਕੇ ਅਯੁੱਧਿਆ ਵਾਪਸ ਪਰਤਣ ਦੀ ਕਥਾ ਦਰਸਾਈ ਗਈ। ਵਿਿਦਆਰਥੀਆਂ ਨੇ ਦੱਸਿਆ ਕਿ ਭਗਵਾਨ ਸ੍ਰੀ ਰਾਮ ਜੀ ਦੇ ਅਯੁੱਧਿਆ ਆਗਮਨ ਦੀ ਖੁਸ਼ੀ ਵਿੱਚ ਨਗਰ ਵਾਸੀਆਂ ਨੇ ਘਿਓ ਦੇ ਦੀਵੇ ਜਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਸੀ। ਉਸੇ ਪਰੰਪਰਾ ਨੂੰ ਯਾਦ ਕਰਦਿਆਂ ਅੱਜ ਵੀ ਲੋਕ ਦੀਵੇ ਜਗਾ ਕੇ ਦੀਵਾਲੀ ਦਾ ਤਿਉਹਾਰ ਮਨਾਉਂਦੇ ਹਨ। ਵਿਿਦਆਰਥੀਆਂ ਨੇ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਧਾਰਮਿਕ ਅਤੇ ਸੱਭਿਆਚਾਰਕ ਮਹੱਤਤਾ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸਕੂਲ ਦੇ ਵਿਹੜੇ ਵਿੱਚ ਸੁੰਦਰ ਰੰਗੋਲੀਆਂ ਬਣਾਈਆਂ ਅਤੇ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲੈਂਦਿਆਂ ਮਨਮੋਹਕ ਦੀਵੇ ਅਤੇ ਮੋਮਬੱਤੀਆਂ ਸਜਾਈਆਂ। ਪੂਰੇ ਪ੍ਰੋਗਰਾਮ ਦਾ ਸੰਚਾਲਨ ਪ੍ਰਭਪੁਨੀਤ ਕੌਰ, ਕਿਰਨਪ੍ਰੀਤ ਕੌਰ ਅਤੇ ਜਸਮੀਤ ਕੌਰ ਵੱਲੋਂ ਬਾਖੂਬੀ ਕੀਤਾ ਗਿਆ। ਇਸ ਦੌਰਾਨ ਵਿਿਦਆਰਥੀਆਂ ਦਾ ਜੋਸ਼ ਅਤੇ ਉਤਸ਼ਾਹ ਦੇਖਣਯੋਗ ਸੀ। ਵਿਿਦਆਰਥੀਆਂ ਅਤੇ ਅਧਿਆਪਕਾਂ ਨੇ ਵਾਤਾਵਰਨ ਦੀ ਸੰਭਾਲ ਦਾ ਸੰਕਲਪ ਲੈਂਦਿਆਂ ਗ੍ਰੀਨ ਦੀਵਾਲੀ ਮਨਾਉਣ ਦੀ ਸਹੁੰ ਵੀ ਚੁੱਕੀ। ਸਕੂਲ ਦੇ ਪ੍ਰਿੰਸੀਪਲ ਮੈਡਮ ਮਾਧਵੀ ਜੀ ਨੇ ਸਾਰੇ ਵਿਿਦਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਦੀਵਾਲੀ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਆਪਸੀ ਪਿਆਰ, ਸਦਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਣ ਵਾਲਾ ਤਿਉਹਾਰ ਹੈ। ਇਹ ਤਿਉਹਾਰ ਸਾਨੂੰ ਆਪਸੀ ਭਾਈਚਾਰੇ, ਏਕਤਾ ਅਤੇ ਖੁਸ਼ੀਆਂ ਵੰਡਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪਟਾਕਿਆਂ ਕਾਰਨ ਹੋਣ ਵਾਲੇ ਹਵਾ ਅਤੇ ਧੁਨੀ ਪ੍ਰਦੂਸ਼ਣ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਵਾਤਾਵਰਨ ਅਤੇ ਜੀਵ-ਜੰਤੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਦੀਵਾਲੀ ਦੇ ਮੌਕੇ ਸਕੂਲ ਨੂੰ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ ਸੀ। ਰੰਗ-ਬਿਰੰਗੀ ਸਜਾਵਟ, ਸੁੰਦਰ ਰੰਗੋਲੀਆਂ, ਦੀਵਿਆਂ ਅਤੇ ਮੋਮਬੱਤੀਆਂ ਦੀ ਰੌਸ਼ਨੀ ਨਾਲ ਸਕੂਲ ਦਾ ਸਮੁੱਚਾ ਵਿਹੜਾ ਜਗਮਗਾ ਉੱਠਿਆ। ਇਸ ਤਰ੍ਹਾਂ ਵਿਿਦਆਰਥੀਆਂ ਅਤੇ ਅਧਿਆਪਕਾਵਾਂ ਨੇ ਮਿਲ ਕੇ ਖੁਸ਼ੀਆਂ, ਉਤਸ਼ਾਹ ਅਤੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਦੀਵਾਲੀ ਦਾ ਤਿਉਹਾਰ ਮਨਾਇਆ।