ਏਪੀਐੱਸ ਨੇ ਮਨਾਇਆ ਦੀਵਾਲੀ ਦਾ ਤਿਉਹਾਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਸ਼ਰਧਾ, ਉਤਸ਼ਾਹ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ
Publish Date: Sat, 07 Nov 2026 09:08 PM (IST)
Updated Date: Sat, 07 Nov 2026 09:11 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਏਪੀਐੱਸ) ਵਿੱਚ ਰੌਸ਼ਨੀ, ਖੁਸ਼ੀ ਤੇ ਖੁਸ਼ਹਾਲੀ ਦਾ ਪ੍ਰਤੀਕ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੇ ਹੀ ਉਤਸ਼ਾਹ, ਸ਼ਰਧਾ ਤੇ ਰਵਾਇਤੀ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੁੱਚੇ ਕੈਂਪਸ ਵਿੱਚ ਤਿਉਹਾਰਾਂ ਵਾਲਾ ਰੌਣਕ ਭਰਿਆ ਮਾਹੌਲ ਦੇਖਣ ਨੂੰ ਮਿਲਿਆ। ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਸਵੇਰ ਦੀ ਸਭਾ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੇ ਦੀਵਾਲੀ ਦੇ ਮਹੱਤਵ ਬਾਰੇ ਸੁੰਦਰ ਭਾਸ਼ਣ ਪੇਸ਼ ਕੀਤਾ। ਇਸ ਦੇ ਨਾਲ ਹੀ ਦਿਲਚਸਪ ਪ੍ਰਸ਼ਨ-ਉੱਤਰ, ਸੁਰੀਲੇ ਗੀਤਾਂ ਤੇ ਮਨਮੋਹਕ ਨਾਚ ਦੀਆਂ ਪੇਸ਼ਕਾਰੀਆਂ ਰਾਹੀਂ ਦੀਵਾਲੀ ਦੇ ਸੱਭਿਆਚਾਰਕ, ਅਧਿਆਤਮਕ ਤੇ ਸਮਾਜਿਕ ਮਹੱਤਵ ਨੂੰ ਉਜਾਗਰ ਕੀਤਾ ਗਿਆ। ਇਸ ਤੋਂ ਬਾਅਦ ਸਕੂਲ ਵਿੱਚ ਸ਼ਾਨਦਾਰ ਦੀਵਾਲੀ ਪੂਜਾ ਦਾ ਆਯੋਜਨ ਕੀਤਾ ਗਿਆ। ਇਸ ਪਵਿੱਤਰ ਮੌਕੇ ਤੇ ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ ਜੀ ਨੇ ਜੋਤ ਪ੍ਰਜਵਲਿਤ ਕਰਕੇ ਮਾਂ ਲਕਸ਼ਮੀ ਦੀ ਪੂਜਾ-ਅਰਚਨਾ ਕੀਤੀ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਪ੍ਰਿੰਸੀਪਲ ਡਾ. ਏਐੱਸ ਸੇਖੋਂ ਤੇ ਵਾਈਸ ਪ੍ਰਿੰਸੀਪਲ ਡਾ. ਦੀਪਕ ਅਰੋੜਾ ਵੀ ਹਾਜ਼ਰ ਰਹੇ। ਤਿਉਹਾਰ ਦੀ ਰੌਣਕ ਨੂੰ ਹੋਰ ਵਧਾਉਂਦੇ ਹੋਏ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਅੰਤਰ-ਸਦਨ ਰੰਗੋਲੀ ਬਣਾਉਣ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੀ ਕਲਪਨਾਸ਼ੀਲਤਾ, ਕਲਾਤਮਕ ਪ੍ਰਤਿਭਾ ਅਤੇ ਰਚਨਾਤਮਕ ਸੋਚ ਦਾ ਪ੍ਰਦਰਸ਼ਨ ਕਰਦਿਆਂ ਬੇਹੱਦ ਖੂਬਸੂਰਤ ਅਤੇ ਰੰਗ-ਬਿਰੰਗੀਆਂ ਰੰਗੋਲੀਆਂ ਬਣਾਈਆਂ। ਇਸ ਸਮੁੱਚੇ ਸਮਾਗਮ ਦਾ ਸਫ਼ਲ ਆਯੋਜਨ ਗਤੀਵਿਧੀ ਕੋਆਰਡੀਨੇਟਰ ਨੇਹਾ ਜੋਸ਼ੀ ਤੇ ਕਰੁਣਾ ਦੀ ਯੋਗ ਅਗਵਾਈ ਤੇ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਪ੍ਰੀਖਿਆ ਇੰਚਾਰਜ ਨਿਰਮਲ ਜੋਤੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਸਮਾਗਮ ਨੂੰ ਸਫ਼ਲ ਤੇ ਯਾਦਗਾਰੀ ਬਣਾਉਣ ਵਿੱਚ ਜੋਤਸਨਾ, ਗੁਰਪ੍ਰੀਤ ਸੰਧੂ, ਨਮਰਤਾ ਤੇ ਅਸ਼ੋਕ ਨੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਇਸ ਮੌਕੇ ਸੁਕਰਮਾ, ਨੀਲਿਮਾ, ਸੁਖਪ੍ਰੀਤ, ਨੰਦਾ, ਕਿਰਨ ਨੰਦਾ, ਪੂਜਾ, ਸਲੋਨੀ, ਈਸ਼ਾ, ਸ਼ਿਵਾਨੀ, ਵੰਦਨਾ, ਨਵਨੀਤ, ਅੰਗਰਾ, ਜਸਵਿੰਦਰ, ਰੰਜੀਤਾ ਤੇ ਅੰਚਲ ਨੇ ਵੀ ਸ਼ਮੂਲੀਅਤ ਕੀਤੀ।