ਡਿਵਾਈਨ ਪਬਲਿਕ ਸਕੂਲ ਨੇ ਦਸਹਿਰਾ ਮਨਾਇਆ ਡਿਵਾਈਨ ਪਬਲਿਕ ਸਕੂਲ ਵਿੱਚ ਦੁਸ਼ਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ
Publish Date: Tue, 20 Oct 2026 07:16 PM (IST)
Updated Date: Tue, 20 Oct 2026 07:18 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਡਿਵਾਈਨ ਪਬਲਿਕ ਸਕੂਲ, ਫਗਵਾੜਾ ਵਿਖੇ ਸਕੂਲ ਦੀ ਪ੍ਰਿੰਸੀਪਲ ਰੇਨੂ ਠਾਕੁਰ ਦੀ ਅਗਵਾਈ ਹੇਠ ਦਸਹਿਰੇ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਧਾਰਮਿਕ ਰੰਗ ਵਿੱਚ ਰੰਗਿਆ ਹੋਇਆ ਸੀ ਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਇਸ ਵਿੱਚ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤੀ ਗਈ। ਸਕੂਲ ਦੇ ਪ੍ਰਧਾਨ ਪੰਕਜ ਕਪੂਰ ਤੇ ਪ੍ਰਿੰਸੀਪਲ ਰੇਨੂ ਠਾਕੁਰ ਵੱਲੋਂ ਰਾਵਣ ਦੀ ਪੂਜਾ ਕੀਤੀ ਗਈ। ਇਸ ਮੌਕੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਨਾਲ ਸਬੰਧਤ ਪ੍ਰੇਰਨਾਦਾਇਕ ਪ੍ਰਸੰਗ ਪੇਸ਼ ਕੀਤੇ ਗਏ। ਸਕੂਲ ਦੀ ਪ੍ਰਿੰਸੀਪਲ ਨੇ ਦਸਹਿਰੇ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਤਿਉਹਾਰ ਬੁਰਾਈ ਉੱਤੇ ਚੰਗਿਆਈ, ਅਧਰਮ ਉੱਤੇ ਧਰਮ ਤੇ ਝੂਠ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਜੀਵਨ ਸਾਨੂੰ ਸੱਚਾਈ, ਇਮਾਨਦਾਰੀ, ਆਗਿਆਕਾਰੀ, ਸਬਰ ਤੇ ਆਪਣੇ ਫ਼ਰਜ਼ਾਂ ਪ੍ਰਤੀ ਸਮਰਪਿਤ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਸਕੂਲ ਦੇ ਪ੍ਰਧਾਨ ਪੰਕਜ ਕਪੂਰ ਨੇ ਇਸ ਤਰ੍ਹਾਂ ਦੇ ਧਾਰਮਿਕ ਤੇ ਸੱਭਿਆਚਾਰਕ ਸਮਾਗਮਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰ ਵਿਦਿਰਥੀਆਂ ਨੂੰ ਆਪਣੀ ਸੰਸਕ੍ਰਿਤੀ ਤੇ ਪਰੰਪਰਾਵਾਂ ਨਾਲ ਜੋੜਦੇ ਹਨ। ਪ੍ਰਿੰਸੀਪਲ ਰੇਨੂ ਠਾਕੁਰ ਨੇ ਵੀ ਵਿਦਿਰਥੀਆਂ ਨੂੰ ਭਗਵਾਨ ਸ੍ਰੀ ਰਾਮ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਤੇ ਸੱਚਾਈ ਤੇ ਨੇਕੀ ਦੇ ਰਾਹ ’ ਚੱਲਣ ਲਈ ਪ੍ਰੇਰਿਤ ਕੀਤਾ।