ਐੱਸਡੀ ਪਬਲਿਕ ਸਕੂਲ ’ਚ ਦੁਸਹਿਰਾ ਮਨਾਇਆ
ਸੇਠ ਹੁਕਮ ਚੰਦ ਐੱਸ.ਡੀ. ਪਬਲਿਕ ਸਕੂਲ ਵਿੱਚ ਦੁਸ਼ਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ
Publish Date: Mon, 19 Oct 2026 09:18 PM (IST)
Updated Date: Mon, 19 Oct 2026 09:21 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸੇਠ ਹੁਕਮ ਚੰਦ ਐੱਸਡੀ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਖੇ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਮੈਡਮ ਨੀਲਮ ਨੇ ਵਿਦਿਆਰਥੀਆਂ ਨੂੰ ਦੁਸ਼ਹਿਰੇ ਦੇ ਮਹੱਤਵ ਤੇ ਇਸ ਨਾਲ ਜੁੜੀਆਂ ਧਾਰਮਿਕ ਤੇ ਸੱਭਿਆਚਾਰਕ ਪਰੰਪਰਾਵਾਂ ਬਾਰੇ ਜਾਣਕਾਰੀ ਦਿੱਤੀ। ਚੌਥੀ ਜਮਾਤ ਦੀਆਂ ਵਿਦਿਆਰਥਣਾਂ ਕਾਵਿਆ, ਲਾਵਣਿਆ ਤੇ ਅਗਮ ਨੇ ਕਵਿਤਾ ਪਾਠ ਰਾਹੀਂ ਸਭ ਨੂੰ ਮੰਤਰਮੁਗਧ ਕਰ ਦਿੱਤਾ। ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਮਿੱਠੇ ਗੀਤ ਤੇ ਮਨਮੋਹਕ ਭਜਨਾਂ ਨਾਲ ਸਭ ਦਾ ਮਨ ਮੋਹ ਲਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਰਾਮਾਇਣ ਦੇ ਪ੍ਰਸੰਗਾਂ ਰਾਹੀਂ ਭਗਵਾਨ ਸ਼੍ਰੀ ਰਾਮ ਦੇ ਜੀਵਨ ਤੇ ਰਾਵਣ ਉੱਤੇ ਉਨ੍ਹਾਂ ਦੀ ਜਿੱਤ ਨੂੰ ਦਰਸਾਇਆ। ਸਕੂਲ ਦੇ ਮੈਨੇਜਰ ਪ੍ਰਵੀਨ ਦਾਦਾ ਜੀ ਨੇ ਸਭ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਤੇ ਸਕੂਲ ਦੇ ਪ੍ਰਿੰਸੀਪਲ ਸੋਨੀਆ ਜੈਰਥ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੁਸਹਿਰਾ ਕੇਵਲ ਇੱਕ ਤਿਉਹਾਰ ਹੀ ਨਹੀਂ, ਸਗੋਂ ਜੀਵਨ ਵਿੱਚ ਸੱਚਾਈ, ਨੇਕੀ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਪ੍ਰੇਰਣਾ ਦੇਣ ਵਾਲਾ ਪਵਿੱਤਰ ਤਿਉਹਾਰ ਹੈ। ਭਗਵਾਨ ਸ਼੍ਰੀ ਰਾਮ ਦਾ ਜੀਵਨ ਸਾਨੂੰ ਮਰਿਆਦਾ, ਧੀਰਜ, ਸਾਹਸ ਤੇ ਫ਼ਰਜ਼ਾਂ ਪ੍ਰਤੀ ਵਫ਼ਾਦਾਰੀ ਦਾ ਸੰਦੇਸ਼ ਦਿੰਦਾ ਹੈ।