ਲੋਹੜੀ ਦਾ ਤਿਉਹਾਰ ਦਿੰਦਾ ਹੈ ਏਕਤਾ ਭਾਈਚਾਰੇ ਦਾ ਸੰਦੇਸ਼ : ਹੈਪੀ
ਲੋਹੜੀ ਦਾ ਤਿਉਹਾਰ ਦਿੰਦਾ ਹੈ ਏਕਤਾ ਭਾਈਚਾਰੇ ਦਾ ਸੰਦੇਸ਼,ਹੈਪੀ।
Publish Date: Mon, 12 Jan 2026 07:38 PM (IST)
Updated Date: Mon, 12 Jan 2026 07:39 PM (IST)

ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਬਲਾਕ ਸੰਮਤੀ ਦੇ ਨਵੇਂ ਚੁਣੇ ਗਏ ਮੈਂਬਰ ਅਤੇ ਪਿੰਡ ਖਜੂਰਲਾ ਦੇ ਸਾਬਕਾ ਸਰਪੰਚ ਅਜੈ ਕੁਮਾਰ ਹੈਪੀ ਖਜੂਰਲਾ ਵੱਲੋਂ ਸਮੂਹ ਪੰਚਾਂ ਸਰਪੰਚਾਂ, ਸਮੂਹ ਬਲਾਕ ਸੰਮਤੀ ਮੈਂਬਰਾਂ ਅਤੇ ਸਮੂਹ ਫਗਵਾੜਾ ਵਾਸੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਲੋਕਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਪੁੱਤਰਾਂ ਦੇ ਨਾਲ-ਨਾਲ ਧੀਆਂ ਦੀ ਵੀ ਲੋਹੜੀ ਪਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਵਿਚ ਸਾਡੀਆਂ ਧੀਆਂ-ਭੈਣਾਂ ਦਾ ਵੀ ਮਾਣ-ਸਤਿਕਾਰ ਵਧੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸਮੁੱਚੇ ਦੇਸ਼ ਅਤੇ ਸਮੂਹ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੀ ਪਾਰਟੀਬਾਜ਼ੀ, ਰਾਜਨੀਤੀ ਅਤੇ ਹੋਰ ਕਿਸੇ ਵੀ ਤਰ੍ਹਾਂ ਦੀ ਨਫ਼ਰਤਬਾਜ਼ੀ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰੇ ਨਾਲ ਅਤੇ ਆਪਸੀ ਏਕਤਾ ਨਾਲ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਮੁੱਚੇ ਦੇਸ਼ ਅਤੇ ਸਮੂਹ ਪਿੰਡਾਂ ਦਾ ਵੱਡੇ ਪੱਧਰ ’ਤੇ ਵਿਕਾਸ ਹੋ ਸਕੇ। ਇਸ ਦੇ ਨਾਲ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਮੁੱਚੀ ਆਮ ਆਦਮੀ ਪਾਰਟੀ ਦੇ ਸਮੂਹ ਆਗੂਆਂ ਵੱਲੋਂ ਪੰਜਾਬ ਦੇ ਭਵਿੱਖ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮੁੱਚੇ ਪੰਜਾਬ ਵਿਚ ਵੱਡੇ ਪੱਧਰ ’ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਪੰਜਾਬ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਲੇ ਲਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਵਿਚ ਸਮੂਹਿਕ ਤੌਰ ’ਤੇ ਸਹਿਯੋਗ ਕਰਨਾ ਚਾਹੀਦਾ ਹੈ।