ਡਿਵਾਈਨ ਪਬਲਿਕ ਸਕੂਲ ਨੇ ਮਨਾਇਆ ਰੱਖੜੀ ਦਾ ਤਿਉਹਾਰ
ਡਿਵਾਈਨ ਪਬਲਿਕ ਸਕੂਲ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਰੱਖੜੀ ਦਾ ਤਿਉਹਾਰ
Publish Date: Fri, 28 Aug 2026 08:07 PM (IST)
Updated Date: Fri, 28 Aug 2026 08:10 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਡਿਵਾਈਨ ਪਬਲਿਕ ਸਕੂਲ ਵਿੱਚ ਸਕੂਲ ਪ੍ਰਿੰਸੀਪਲ ਰੇਨੂ ਠਾਕੁਰ ਦੀ ਅਗਵਾਈ ਹੇਠ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਬੜੇ ਹੀ ਉਤਸ਼ਾਹ, ਖੁਸ਼ੀ ਤੇ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਰੱਖੜੀ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਨੇ ਬਹੁਤ ਹੀ ਸੁੰਦਰ ਤੇ ਰਚਨਾਤਮਕ ਰੱਖੜੀਆਂ ਤਿਆਰ ਕੀਤੀਆਂ। ਮੁਕਾਬਲੇ ਵਿੱਚ ਸਭ ਤੋਂ ਸੋਹਣੀ ਰੱਖੜੀ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਇਨਾਮ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਵਿਦਿਆਰਥੀਆਂ ਦੇ ਗੁੱਟ ਤੇ ਰੱਖੜੀ ਬੰਨ੍ਹ ਕੇ ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਭੈਣ-ਭਰਾ ਦੇ ਪਿਆਰ ਤੇ ਸਨੇਹ ਦਾ ਸੰਦੇਸ਼ ਦਿੱਤਾ। ਬੱਚਿਆਂ ਨੇ ਇਸ ਤਿਉਹਾਰ ਨੂੰ ਬੜੀ ਖੁਸ਼ੀ ਤੇ ਉਤਸ਼ਾਹ ਨਾਲ ਮਨਾਇਆ। ਸਕੂਲ ਦੀ ਪ੍ਰਿੰਸੀਪਲ ਰੇਨੂ ਠਾਕੁਰ ਤੇ ਵਾਈਸ ਪ੍ਰਿੰਸੀਪਲ ਗਗਨ ਖਹਿਰਾ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਧਾਨ ਪੰਕਜ ਕਪੂਰ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਇਤਿਹਾਸਕ ਤੇ ਸੱਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਰਚਨਾਤਮਕਤਾ ਤੇ ਆਪਸੀ ਸਾਂਝ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ।