ਸਕੂਲ ’ਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ ਸੁਆਮੀ ਅਨੰਦ ਗਿਰੀ ਜੀ ਮਹਾਰਾਜ ਮੈਮੋਰੀਅਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ
Publish Date: Thu, 03 Sep 2026 10:27 PM (IST)
Updated Date: Thu, 03 Sep 2026 10:28 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸੁਆਮੀ ਅਨੰਦ ਗਿਰੀ ਜੀ ਮਹਾਰਾਜ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸੁਖਵਿੰਦਰ ਮੋਹਨ ਸਿੰਘ ਭਾਟੀਆ ਚੀਫ਼ ਆਰਗੇਨਾਈਜਰ ਤੇ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਅਮਨਦੀਪ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਗਤੀਵਿਧੀ ਇੰਚਾਰਜ ਉਪ ਪ੍ਰਿੰਸੀਪਲ ਮੈਡਮ ਸੰਯੋਗਿਤਾ ਨੇ ਆਏ ਹੋਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਕਿਹਾ। ਸਮਾਗਮ ਦੌਰਾਨ ਸਕੂਲੀ ਵਿਦਿਆਰਥੀ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ, ਯਸ਼ੋਦਾ ਤੇ ਸੁਦਾਮਾ ਦੀ ਵੇਸ਼ਭੂਸ਼ਾ ਵਿਚ ਨਜ਼ਰ ਆਏ। ਸਕੂਲੀ ਵਿਦਿਆਰਥੀਆਂ ਵੱਲੋਂ ਮਟਕੀ ਸਜਾਉਣ ਤੇ ਮਟਕਾ ਭੰਨਣ ਆਦਿ ਕ੍ਰਿਆਵਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਮਹਿਮਾਨ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ ਹਨ, ਉਨ੍ਹਾਂ ਦੁਆਰਾ ਦਰਸਾਏ ਗਏ ਮਾਰਗ ’ਤੇ ਚੱਲਣ ਨਾਲ ਜੀਵਨ ਦੀ ਸਾਰਥਕਤਾ ਨੂੰ ਪਾਇਆ ਜਾ ਸਕਦਾ ਹੈ। ਪ੍ਰਿੰਸੀਪਲ ਅਮਨਦੀਪ ਨੇ ਕਿਹਾ ਕਿ ਗੀਤਾ ਦੇ ਉਪਦੇਸ਼ਾਂ ਨੂੰ ਜੀਵਨ ਦਾ ਆਧਾਰ ਬਨਾਉਣ ਦੀ ਪ੍ਰੇਰਨਾ ਕੀਤੀ। ਵੱਖ ਵੱਖ ਮੁਕਾਬਲਿਆਂ ਵਿੱਚ ਚੰਗੀਆਂ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਰਾਜੀਵ, ਮਨਪ੍ਰੀਤ ਕੌਰ, ਮੈਡਮ ਪੂਜਾ, ਯੋਗਿਤਾ, ਗੀਤਾ ਰਾਣੀ, ਪੁਸ਼ਪਾ, ਪੂਨਮ ਸਮੇਤ ਸਮੂਹ ਸਟਾਫ ਹਾਜ਼ਰ ਸੀ।