ਡਿਵਾਈਨ ਪਬਲਿਕ ਸਕੂਲ ’ਚ ਜਨਮ ਅਸ਼ਟਮੀ ਮਨਾਈ
ਡਿਵਾਈਨ ਪਬਲਿਕ ਸਕੂਲ ਵਿੱਚ ਸ੍ਰੀ ਕ੍ਰਿਸ਼ਨ ਜਨਮਾਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Publish Date: Thu, 03 Sep 2026 06:56 PM (IST)
Updated Date: Thu, 03 Sep 2026 06:58 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਡਿਵਾਈਨ ਪਬਲਿਕ ਸਕੂਲ ਵਿੱਚ ਸ੍ਰੀ ਕ੍ਰਿਸ਼ਨ ਜਨਮਾਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਕ੍ਰਿਸ਼ਨ ਭਗਤੀ ਦੇ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ। ਇਸ ਮੌਕੇ ਸ੍ਰੀ ਕ੍ਰਿਸ਼ਨ ਜੀ ਨੂੰ ਲੱਡੂ-ਗੋਪਾਲ ਦੇ ਰੂਪ ਵਿੱਚ ਸਜਾਇਆ ਗਿਆ, ਝੂਲਾ ਝੁਲਾਇਆ ਗਿਆ ਤੇ ਉਨ੍ਹਾਂ ਨੂੰ ਮੱਖਣ, ਮਿਸ਼ਰੀ ਦਾ ਭੋਗ ਲਗਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰੇਣੂ ਠਾਕੁਰ ਤੇ ਵਾਈਸ ਪ੍ਰਿੰਸੀਪਲ ਗਗਨ ਖਹਿਰਾ ਨੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਨੇ ਬੱਚਿਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਤੇ ਸੱਚਾਈ, ਪਿਆਰ, ਦਇਆ ਤੇ ਨੇਕੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਮੈਨੇਜਮੈਂਟ ਟੀਮ ਦੇ ਪ੍ਰਧਾਨ ਪੰਕਜ ਕਪੂਰ ਜੀ ਵੱਲੋਂ ਵੀ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਮਹੱਤਤਾ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ। ਸਕੂਲ ਵੱਲੋਂ ਸਾਰੇ ਬੱਚਿਆਂ ਨੂੰ ਮਿਸ਼ਰੀ ਤੇ ਪ੍ਰਸ਼ਾਦ ਵੰਡਿਆ ਗਿਆ।