ਸ. ਜੱਗਾ ਸਿੰਘ ਦੇ ਨਮਿਤ ਅੰਤਿਮ ਅਰਦਾਸ ਅੱਜ ਲਾਇਨ ਸੰਤੋਖ ਰਾਜ ਟੂਰਾ ਦੇ ਪਿਤਾ ਸ. ਜੱਗਾ ਸਿੰਘ ਦੇ ਨਮਿਤ ਅੰਤਿਮ ਅਰਦਾਸ ਅੱਜ
Publish Date: Sat, 26 Sep 2026 06:37 PM (IST)
Updated Date: Sat, 26 Sep 2026 06:39 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਦੇ ਪ੍ਰਧਾਨ ਲਾਇਨ ਸੰਤੋਖ ਰਾਜ ਸ਼ੋਕੀ ਟੂਰਾ ਦੇ ਪਿਤਾ ਸ. ਜੱਗਾ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਵੱਖ-ਵੱਖ ਸ਼ਖਸੀਅਤਾਂ ਵੱਲੋਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਗਿਆ। ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਕਲੱਬ ਦੇ ਚਾਰਟਰ ਪ੍ਰਧਾਨ ਤੇਜਿੰਦਰ ਬਾਵਾ ਐੱਮਜੇਐੱਫ, ਡਿਸਟ੍ਰਿਕਟ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ, ਡਿਸਟ੍ਰਿਕਟ ਚੇਅਰਮੈਨ ਲਾਇਨ ਜੁਗਲ ਬਵੇਜਾ, ਡਿਸਟ੍ਰਿਕਟ ਚੇਅਰਮੈਨ ਲਾਇਨ ਸੁਨੀਲ ਢੀਂਗਰਾ ਤੇ ਡਿਸਟ੍ਰਿਕਟ ਚੇਅਰਮੈਨ ਲਾਇਨ ਅਸ਼ੋਕ ਵਧਵਾ ਸਮੇਤ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਯੂਥ) ਲਾਇਨ ਗੁਰਦੀਪ ਸਿੰਘ ਕੰਗ, ਕਲੱਬ ਸਕੱਤਰ ਲਾਇਨ ਗੁਲਸ਼ਨ ਸ਼ਰਮਾ ਲੱਕੀ, ਖਜ਼ਾਨਚੀ ਲਾਇਨ ਵਿਜੇ ਅਰੋੜਾ ਤੇ ਲਾਇਨ ਅਮਿਤ ਢੀਂਗਰਾ ਪੀਆਰਓ ਤੋਂ ਇਲਾਵਾ ਲਾਇਨ ਅਸ਼ੋਕ ਮਨੀਲਾ, ਲਾਇਨ ਬੱਬੂ ਮਨੀਲਾ, ਲਾਇਨ ਨਵੀਨ ਵਧਵਾ, ਲਾਇਨ ਸੰਜੇ ਤ੍ਰੇਹਨ, ਲਾਇਨ ਕੁਲਦੀਪ ਸਿੰਘ, ਲਾਇਨ ਸੰਦੀਪ ਸਿੰਘ, ਲਾਇਨ ਮਹੇਸ਼ ਬੰਗਾ, ਲਾਇਨ ਡਾ. ਭੁਪਿੰਦਰ ਸਿੰਘ, ਲਾਇਨ ਵਿਪਨ ਠਾਕੁਰ, ਲਾਇਨ ਮੋਹਿਤ ਮਨੋਚਾ, ਲਾਇਨ ਹਰੀਸ਼ ਗੁਲਾਟੀ, ਲਾਇਨ ਸੰਜੀਵ ਕੁਮਾਰ ਮਿੰਚੂ ਨੇ ਕਿਹਾ ਕਿ ਪਰਮਾਤਮਾ ਵਿਛੜੀ ਰੂਹ ਨੂੰ ਗੁਰੂ ਚਰਨਾਂ ਵਿੱਚ ਸਥਾਨ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਇਸ ਦੌਰਾਨ ਸੰਤੋਖ ਰਾਜ (ਸ਼ੋਕੀ) ਟੂਰਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸ. ਜੱਗਾ ਸਿੰਘ ਦੇ ਨਮਿਤ ਸ਼੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਦੀ ਰਸਮ 27 ਸਤੰਬਰ ਦਿਨ ਐਤਵਾਰ ਨੂੰ ਦੁਪਿਹਰ 12 ਤੋਂ 1 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਪਿੰਡ ਨਰੂੜ ਤਹਿਸੀਲ ਫਗਵਾੜਾ ਵਿਖੇ ਹੋਵੇਗੀ।