ਗੁਰਦੁਆਰਾ ਟਾਹਲੀ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਪਹਿਲਾ ਮਹਾਨ ਨਗਰ ਕੀਰਤਨ ਗੁਰਦੁਆਰਾ ਟਾਹਲੀ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਪਹਿਲਾ ਮਹਾਨ ਨਗਰ ਕੀਰਤਨ
Publish Date: Sat, 14 Nov 2026 09:15 PM (IST)
Updated Date: Sat, 14 Nov 2026 09:18 PM (IST)
--ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਹੋਵੇਗੀ ਆਰੰਭਤਾ --ਗੁਰਦੁਆਰਾ ਟਾਹਲੀ ਸਾਹਿਬ ਵਿਖੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਪੰਜਾਬੀ ਜਾਗਰਣ ਟੀਮ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ 15 ਨਵੰਬਰ ਨੂੰ ਗੁਰਦੁਆਰਾ ਟਾਹਲੀ ਸਾਹਿਬ, ਪਿੰਡ ਬਲੇਰਖਾਨਪੁਰ ਤੋਂ ਸਜਾਏ ਜਾਣ ਵਾਲੇ ਪਹਿਲੇ ਮਹਾਨ ਨਗਰ ਕੀਰਤਨ ਨਾਲ ਹੋਵੇਗੀ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇਲਾਕੇ ਅੰਦਰ ਪੰਜ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਪਹਿਲੇ ਨਗਰ ਕੀਰਤਨ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਨਗਰ ਕੀਰਤਨਾਂ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ। ਇਸ ਦੇ ਨਾਲ ਹੀ ਵਾਤਾਵਰਣ ਦੀ ਸੰਭਾਲ ਤੇ ਹਰਿਆਵਲ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਸੰਗਤਾਂ ਨੂੰ ਬੂਟਿਆਂ ਦਾ ਪ੍ਰਸ਼ਾਦ ਵੀ ਵੰਡਿਆ ਜਾਵੇਗਾ। ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਵਿੱਤਰ ਨਗਰ ਕੀਰਤਨਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਸੇਵਾ, ਸਾਂਝੀਵਾਲਤਾ ਤੇ ਕੁਦਰਤ ਨਾਲ ਪਿਆਰ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ। ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾ ਨਗਰ ਕੀਰਤਨ ਗੁਰਦੁਆਰਾ ਟਾਹਲੀ ਸਾਹਿਬ, ਪਿੰਡ ਬਲੇਰਖਾਨਪੁਰ ਤੋਂ ਆਰੰਭ ਹੋਵੇਗਾ ਤੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਸ਼ਹਿਰ ਵਿੱਚ ਪ੍ਰਵੇਸ਼ ਕਰੇਗਾ। ਇਸ ਉਪਰੰਤ ਤਲਵੰਡੀ ਚੌਧਰੀਆਂ ਪੁਲ ਤੋਂ ਹੁੰਦਾ ਹੋਇਆ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।