ਸਟੇਟ ਗੁਰਦੁਆਰਾ ਕਪੂਰਥਲਾ ਤੋਂ ਸਜਾਈ ਪੈਦਲ ਯਾਤਰਾ ਗੁਰਦੁਆਰਾ ਬੇਰ ਸਾਹਿਬ ਹੋਈ ਸੰਪਨ ਸਟੇਟ ਗੁਰਦੁਆਰਾ ਕਪੂਰਥਲਾ ਤੋਂ ਸਜਾਈ ਪੈਦਲ ਯਾਤਰਾ ਗੁਰਦੁਆਰਾ ਬੇਰ ਸਾਹਿਬ ਹੋਈ ਸੰਪਨ
Publish Date: Mon, 16 Nov 2026 09:18 PM (IST)
Updated Date: Mon, 16 Nov 2026 09:18 PM (IST)
ਪ੍ਰਬੰਧਕਾਂ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਨੁੱਖਤਾ ਦੇ ਰਹਿਬਰ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਅੰਮ੍ਰਿਤ ਵੇਲੇ ਆਰੰਭ ਹੋਈ 26ਵੀਂ ਮਹਾਨ ਪੈਦਲ ਯਾਤਰਾ ਬੀਤੀ ਰਾਤ 8 ਵਜੇ ਕਰੀਬ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁੱਜ ਕੇ ਸਫਲਤਾ ਪੂਰਵਕ ਸੰਪੰਨ ਹੋਈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜਣ ’ਤੇ ਨਗਰ ਪੈਦਲ ਯਾਤਰਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸਾਬਕਾ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲ, ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਇੰਜ. ਸਵਰਨ ਸਿੰਘ ਮੈਂਬਰ ਪੀਏਸੀ ਅਕਾਲੀ ਦਲ, ਲਖਵਿੰਦਰ ਸਿੰਘ ਡੋਗਰਾਂਵਾਲ ਇਟਲੀ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਜਥੇਦਾਰ ਦਿਲਬਾਗ ਸਿੰਘ ਗਿੱਲ, ਕਥਾ ਵਾਚਕ ਗਿਆਨੀ ਕਰਨਜੀਤ ਸਿੰਘ, ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ, ਗਿਆਨੀ ਦਿਲਬਾਗ ਸਿੰਘ ਗ੍ਰੰਥੀ ਤੇ ਹੋਰਨਾਂ ਭਾਰੀ ਗਿਣਤੀ ਸੰਗਤਾਂ ਤੇ ਗੁਰਦੁਆਰਾ ਬੇਰ ਸਾਹਿਬ ਦੇ ਸਟਾਫ ਵੱਲੋਂ ਪੂਰੇ ਉਤਸ਼ਾਹ ਨਾਲ ਜੈਕਾਰੇ ਗੂੰਜਾ ਕੇ ਤੇ ਫੁੱਲਾਂ ਦੀ ਵਰਖਾ ਕਰਕੇ ਸ਼ਾਹੀ ਸਵਾਗਤ ਕੀਤਾ। ਇਸ ਸਮੇਂ ਪਾਲਕੀ ਸਾਹਿਬ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਜਥੇ ਜਰਨੈਲ ਸਿੰਘ ਡੋਗਰਾਂਵਾਲ ਲੈ ਕੇ ਗੁਰਦੁਆਰਾ ਬੇਰ ਸਾਹਿਬ ਪੁੱਜੇ ਤੇ ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ ਨੇ ਨਗਰ ਕੀਰਤਨ ਰੂਪੀ ਪੈਦਲ ਯਾਤਰਾ ਦੀ ਸੰਪੂਰਨਤਾ ਦੀ ਅਰਦਾਸ ਕੀਤੀ। ਉਪਰੰਤ ਪੰਜ ਪਿਆਰੇ ਸਾਹਿਬਾਨ, ਪੰਜ ਦੁਲਾਰੇ ਸਾਹਿਬਾਨ ਤੋ ਇਲਾਵਾ ਦਸਮੇਸ਼ ਸੇਵਕ ਜਥਾ ਕਪੂਰਥਲਾ ਦੇ ਯਾਤਰਾ ਪ੍ਰਬੰਧਕ ਜਥੇਦਾਰ ਰਸ਼ਪਾਲ ਸਿੰਘ ਸੋਹੀ, ਜਸਬੀਰ ਸਿੰਘ ਰਾਣਾ, ਸਵਰਨ ਸਿੰਘ, ਸੁਖਰਾਜ ਸਿੰਘ, ਬਾਬਾ ਸ਼ਮਸ਼ੇਰ ਸਿੰਘ, ਗਿਆਨੀ ਜਸਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ ਸਟੇਟ ਗੁਰਦੁਆਰਾ ਕਪੂਰਥਲਾ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਰਮਨਦੀਪ ਸਿੰਘ ਰੋਮੀ ਤੇ ਮਨਮੋਹਨ ਸਿੰਘ ਆਦਿ ਹੋਰ ਪ੍ਰਬੰਧਕਾਂ ਦਾ ਵਿਸ਼ੇਸ਼ ਸਨਮਾਨ ਜਥੇ ਜਰਨੈਲ ਸਿੰਘ ਡੋਗਰਾਂਵਾਲ ਤੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਵੱਲੋਂ ਸਿਰੋਪਾਓ ਬਖਸ਼ਿਸ਼ ਕਰਕੇ ਕੀਤਾ ਗਿਆ। ਉਪਰੰਤ ਸਮੂਹ ਸੰਗਤਾਂ ਨੇ ਗੁਰਦੁਆਰਾ ਬੇਰ ਸਾਹਿਬ ਮੱਥਾ ਟੇਕਿਆ ਤੇ ਗੁਰੂ ਕਾ ਲੰਗਰ ਛਕਿਆ। ਜਥੇ. ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਨੇ ਸਮੂਹ ਸੰਗਤਾਂ ਤੇ ਦਸ਼ਮੇਸ਼ ਸੇਵਕ ਜਥੇ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਪੈਦਲ ਯਾਤਰਾ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਤੇ ਸਮੂਹ ਸੰਗਤਾਂ ਨੇ ਲੰਗਰ ਲਗਾ ਕੇ, ਫੁੱਲਾਂ ਦੀ ਵਰਖਾ ਕਰਕੇ ਸੁਆਗਤੀ ਗੇਟ ਬਣਾ ਕੇ ਭਰਵਾਂ ਸਵਾਗਤ ਕੀਤਾ। ਇਸ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਭਾਈ ਚੈਚਲ ਸਿੰਘ ਆਹਲੀ ਤੇ ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ, ਭਾਈ ਹਰਜਿੰਦਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ, ਭਾਈ ਦਿਲਬਾਗ ਸਿੰਘ, ਜਰਨੈਲ ਸਿੰਘ ਅਕਾਉਟੈਟ, ਸਰਵਣ ਸਿੰਘ ਚੱਕਾਂ, ਸੁਖਜਿੰਦਰ ਸਿੰਘ, ਜਸਵਿੰਦਰ ਸਿੰਘ ਰਿਕਾਰਡ ਕੀਪਰ ਤੇ ਹੋਰ ਸੰਗਤਾਂ ਹਾਜ਼ਰ ਸਨ।