ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਪਿੰਡ ਬੂੜੇਵਾਲ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ
Publish Date: Tue, 06 Oct 2026 08:58 PM (IST)
Updated Date: Tue, 06 Oct 2026 08:59 PM (IST)
ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਪਿੰਡ ਬੂੜੇਵਾਲ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਨੀਂਹ ਪੱਥਰ ਰੱਖਣ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦਲਬੀਰ ਸਿੰਘ ਸੋਨੀ ਬਾਬਾ ਜੀ ਵੱਲੋਂ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਰੱਖਣ ਤੋਂ ਪਹਿਲਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਗਈ । ਸਮਾਗਮ ਦੌਰਾਨ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਸੰਗਤ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਰੇਸ਼ਮ ਸਿੰਘ ਥਿੰਦ, ਗਿਆਨ ਸਿੰਘ, ਜਸਕਰਨ ਸਿੰਘ, ਮਾਸਟਰ ਰੇਸ਼ਮ ਸਿੰਘ, ਮੰਗਲ ਸਿੰਘ, ਹਰਜਿੰਦਰ ਸਿੰਘ, ਜਸਪਾਲ ਸਿੰਘ ਝੰਡ, ਅਮਰਜੀਤ, ਤੰਜੂ, ਬਾਬਾ ਬਲਦੇਰ ਸਿੰਘ, ਪਰਮਜੀਤ ਸਿੰਘ, ਸਲਵੰਤ ਸਿੰਘ, ਜੀਤ ਸਿੰਘ, ਮਾਸਟਰ ਨਰਿੰਦਰ ਸਿੰਘ, ਦਲਜੀਤ ਸਿੰਘ ਖਿੰਡਾ, ਮਲਕੀਤ ਸਿੰਘ, ਤੇਜਾ ਸਿੰਘ, ਜਰਨੈਲ ਸਿੰਘ, ਗੌਰਪ੍ਰੀਤ ਸਿੰਘ, ਮਿਸਤਰੀ ਬਲਵਿੰਦਰ ਸਿੰਘ, ਮਿਸਤਰੀ ਸਪਨਾ ਸਿੰਘ, ਭਜਤ ਸਿੰਘ ਥਿੰਦ, ਜਗਤਾਰ ਸਿੰਘ, ਬਲਵਿੰਦਰ ਸਿੰਘ, ਬਚਨ ਸਿੰਘ ਫੌਜੀ, ਵਿਰਸਾ ਸਿੰਘ, ਸਰਪੰਚ ਆਤਮਾ ਰਾਮ, ਕਸ਼ਮੀਰ ਸਿੰਘ ਪੱਟੀ, ਸਾਬਕਾ ਸਰਪੰਚ ਅਵਤਾਰ ਸਿੰਘ, ਮੈਂਬਰ ਬਲਜਿੰਦਰ ਸਿੰਘ, ਪ੍ਰਧਾਨ ਜਸਪਾਲ ਸਿੰਘ ਅਤੇ ਪ੍ਰਧਾਨ ਮਲਕੀਤ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਬਾਬਾ ਨਿਰਮਲ ਦਾਸ ਜੀ ਵੱਲੋਂ ਦਲਬੀਰ ਸਿੰਘ ਸੋਨੀ ਬਾਬਾ ਜੀ ਰਾਹੀਂ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਲਈ 51 ਹਜ਼ਾਰ ਰੁਪਏ ਦੀ ਸੇਵਾ ਭੇਟ ਕੀਤੀ ਗਈ। ਇਸ ਸੇਵਾ ਲਈ ਪਿੰਡ ਦੇ ਪਤਵੰਤੇ ਸੱਜਣਾਂ ਵੱਲੋਂ ਦਲਬੀਰ ਸਿੰਘ ਸੋਨੀ ਬਾਬਾ ਜੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਨਾਲ ਸੰਗਤ ਨੂੰ ਹੋਰ ਸਹੂਲਤਾਂ ਮਿਲਣਗੀਆਂ ਅਤੇ ਇਹ ਇਮਾਰਤ ਪਿੰਡ ਦੀ ਧਾਰਮਿਕ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।