ਇਤਹਾਸਿਕ ਰਹੇ ਆਪ ਸਰਕਾਰ ਦੇ 4 ਸਾਲ : ਵਿਕਾਸ ਮੋਮੀ
ਆਪ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਇਤਹਾਸਿਕ ਰਹੇ : ਵਿਕਾਸ ਮੋਮੀ
Publish Date: Mon, 06 Apr 2026 06:42 PM (IST)
Updated Date: Mon, 06 Apr 2026 06:43 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੀ ਸਿਆਸਤ ਵਿਚ ਇਕ ਵੱਡਾ ਸੰਦੇਸ਼ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨਸ਼ਾ ਮੁਕਤੀ ਮੋਰਚਾ ਕੇ ਹਲਕਾ ਕੋਆਡੀਨੇਟਰ ਵਿਕਾਸ ਮੋਮੀ ਨੇ ਆਪ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਦੇ ਤਹਿਤ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਰੋਜ਼ਗਾਰ, ਪਾਰਦਰਸ਼ਤਾ ਤੇ ਡਿਜੀਟਲ ਗਵਰਨੈਂਸ ਸਰਕਾਰ ਦੀਆਂ ਸਭ ਤੋਂ ਵੱਡੀਆਂ ਉਪਲਬਧੀ ਹਨ। ਵਿਕਾਸ ਮੋਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਬਿਜਲੀ ਮੁਫ਼ਤ, ਸੜਕਾਂ ਦਾ ਕੰਮ ਤੇ ਔਰਤਾਂ ਨੂੰ 1,000 ਰੁਪਏ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਰੋਜ਼ਗਾਰ ਦੇ ਮੋਰਚੇ ’ਤੇ ਗੱਲ ਕਰਦਿਆਂ ਵਿਕਾਸ ਮੋਮੀ ਨੇ ਦੱਸਿਆ ਕਿ ਸਿਰਫ ਚਾਰ ਸਾਲਾਂ ਵਿਚ 65,264 ਸਰਕਾਰੀ ਨੌਕਰੀਆਂ ਦੇ ਕੇ ਪੰਜਾਬ ਦੇ ਇਤਿਹਾਸ ਵਿਚ ਨਵਾਂ ਰਿਕਾਰਡ ਬਣਾਇਆ ਗਿਆ ਹੈ। ਸਿੱਖਿਆ, ਪੁਲਿਸ, ਬਿਜਲੀ, ਸਿਹਤ ਤੇ ਸਥਾਨਕ ਸਰਕਾਰਾਂ ਵਰਗੇ ਖੇਤਰਾਂ ਵਿਚ ਕੀਤੀਆਂ ਗਈਆਂ ਇਹ ਭਰਤੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਿਰਫ ਮੈਰਿਟ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਨਾਲ ਨੌਜਵਾਨਾਂ ਦਾ ਸਰਕਾਰੀ ਨੌਕਰੀਆਂ ’ਤੇ ਭਰੋਸਾ ਵਧਿਆ ਹੈ ਤੇ ਵਿਦੇਸ਼ ਜਾਣ ਦਾ ਰੁਝਾਨ ਵੀ ਘਟਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵੱਲੋਂ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤੇ ਉਹ ਖ਼ੁਦ ਮੂਹਰੇ ਹੋ ਕੇ ਹਲਕੇ ਦੇ ਵਿਕਾਸ ਵਿਚ ਆਪਣਾ ਪੂਰਾ ਯੋਗਦਾਨ ਪਾ ਰਹੇ ਹਨ । ਵਿਕਾਸ ਮੋਮੀ ਨੇ ਦੱਸਿਆ ਕਿ ਹੁਣ ਤੱਕ 65,264 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਕਿ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਮੈਰਿਟ ਦੇ ਆਧਾਰ ’ਤੇ ਹਨ। 27,000 ਤੋਂ ਵੱਧ ਆਂਗਣਵਾੜੀ ਸੈਂਟਰਾਂ ਰਾਹੀਂ ਮੁਫ਼ਤ ਸੈਨੇਟਰੀ ਪੈਡ ਵੰਡੇ ਜਾ ਰਹੇ ਹਨ ਤੇ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਜਾਰੀ ਹੈ। ਪੰਜਾਬ ਵਿਚ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ, ਜਿਸ ਨਾਲ ਮੌਤਾਂ ਦੀ ਦਰ ਵਿਚ 49% ਦੀ ਕਮੀ ਆਈ ਹੈ। ਖੇਡ ਬਜਟ ਨੂੰ ਵਧਾ ਕੇ 1,791 ਕਰੋੜ ਰੁਪਏ ਕੀਤਾ ਗਿਆ ਹੈ। ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਗਦ ਇਨਾਮ ਦਿੱਤੇ ਗਏ ਹਨ। ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅਕਤੂਬਰ ਵਿਚ ਪੰਜਾਬ ਏਸ਼ੀਆ ਕੱਪ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰੇਗਾ,ਜਿਸ ਦੇ ਮੈਚ ਜਲੰਧਰ ਤੇ ਮੋਹਾਲੀ ਵਿਚ ਹੋਣਗੇ। ਲੋਕਾਂ ਦੀ ਜੇਬ ’ਤੇ ਬੋਝ ਘਟਾਉਣ ਲਈ 19 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ,ਜਿਸ ਨਾਲ ਰੋਜ਼ਾਨਾ ਲੱਖਾਂ ਰੁਪਏ ਦੀ ਬਚਤ ਹੋ ਰਹੀ ਹੈ।ਵਿਕਾਸ ਮੋਮੀ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਰੋਕਣ ਦੀ ਨਿਖੇਦੀ ਕਰਦਿਆਂ ਕਿਹਾ ਕਿ ਪੰਜਾਬ ਹਮੇਸ਼ਾ ਆਪਣੇ ਪੈਰਾਂ ’ਤੇ ਖੜ੍ਹਾ ਹੋਣ ਦੀ ਤਾਕਤ ਰੱਖਦਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਅਗਲਾ ਇਕ ਸਾਲ ਉਨ੍ਹਾਂ ਪ੍ਰੋਜੈਕਟਾਂ ’ਤੇ ਕੇਂਦਰਿਤ ਹੋਵੇਗਾ ਜੋ ਅਜੇ ਪਾਈਪਲਾਈਨ ਵਿਚ ਹਨ।