ਅਕਾਲੀ ਸਰਕਾਰ ਬਣਨ ’ਤੇ ਫਿਰ ਪਰਤੇਗਾ ਵਿਕਾਸ ਦਾ ਯੁੱਗ : ਨਾਹਰ
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਪੰਜਾਬ ਵਿੱਚ ਫਿਰ ਪਰਤੇਗਾ ਵਿਕਾਸ ਦਾ ਸੁਨਹਿਰੀ ਯੁੱਗ : ਨੀਰਜ ਨਾਹਰ
Publish Date: Sun, 08 Mar 2026 08:13 PM (IST)
Updated Date: Sun, 08 Mar 2026 08:15 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਵਿਧਾਨ ਸਭਾ ਹਲਕਾ ਕਪੂਰਥਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਪਕੜ ਮਜ਼ਬੂਤ ਹੋ ਗਈ ਹੈ। ਬੀਤੇ ਦਿਨੀ ਨੌਜਵਾਨਾਂ ਵਿਚ ਮਜ਼ਬੂਤ ਪਕੜ ਰੱਖਣ ਵਾਲੇ ਨੀਰਜ ਨਾਹਰ ਨੂੰ ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਵੱਲੋਂ ਪਾਰਟੀ ਵਿਚ ਸ਼ਾਮਲ ਕਰਨ ਦੇ ਉਪਰੰਤ ਸ਼ਹਿਰੀ ਯੂਥ ਪ੍ਰਧਾਨ ਨਿਯੁਕਤ ਕੀਤੇ ਜਾਣ ਦੇ ਬਾਅਦ ਹਲਕੇ ਦੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ, ਜਿਸ ਦੇ ਤਹਿਤ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਨੀਰਜ ਨਾਹਰ ਨੂੰ ਸ਼੍ਰੋਮਣੀ ਅਕਾਲੀ ਦਾ ਸ਼ਹਿਰੀ ਯੂਥ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨੀਰਜ ਨਾਹਰ ਨੇ ਕਿਹਾ ਕਿ ਕਪੂਰਥਲਾ ਹਲਕੇ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਦੀ ਅਗਵਾਈ ਹੇਠ ਲਗਾਤਾਰ ਮਜ਼ਬੂਤ ਹੋ ਰਹੀ ਹੈ ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਹਲਕਾ ਕਪੂਰਥਲਾ ਤੋਂ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਇਹ ਸੀਟ ਪਾਰਟੀ ਦੀ ਝੋਲੀ ਵਿਚ ਪਾਈ ਜਾਵੇਗੀ। ਇਸ ਮੌਕੇ ਨਾਹਰ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਤੇ ਸੋਸ਼ਲ ਮੀਡੀਆ ਰਾਹੀਂ ਅਕਾਲੀ ਦਲ ਖ਼ਿਲਾਫ਼ ਗਲਤ ਪ੍ਰਚਾਰ ਕਰਕੇ ਸੱਤਾ ਹਾਸਲ ਕੀਤੀ, ਪਰ ਦੋਵੇਂ ਪਾਰਟੀਆਂ ਆਪਣੇ ਕੀਤੇ ਵਾਅਦੇ ਨਿਭਾਉਣ ਵਿਚ ਨਾਕਾਮ ਰਹੀਆਂ। ਉਨ੍ਹਾਂ ਨੇ ਕਿਹਾ ਕਿ ਲੋਕ ਹੁਣ ਇਨ੍ਹਾਂ ਪਾਰਟੀਆਂ ਦੀ ਹਕੀਕਤ ਨੂੰ ਸਮਝ ਚੁੱਕੇ ਹਨ ਤੇ ਅਕਾਲੀ ਦਲ ਨੂੰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ’ਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ ਤੇ ਸੁਖਬੀਰ ਬਾਦਲ ਦੀ ਅਗਵਾਈ ਹੇਠ ਸੂਬਾ ਇਕ ਵਾਰ ਫਿਰ ਵਿਕਾਸ ਦੀ ਲੀਹ ’ਤੇ ਪਰਤੇਗਾ। ਨਾਹਰ ਨੇ ਪਾਰਟੀ ਦੀਆਂ ਪਿਛਲੀਆਂ ਪ੍ਰਾਪਤੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਬਾਦਲ ਸਰਕਾਰ ਦੌਰਾਨ ਕਿਸਾਨਾਂ ਦੇ ਟਿਊਬਵੈੱਲਾਂ ਦੇ ਬਿੱਲ ਮੁਆਫ ਕੀਤੇ ਗਏ ਤੇ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਇਤਿਹਾਸਕ ਫੈਸਲੇ ਲਏ ਗਏ। ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਤੇ ਸ਼ਾਨਦਾਰ ਸੜਕਾਂ ਦਾ ਜਾਲ ਵਿਛਾਉਣ ਦਾ ਸਿਹਰਾ ਸਿਰਫ ਅਕਾਲੀ ਦਲ ਸਿਰ ਜਾਂਦਾ ਹੈ। ਇਸ ਤੋਂ ਇਲਾਵਾ ਆਟਾ-ਦਾਲ ਸਕੀਮ ਤੇ ਸ਼ਗਨ ਸਕੀਮ ਵਰਗੀਆਂ ਪਹਿਲਕਦਮੀਆਂ ਨੇ ਸਮਾਜ ਦੇ ਗਰੀਬ ਵਰਗਾਂ ਨੂੰ ਸਿੱਧਾ ਲਾਭ ਪਹੁੰਚਾਇਆ। ਨਾਹਰ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਦੇ ਆਦੇਸ਼ਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਤੇ ਪ੍ਰਕਾਸ਼ ਬਾਦਲ ਵੱਲੋਂ ਕੀਤੇ ਗਏ ਇਤਿਹਾਸਕ ਕਾਰਜਾਂ ਦਾ ਪ੍ਰਚਾਰ ਕਰਨਗੇ। ਇਸ ਮੌਕੇ ਨੰਨੀ ਸੱਭਰਵਾਲ, ਜੱਗਾ ਸਹੋਤਾ, ਕ੍ਰਿਸ਼ ਲਾਹੌਰੀਆ, ਧੋਨੀ ਅਟਵਾਲ, ਜਾਨ ਸਹੋਤਾ, ਸੰਨੀ ਵਾਲੀਆ, ਅਰਸ਼ ਧਿਰ, ਮਨਪ੍ਰੀਤ ਸਿੰਘ, ਅਭੀ ਗਿੱਲ ਆਦਿ ਹਾਜ਼ਰ ਸਨ।