ਰੰਗਲਾ ਪੰਜਾਬ ਸਿਰਜ ਰਹੀ ਆਪ ਸਰਕਾਰ : ਪੱਡਾ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਸਰਕਾਰ : ਪੱਡਾ
Publish Date: Tue, 22 Sep 2026 06:37 PM (IST)
Updated Date: Tue, 22 Sep 2026 06:39 PM (IST)
--ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਪੰਜਾਬ ਸਰਕਾਰ --ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਦਿੱਤੇ ਜਾ ਰਹੇ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਢੁਕਵੇਂ ਮੌਕੇ, ਵਿੱਤੀ ਸਹਾਇਤਾ ਤੇ ਸੰਸਥਾਗਤ ਸਹਿਯੋਗ ਦਾ ਮਜ਼ਬੂਤ ਢਾਂਚਾ ਤਿਆਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਨਿਵੇਕਲੇ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਿਆ ਜਾ ਸਕੇ। ਇਹ ਗੱਲ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਜਾਂ ਊਰਜਾ ਦੀ ਕੋਈ ਕਮੀ ਨਹੀਂ ਹੈ। ਇਸੇ ਕਰਕੇ ਸਰਕਾਰ ਅਜਿਹੇ ਰੌਸ਼ਨ ਦਿਮਾਗ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ, ਕਾਰੋਬਾਰ ਸਥਾਪਤ ਕਰਨ ਤੇ ਰੋਜ਼ਗਾਰ ਪੈਦਾ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ। ਪੱਡਾ ਨੇ ਦੇਸ਼ ਦੀ ਆਜ਼ਾਦੀ ਲਹਿਰਾਂ ਦੇ ਆਜ਼ਾਦੀ ਪਰਵਾਨਿਆਂ ਤੇ ਹੋਰ ਆਜ਼ਾਦੀ ਸੰਘਰਸ਼ਾਂ ’ਚ ਹਿੱਸਾ ਲੈਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ। ਪੱਡਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਜੂਦਾ ਸਰਕਾਰ ਦੇ ਗਠਨ ਦੇ ਪਹਿਲੇ ਦਿਨ ਹੀ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਸਹੁੰ ਚੁੱਕੀ ਸੀ ਤੇ ਇਸ ਉਪਰ ਪੰਜਾਬ ਸਰਕਾਰ ਪੂਰਾ ਉਤਰਨ ਲਈ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਅ ਰਹੀ ਹੈ। ਪੱਡਾ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਆਪਣੀ ਮਿੱਟੀ ਤੇ ਧਰਤੀ ਹੇਠਲੇ ਪਾਣੀ ਦਾ ਨੁਕਸਾਨ ਕਰਵਾ ਕੇ ਵੀ ਦੇਸ਼ ਦੇ ਅਨਾਜ ਭੰਡਾਰ ਵਿਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਵਿਚ ਕੀਤੀਆਂ ਸਕਰਾਤਮਕ ਪਹਿਲਕਦਮੀਆਂ ਸਦਕਾ ਆਏ ਬਦਲਾਅ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਵੱਡੇ ਪੱਧਰ ਤੇ ਕਮੀ ਆਈ ਹੈ ਤੇ ਫਸਲੀ ਰਹਿੰਦ ਖੂੰਹਦ ਪ੍ਰਬੰਧਨ ਮਸ਼ੀਨਾਂ ਤੇ 50 ਤੋ 80 ਫੀਸਦੀ ਸਬਸਿਡੀ ਪ੍ਰਦਾਨ ਕੀਤੀ ਗਈ ਹੈ ।ਇਸੇ ਤਰ੍ਹਾਂ ਹੀ 7200 ਕਰੋੜ ਰੁਪਏ ਖਰਚ ਕਰਕੇ ਨਹਿਰੀ ਸਿੰਚਾਈ ਵਿਚ ਵੱਡਾ ਸੁਧਾਰ ਕੀਤਾ ਤੇ ਧਰਤੀ ਹੇਠਲੇ ਪਾਣੀ ਥਾਂ ਨਹਿਰੀ ਪਾਣੀ ਦੀ ਸਿੰਚਾਈ ਲਈ ਵਰਤੋਂ ਵਿਚ ਵੀ ਇਜਾਫ਼ਾ ਹੋਇਆ ਹੈ। ਪੱਡਾ ਨੇ ਕਿਹਾ ਪੰਜਾਬ ਕੋਲ ਸਟਾਰਟਅੱਪਸ,ਤਕਨਾਲੋਜੀ-ਅਧਾਰਿਤ ਉੱਦਮਾਂ ਅਤੇ ਆਧੁਨਿਕ ਯੁੱਗ ਦੀਆਂ ਸਨਅਤਾਂ ਲਈ ਇੱਕ ਪ੍ਰਮੁੱਖ ਕੇਂਦਰ ਬਣਨ ਦੀ ਅਥਾਹ ਸਮਰੱਥਾ ਹੈ। ਉਨ੍ਹਾਂ ਕਿਹਾ ਉੱਦਮਤਾ ਨੂੰ ਸਿਰਫ਼ ਕਰੀਅਰ ਦੇ ਇੱਕ ਬਦਲ ਵਜੋਂ ਨਹੀਂ, ਸਗੋਂ ਰੋਜ਼ਗਾਰ ਪੈਦਾ ਕਰਨ ਤੇ ਅਸਲ ਜੀਵਨ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਸਾਧਨ ਵਜੋਂ ਦੇਖਿਆ ਜਾਣਾ ਚਾਹੀਦਾ ਹੈ।