ਖੇਤੀਬਾੜੀ ਸਮਝੌਤੇ ਨੂੰ ਰੱਦ ਕਰਵਾਉਣ ਲਈ ਸਰਕਾਰ ਭਾਕਿਯੂ ਕਰੇਗੀ ਹਰ ਸੰਭਵ ਕੋਸ਼ਿਸ਼
ਖੇਤੀਬਾੜੀ ਸਮਝੋਤੇ ਨੂੰ ਰੱਦ ਕਰਵਾਉਣ ਲਈ ਸਰਕਾਰ ਭਾਕਿਯੂ ਕਰੇਗੀ ਹਰ ਸੰਭਵ ਕੋਸ਼ਿਸ਼
Publish Date: Fri, 20 Mar 2026 08:50 PM (IST)
Updated Date: Fri, 20 Mar 2026 08:52 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਤੇ ਬਲਾਕ ਪ੍ਰਧਾਨ ਬਖਸ਼ੀਸ਼ ਸਿੰਘ ਮਜਾਦਪੁਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ ਗਈ ਤੇ ਨਡਾਲਾ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹਾਂਪੰਚਾਇਤ ਵਿਚ ਸ਼ਾਮਲ ਹੋਣ ਵਾਸਤੇ ਖੂਖਰੈਣ ਮੋੜ ਤੋਂ ਰਵਾਨਾ ਹੋਏ। ਇਸ ਦੌਰਾਨ ਕਿਸਾਨ ਆਗੂਆ ਨੇ ਕਿਹਾ ਕਿ ਭਾਰਤ ਸਰਕਾਰ ਜੋ ਅਮਰੀਕਾ ਨਾਲ ਰਲ ਕੇ ਖੇਤੀਬਾੜੀ ਵਸਤੂਆਂ ਨੂੰ ਲੈ ਕੇ ਸਮਝੌਤਾ ਕਰ ਰਹੀ ਹੈ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਉਸਨੂੰ ਮੁੱਢ ਤੋਂ ਹੀ ਰੱਦ ਕਰਦੀ ਹੈ ਤੇ ਇਸਦਾ ਸਖਤ ਵਿਰੋਧ ਕਰਦੀ ਹੈ। ਜੇਕਰ ਸਰਕਾਰ ਨੇ ਇਸ ਸਮਝੌਤੇ ਨੂੰ ਰੱਦ ਨਾ ਕੀਤਾ ਤਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ ਤੇ ਇਸਦੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਹੋਵੇਗੀ। ਇਸ ਮੌਕੇ ਅਮਰੀਕ ਸਿੰਘ ਪ੍ਰਵੇਜ ਨਗਰ, ਬਲਵੀਰ ਸਿੰਘ ਖਾਲਸਾ, ਗੁਰਮੇਲ ਸਿੰਘ, ਜੋਬਨਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਉਧਮ ਸਿੰਘ, ਸਤਬੀਰ ਸਿੰਘ, ਸਵਰਨ ਸਿੰਘ ਸਰਪੰਚ ਨਾਨਕਪੁਰ, ਚੈਂਚਲ ਸਿੰਘ ਨਾਨਕਪੁਰ, ਗੁਰਨਾਮ ਸਿੰਘ, ਬਿਕਰਮ ਜੀਤ ਸਿੰਘ ਨਵਾਂ ਪਿੰਡ, ਭੁਪਿੰਦਰ ਸਿੰਘ ਰੱਤਾ ਕਦੀਮ ਇਕਾਈ ਪ੍ਰਧਾਨ, ਕੁਲਵਿੰਦਰ ਸਿੰਘ, ਬਲਕਾਰ ਸਿੰਘ, ਜਰਨੈਲ ਸਿੰਘ, ਗੁਰਪ੍ਰਿੰਸ ਸਿੰਘ ਗੋਪੀਪੁਰ, ਤਰਸੇਮ ਸਿੰਘ, ਮੋਹਨ ਸਿੰਘ, ਪ੍ਰਵੀਨ ਸਿੰਘ, ਨੋਨਿਹਾਲ ਸਿੰਘ, ਤਰਨਜੀਤ ਸਿੰਘ, ਅਮਰੀਕ ਸਿੰਘ, ਸੁਖਜੀਤ ਸਿੰਘ, ਗੁਰਮੇਜ ਸਿੰਘ, ਬਖਸ਼ੀਸ਼ ਸਿੰਘ, ਤਰਲੋਕ ਸਿੰਘ, ਦਲਜੀਤ ਸਿੰਘ, ਗਰੀਬ ਸਿੰਘ ਸੰਧਰ ਜਗੀਰ, ਸੰਤੋਖ ਸਿੰਘ, ਅਮਰੀਕ ਸਿੰਘ, ਪਾਲ ਸਿੰਘ, ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ, ਮਹਿੰਦਰ ਸਿੰਘ, ਤਰਸੇਮ ਸਿੰਘ, ਵਰਿੰਦਰ ਸਿੰਘ, ਸੁਖਦੇਵ ਸਿੰਘ, ਜਸਕੀਰਤ ਸਿੰਘ, ਮਨਿੰਦਰ ਸਿੰਘ, ਪਰਮਜੀਤ ਸਿੰਘ, ਗੁਰਦੀਪ ਸਿੰਘ ਤੇ ਵੱਡੀ ਗਿਣਤੀ ਚ ਕਿਸਾਨ ਆਗੂ ਹਾਜ਼ਰ ਸਨ।