ਸਕੂਲ ’ਚ ਗੁਰਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿੱਚ ਗੁਰਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Publish Date: Mon, 23 Nov 2026 08:36 PM (IST)
Updated Date: Mon, 23 Nov 2026 08:37 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਬੇਗੋਵਾਲ : ਐੱਸਪੀਐੱਸ ਇੰਟਰਨੈਸਨਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਤੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦਾ ਪਾਠ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਅਨੰਦ ਸਾਹਿਬ ਦੇ ਪਾਠ ਨਾਲ ਹੋਈ, ਜਿਸ ਨਾਲ ਸਮੁੱਚਾ ਸਕੂਲ ਦਾ ਵਾਤਾਵਰਨ ਰੂਹਾਨੀ ਰੰਗ ਵਿੱਚ ਰੰਗਿਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਦੀ ਸੁੰਦਰ ਪੇਸ਼ਕਾਰੀ ਕੀਤੀ ਗਈ। ਇਸ ਤੋਂ ਇਲਾਵਾ ਬਾਬਾ ਜੁਝਾਰ ਸਿੰਘ ਹਾਊਸ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ, ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਤੇ ਸਾਹਿਬਜ਼ਾਦਾ ਜੀਤ ਸਿੰਘ ਹਾਊਸ ਦੇ ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਤੇ ਸਿੱਖ ਇਤਿਹਾਸ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਸਕੂਲ ਦੇ ਪ੍ਰਿੰਸੀਪਲ ਵਿਪੁਲ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਸਾਰਿਆਂ ਨੂੰ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੱਚਾਈ, ਨਿਮਰਤਾ, ਸੇਵਾ ਤੇ ਆਪਸੀ ਪਿਆਰ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਤਰ੍ਹਾਂ ਇਹ ਸਮਾਗਮ ਸ਼ਰਧਾ, ਭਗਤੀ ਤੇ ਰੂਹਾਨੀ ਮਾਹੌਲ ਵਿੱਚ ਸੰਪੰਨ ਹੋਇਆ।