ਸਾਂਝੇ ਮੁਲਾਜ਼ਮ ਫਰੰਟ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ ਸਾਂਝੇ ਮੁਲਾਜ਼ਮ ਫਰੰਟ ਨੇ ਸੁਲਤਾਨਪੁਰ ਲੋਧੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ
Publish Date: Sat, 29 Aug 2026 08:37 PM (IST)
Updated Date: Sat, 29 Aug 2026 08:40 PM (IST)
--ਪੰਜਾਬ ਦੇ ਮੁਲਾਜ਼ਮ ਆਪਣੀਆਂ ਮੰਗਾਂ ਮੰਨਵਾ ਕੇ ਹੀ ਦਮ ਲੈਣਗੇ : ਕਰਨੈਲ ਸਿੰਘ, ਸੁਖਚੈਨ ਸਿੰਘ ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਂ ਦੇ ਕੇ ਮੀਟਿੰਗ ਨਾ ਕਰਨ ਦੇ ਵਿਰੋਧ ਵਿੱਚ ਸਾਂਝੇ ਮੁਲਾਜ਼ਮ ਫਰੰਟ ਦੇ ਆਗੂਆਂ ਨੇ ਸੁਲਤਾਨਪੁਰ ਲੋਧੀ ਵਿਖੇ ਰੋਸ ਮਾਰਚ ਕੱਢਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਦਾ ਸ਼ਹੀਦ ਊਧਮ ਸਿੰਘ ਚੌਂਕ ਵਿੱਚ ਪੁਤਲਾ ਫੂਕਿਆ ਗਿਆ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਐੱਸਡੀਐੱਮ ਦਫਤਰ ਮੂਹਰੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਫਰੰਟ ਸੁਲਤਾਨਪੁਰ ਲੋਧੀ ਦੇ ਆਗੂਆਂ ਸੁਖਚੈਨ ਸਿੰਘ ਗੌਰਮਿੰਟ ਟੀਚਰ ਯੂਨੀਅਨ, ਪ੍ਰਿੰਸੀਪਲ ਕਰਨੈਲ ਸਿੰਘ ਪੈਨਸ਼ਨਰ ਐਸੋਸੀਏਸ਼ਨ, ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਨਰੇਸ਼ ਕੋਹਲੀ, ਅਧਿਆਪਕ ਦਲ ਤੋਂ ਮਨਜਿੰਦਰ ਸਿੰਘ, ਸਤਵਿੰਦਰ ਸਿੰਘ ਸਟਾਫ਼ ਨਰਸਿੰਗ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਕੁਲਵਿੰਦਰ ਕੌਰ, ਸਿਹਤ ਵਿਭਾਗ ਦੇ ਆਗੂ ਸੰਨੀ ਸਹੋਤਾ, ਤਰਲੋਚਨ ਸਿੰਘ, ਬਿਕਰਮਜੀਤ ਸਿੰਘ ਨੇ ਕਿਹਾ ਕਿ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਨਾਲ ਕੋਈ ਮੀਟਿੰਗ ਨਹੀਂ ਕੀਤੀ ਗਈ, ਜੋਕਿ ਪੰਜਾਬ ਵਿੱਚ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਮਾਣਯੋਗ ਅਦਾਲਤ ਦੇ ਫੈਸਲੇ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ 18 ਫ਼ੀਸਦੀ ਦੇਣ ਦੀ ਬਜਾਏ ਉਨ੍ਹਾਂ ਨੂੰ ਤਨਖਾਹਾਂ ਘੱਟ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਾਸਟਰ ਸੁੱਚਾ ਸਿੰਘ ਮਿਰਜ਼ਾਪੁਰ, ਸੀਨੀਅਰ ਅਸਿਸਟੈਂਟ ਕੁਲਜੀਤ ਸਿੰਘ, ਕਾਮਰੇਡ ਗੁਰਚਰਨ ਦਾਸ, ਕੰਵਰਦੀਪ ਸਿੰਘ ਕੇਡੀ, ਗੋਪਾਲ ਦਾਸ, ਸੁਖਦੇਵ ਸਿੰਘ ਬੂਲਪੁਰ, ਅਮਰਿੰਦਰ ਸਿੰਘ ਫਾਰਮੇਸੀ ਅਫ਼ਸਰ, ਅਵਤਾਰ ਸਿੰਘ ਹੈਬਤਪੁਰ, ਬਲਿਹਾਰ ਸਿੰਘ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਨਵਜੀਤ ਜੰਮੂ, ਕੁਲਬੀਰ ਕੌਰ, ਤਰੰਨਮਪ੍ਰੀਤ ਕੌਰ, ਪ੍ਰਦੀਪ ਕੌਰ, ਸੁਖਨਿੰਦਰ ਸਿੰਘ, ਅਮਨ ਸ਼ਰਮਾ, ਜਸਵਿੰਦਰ ਸਿੰਘ ਸ਼ਿਕਾਰਪੁਰ, ਰੁਪਿੰਦਰ ਸਿੰਘ ਆਲੂਪੁਰ, ਯੁਗੇਸ਼ ਸੌਰੀ, ਸਤਵਿੰਦਰ ਸਿੰਘ, ਅਮ੍ਰਿਤਪਾਲ ਸਿੰਘ ਲੋਹੀਆਂ, ਅਜੇ ਗੁਪਤਾ, ਜਗਮੋਹਣ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।