5 ਨੂੰ ਮਨਾਇਆ ਜਾਵੇਗਾ ਬਾਬੇ ਨਾਨਕ ਦਾ ਜੋਤੀ ਜੋਤਿ ਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ 5 ਨੂੰ ਮਨਾਇਆ ਜਾਵੇਗਾ
Publish Date: Sat, 03 Oct 2026 06:56 PM (IST)
Updated Date: Sat, 03 Oct 2026 06:58 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪ੍ਰਧਾਨ ਰਘਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ ਕੌਮ ਦੇ ਮਹਾਨ ਵਿਦਵਾਨ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਗੁਰੂ ਕਾ ਬਾਗ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। 3 ਅਕਤੂਬਰ ਨੂੰ ਸਵੇਰੇ 10 ਵਜੇ ਸ਼ੁਰੂ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 5 ਅਕਤੂਬਰ ਨੂੰ ਸਵੇਰੇ 9.30 ਵਜੇ ਪਾਏ ਜਾਣਗੇ। ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਪਰੰਤ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ੳਪਰੰਤ ਮਾਤਾ ਸੁਲੱਖਣੀ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਕੀਰਤਨ ਦਾ ਪ੍ਰਵਾਹ ਚਲਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ, ਖਜ਼ਾਨਚੀ ਡਾ. ਗੁਰਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਾਹਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ, ਗੁਰਦਿਆਲ ਸਿੰਘ, ਬਲਦੇਵ ਸਿੰਘ, ਸੁਰਿੰਦਰ ਸਿੰਘ, ਲਾਡੀ, ਗੁਰਵਿੰਦਰ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ ਰਾਜੂ, ਸਰਬਜੀਤ ਸਿੰਘ, ਸਤਨਾਮ ਸਿੰਘ, ਏਕਮਜੀਤ ਸਿੰਘ, ਦਿਲਜੀਤ ਸਿੰਘ, ਜਸਪ੍ਰੀਤ ਸਿੰਘ, ਹਰਜਾਪ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ, ਜੀਤ ਸਿੰਘ ਆਦਿ ਹਾਜ਼ਰ ਸਨ।