ਕਿਰਤੀ ਕਿਸਾਨ ਯੂਨੀਅਨ ਦਾ ਕਪੂਰਥਲਾ ਜ਼ਿਲ੍ਹੇ ਦਾ ਅਜਲਾਸ ਸੰਪੰਨ ਕਿਰਤੀ ਕਿਸਾਨ ਯੂਨੀਅਨ ਦਾ ਕਪੂਰਥਲਾ ਜ਼ਿਲ੍ਹੇ ਦਾ ਅਜਲਾਸ ਸਫਲਤਾ ਪੂਰਵਕ ਸੰਪੰਨ ਹੋਇਆ
Publish Date: Sat, 08 Aug 2026 07:57 PM (IST)
Updated Date: Sat, 08 Aug 2026 07:59 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲ੍ਹੇ ਦਾ ਅਜਲਾਸ ਪਿੰਡ ਭੰਡਾਲ ਬੇਟ ਜਾਨੀ ਸ਼ਾਹ ਪੱਤੀ ਗੁਰਦੁਆਰਾ ਸਾਹਿਬ ਵਿਖੇ ਹੋਇਆ। ਜ਼ਿਲ੍ਹੇ ਭਰ ਤੋਂ ਆਏ ਡੈਲੀਗੇਟ ਕਿਸਾਨਾਂ ਦੀ ਭਰਵੀਂ ਹਾਜ਼ਰੀ ਵਿੱਚ ਸ਼ੁਰੂ ਕੀਤਾ ਗਿਆ। ਇਸ ਮੌਕੇ ਤਰਸੇਮ ਸਿੰਘ ਬੰਨਾਮੱਲ ਵੱਲੋਂ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਹੋਇਆਂ ਆਏ ਹੋਏ ਡੈਲੀਗੇਟਾਂ ਦਾ ਸਵਾਗਤ ਕੀਤਾ ਗਿਆ, ਇਸ ਉਪਰੰਤ ਜ਼ਿਲ੍ਹੇ ਭਰ ਤੋਂ ਆਏ ਆਗੂਆਂ ਨੇ ਜਥੇਬੰਦੀ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਤੇ ਕਮਜ਼ੋਰੀਆਂ ’ਤੇ ਖੁੱਲ੍ਹ ਕੇ ਚਰਚਾ ਕੀਤੀ ਤੇ ਜਥੇਬੰਦਕ ਤਾਕਤ ਨੂੰ ਹੋਰ ਵਧਾਉਣ ਦਾ ਅਹਿਦ ਲਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਸੰਤੋਖ ਸਿੰਘ ਸੰਧੂ ਆਬਜ਼ਰਵਰ ਦੇ ਤੌਰ ’ਤੇ ਪਹੁੰਚੇ ਹੋਏ ਸਨ। ਸੰਤੋਖ ਸਿੰਘ ਸੰਧੂ ਨੇ ਕਿਸਾਨੀ ਮੰਗਾਂ ਬਾਰੇ ਬੋਲਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਭਾਰਤ ਨਾਲ ਮੁਫ਼ਤ ਵਪਾਰ ਸਮਝੌਤਾ, ਬਿਜਲੀ ਸੋਧ ਰਾਹੀਂ ਬਿਜਲੀ ਸੈਕਟਰ ਨੂੰ ਕਾਰਪੋਰੇਟਾਂ ਹਵਾਲੇ ਕਰਨ ਦੀਆਂ ਚਾਲਾਂ ਤੇ ਕਿਸਾਨਾਂ ਸਿਰ ਚੜ੍ਹੇ ਕਰਜ਼ਿਆਂ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਬਲਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਦਰਿਆਈ ਪਾਣੀਆਂ ਦੇ ਮਸਲੇ ਨੂੰ ਹੱਲ ਕਰਨ ਦੀ ਮੰਗ ਕਰਦਿਆਂ 1, ਸਤੰਬਰ ਨੂੰ ਸੰਯੁਕਤ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਲਗਾਏ ਜਾਣ ਵਾਲੇ ਮੋਰਚੇ ਲਈ ਕਿਸਾਨਾਂ ਨੂੰ ਵੱਧ ਚੜ੍ਹ ਕੇ ਤਿਆਰੀਆਂ ਕਰਨ ਲਈ ਕਿਹਾ। ਇਸ ਤੋਂ ਬਾਅਦ ਤਰਸੇਮ ਸਿੰਘ ਬੰਨਾਮੱਲ ਨੇ ਰੀਵਿਊ ਰਿਪੋਰਟ ਪੇਸ਼ ਕੀਤੀ ਤੇ ਐਲਾਨਨਾਮਾ ਪੜ੍ਹਿਆ, ਇਸ ਨੂੰ ਅਜਲਾਸ ਵੱਲੋਂ ਪਾਸ ਕੀਤਾ ਗਿਆ। ਇਸ ਮੌਕੇ ਸੰਤੋਖ ਸਿੰਘ ਸੰਧੂ ਵੱਲੋਂ ਪੈਨਲ ਪੇਸ਼ ਕੀਤਾ ਗਿਆ ਜਿਸ ਵਿੱਚ ਬਲਵਿੰਦਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ, ਕੁਲਵਿੰਦਰ ਸਿੰਘ ਭੰਡਾਲ ਨੂੰ ਮੀਤ ਪ੍ਰਧਾਨ, ਜਸਵੰਤ ਸਿੰਘ ਵਿਰਲੀ ਨੂੰ ਸੀਨੀਅਰ ਮੀਤ ਪ੍ਰਧਾਨ, ਤਰਸੇਮ ਸਿੰਘ ਬੰਨਾਮੱਲ ਨੂੰ ਜ਼ਿਲ੍ਹਾ ਸਕੱਤਰ, ਬਿਕਰਮਜੀਤ ਸਿੰਘ ਭੀਲਾ ਨੂੰ ਜੁਆਇੰਟ ਸਕੱਤਰ, ਜਗਜੀਤ ਸਿੰਘ ਔਜਲਾ ਨੂੰ ਪ੍ਰੈੱਸ ਸਕੱਤਰ ਤੇ ਲੁਭਾਇਆ ਸਿੰਘ ਕਾਲਾ ਸੰਘਿਆਂ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਮੌਕੇ ਕਰਮਜੀਤ ਸਿੰਘ ਨੂਰਪੁਰ ਜੱਟਾਂ, ਮਲਕੀਤ ਸਿੰਘ ਧਾਲੀਵਾਲ, ਫ਼ਕੀਰ ਸਿੰਘ ਲੱਖਣ ਕੇ ਪੱਡੇ, ਗੁਰਪ੍ਰੀਤ ਸਿੰਘ ਲੱਖਣ ਕੇ ਪੱਡੇ, ਗੁਰਬੀਰ ਸਿੰਘ ਕਾਦੂਪੁਰ, ਸੇਵਾ ਸਿੰਘ ਮੁਰਾਦ ਪੁਰ, ਹਰਮੇਲ ਸਿੰਘ ਕੋਠੇ ਕਾਲਾ ਸਿੰਘ ਵਾਲਾ, ਗੁਰਭੇਜ ਸਿੰਘ ਬੂਹ, ਮਨਦੀਪ ਸਿੰਘ ਖ਼ਾਨਪੁਰ, ਗੁਰਪ੍ਰੀਤ ਸਿੰਘ ਭੀਮ ਕਦੀਮ, ਸੀਤਲ ਸਿੰਘ ਸੰਗੋਜਲਾ, ਭਜਨ ਸਿੰਘ ਸੰਗੋਜਲਾ, ਸੱਜਣ ਸਿੰਘ ਭੰਡਾਲ, ਜਸਮੇਲ ਸਿੰਘ ਸੁਰਖ ਪੁਰ, ਬਲਵੀਰ ਸਿੰਘ ਫਜਲਾਬਾਦ, ਮਨਦੀਪ ਸਿੰਘ ਅਲਾਉਦੀਪੁਰ ਮੈਂਬਰ ਚੁਣੇ ਗਏ। ਅਖੀਰ ਵਿੱਚ ਚੁਣੀ ਗਈ ਕਮੇਟੀ ਨੂੰ ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅਲੂਵਾਲ ਨੇ ਸੰਦੇਸ਼ ਦਿੱਤਾ ਤੇ ਮੁਬਾਰਕਬਾਦ ਦਿੱਤੀ। ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਨਿਰਮਲ ਸਿੰਘ ਸ਼ੇਰਪੁਰ ਸੱਧਾ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਵੀ ਨਵੀਂ ਚੁਣੀ ਕਮੇਟੀ ਨੂੰ ਸੰਦੇਸ਼ ਦਿੱਤਾ ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਨਵੀਂ ਚੁਣੀ ਗਈ ਕਮੇਟੀ ਨੇ ਅਹਿਦ ਕੀਤਾ ਕਿ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ।